ਪੈਟਰੋਲ-ਡੀਜ਼ਲ ਦੇ ਭਾਅ ਸਥਿਰ, ਗਾਹਕਾਂ ਨੂੰ ਦੇਣੇ ਹੋਣਗੇ ਇੰਨੇ ਪੈਸੇ

02/25/2020 9:43:10 AM

ਨਵੀਂ ਦਿੱਲੀ—ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਤੇਜ਼ੀ ਆਉਣ ਦੇ ਬਾਅਦ ਇਨ੍ਹੀਂ ਦਿਨੀਂ ਤੇਲ ਦੀਆਂ ਕੀਮਤਾਂ 'ਚ ਸਥਿਰਤਾ ਚੱਲ ਰਹੀ ਹੈ। ਕੱਲ ਸੋਮਵਾਰ ਨੂੰ ਤੇਲ ਦੇ ਭਾਅ ਸਥਿਰ ਸਨ। ਅੱਜ ਮੰਗਲਵਾਰ ਨੂੰ ਵੀ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦੇ ਪਹਿਲਾਂ ਲਗਾਤਾਰ 2 ਦਿਨ ਤੋਂ ਪੈਟਰੋਲ-ਡੀਜ਼ਲ ਮਹਿੰਗਾ ਹੋ ਰਿਹਾ ਸੀ। ਤੇਲ ਕੰਪਨੀਆਂ ਸੋਮਵਾਰ ਤੋਂ ਆਪਣੇ ਗਾਹਕਾਂ ਨੂੰ ਰਾਹਤ ਦੇ ਰਹੀਆਂ ਹਨ।
ਆਓ ਜਾਣਦੇ ਹਾਂ ਤੁਹਾਡੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੀ ਕਿੰਨੀ ਹੈ ਕੀਮਤ?
ਅੱਜ ਭਾਵ 25 ਫਰਵਰੀ ਭਾਵ ਮੰਗਲਵਾਰ ਨੂੰ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਦਿੱਲੀ 'ਚ ਪੈਟਰੋਲ 72.01 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 64.70 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਇਸ ਤਰ੍ਹਾਂ ਮੁੰਬਈ 'ਚ ਵੀ ਪੈਟਰੋਲ-ਡੀਜ਼ਲ ਦੇ ਭਾਅ 'ਚ ਸਥਿਰਤਾ ਦੇਖੀ ਗਈ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 77.67 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 67.80 ਰੁਪਏ ਪ੍ਰਤੀ ਲੀਟਰ ਹੈ।
ਇੰਝ ਹੀ ਕੋਲਕਾਤਾ 'ਚ ਵੀ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਸਥਿਰ ਹੈ। ਕੋਲਕਾਤਾ 'ਚ ਪੈਟਰੋਲ 74.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 67.02 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਵੀ ਪੈਟਰੋਲ-ਡੀਜ਼ਲ ਦੇ ਭਾਅ 'ਚ ਕੋਈ ਬਦਲਾਅ ਨਹੀਂ ਆਇਆ ਹੈ। ਪੈਟਰੋਲ ਦੇ ਭਾਅ 74.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ 68.32 ਰੁਪਏ ਪ੍ਰਤੀ ਲੀਟਰ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ।


Aarti dhillon

Content Editor

Related News