2 ਦਿਨ ਦੀ ਤੇਜ਼ੀ ਤੋਂ ਬਾਅਦ ਪੈਟਰੋਲ-ਡੀਜ਼ਲ ਦੇ ਭਾਅ ਸਥਿਰ

02/24/2020 10:20:10 AM

ਨਵੀਂ ਦਿੱਲੀ—ਲਗਾਤਾਰ ਦੋ ਦਿਨ ਦੀ ਤੇਜ਼ੀ ਤੋਂ ਬਾਅਦ ਭਾਵ ਸੋਮਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੇ ਭਾਅ ਸਥਿਰ ਹਨ। ਸ਼ਨੀਵਾਰ ਅਤੇ ਐਤਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਇਸ ਦੇ ਵਾਧੇ ਨੂੰ ਦੇਖਿਆ ਗਿਆ ਸੀ। ਅੱਜ ਤੇਲ ਦੀਆਂ ਕੀਮਤਾਂ 'ਤੇ ਬ੍ਰੇਕ ਲੱਗ ਗਿਆ ਹੈ। ਆਇਲ ਮਾਰਕਟਿੰਗ ਕੰਪਨੀਆਂ ਨੇ ਸੋਮਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਵੀ ਬਦਲਾਅ ਨਹੀਂ ਕੀਤਾ ਹੈ। ਕੱਲ ਪੂਰੇ ਦੇਸ਼ 'ਚ ਪੈਟਰੋਲ ਦੇ ਭਾਅ 7 ਪੈਸੇ ਅਤੇ ਡੀਜ਼ਲ ਦੇ ਭਾਅ 'ਚ 5 ਪੈਸੇ ਦਾ ਵਾਧਾ ਦਰਜ ਕੀਤਾ ਗਿਆ ਸੀ।
ਆਓ ਜਾਣਦੇ ਹਾਂ ਤੁਹਾਡੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੀ ਕਿੰਨੀ ਹੈ ਕੀਮਤ?
ਅੱਜ 24 ਫਰਵਰੀ ਭਾਵ ਸੋਮਵਾਰ ਨੂੰ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਦਿੱਲੀ 'ਚ ਪੈਟਰੋਲ 72.01 ਰੁਪਏ ਲੀਟਰ ਅਤੇ ਡੀਜ਼ਲ 64.70 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਇਸ ਤਰ੍ਹਾਂ ਮੁੰਬਈ 'ਚ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਸਥਿਰਤਾ ਦੇਖੀ ਗਈ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 77.67 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 67.80 ਰੁਪਏ ਪ੍ਰਤੀ ਲੀਟਰ ਹੈ।
ਇੰਝ ਹੀ ਕੋਲਕਾਤਾ 'ਚ ਵੀ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਸਥਿਰ ਹੈ। ਕੋਲਕਾਤਾ 'ਚ ਪੈਟਰੋਲ 74.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 67.02 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਵੀ ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਕੋਈ ਬਦਲਾਅ ਨਹੀਂ ਆਇਆ ਹੈ। ਪੈਟਰੋਲ ਦੇ ਭਾਅ 74.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ 68.32 ਰੁਪਏ ਪ੍ਰਤੀ ਲੀਟਰ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ।


Aarti dhillon

Content Editor

Related News