ਪੈਟਰੋਲ-ਡੀਜ਼ਲ ਮਗਰੋਂ ਹੁਣ CNG-PNG ਦੀਆਂ ਕੀਮਤਾਂ 'ਚ ਲੱਗੀ ਅੱਗ

04/14/2022 11:44:35 AM

ਨਵੀਂ ਦਿੱਲੀ - ਦੇਸ਼ 'ਚ ਮਹਿੰਗਾਈ ਦੇ ਮੋਰਚੇ 'ਤੇ ਜਨਤਾ ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਜਿੱਥੇ ਪਿਛਲੇ 9 ਦਿਨਾਂ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਥਿਰ ਰਹਿਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ, ਉੱਥੇ ਹੀ ਦੂਜੇ ਪਾਸੇ ਸੀਐਨਜੀ ਅਤੇ ਪੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਵੀਰਵਾਰ ਨੂੰ ਦਿੱਲੀ-ਐੱਨਸੀਆਰ 'ਚ CNG 2.5 ਰੁਪਏ ਮਹਿੰਗਾ ਹੋ ਗਈ, ਜਦਕਿ IGL ਨੇ ਬੁੱਧਵਾਰ ਰਾਤ ਨੂੰ PNG ਦੀਆਂ ਕੀਮਤਾਂ ਫਿਰ ਵਧਾ ਦਿੱਤੀਆਂ।

ਇਹ ਵੀ ਪੜ੍ਹੋ : ਇਲੈਕਟ੍ਰਿਕ ਵਾਹਨਾਂ ਦੇ ਕੱਚੇ ਮਾਲ ਦੀਆਂ ਕੀਮਤਾਂ ਅਸਮਾਨ ’ਤੇ, Elon Musk ਬਣਾ ਰਹੇ ਇਹ ਯੋਜਨਾ

PNG ਦੀ ਕੀਮਤ

ਇੰਦਰਪ੍ਰਸਥ ਗੈਸ ਲਿਮਟਿਡ ਨੇ ਪਿਛਲੇ ਕੁਝ ਦਿਨਾਂ ਤੋਂ ਪੀਐਨਜੀ ਅਤੇ ਸੀਐਨਜੀ ਦੀਆਂ ਕੀਮਤਾਂ ਵਧਾਉਣ ਦਾ ਜੋ ਸਿਲਸਿਲਾ ਸ਼ੁਰੂ ਕੀਤਾ ਸੀ, ਉਹ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਗੈਸ ਕੰਪਨੀ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਸੰਦੇਸ਼ ਮੁਤਾਬਕ ਪੀਐਨਜੀ ਦੀ ਕੀਮਤ ਵਿੱਚ 4.25 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਬਾਅਦ NCR 'ਚ PNG ਦੀ ਕੀਮਤ 45.96 ਰੁਪਏ ਪ੍ਰਤੀ MCM 'ਤੇ ਪਹੁੰਚ ਗਈ ਹੈ। ਧਿਆਨ ਯੋਗ ਹੈ ਕਿ ਪਿਛਲੇ ਦਿਨੀਂ ਗੈਸ ਕੰਪਨੀ ਨੇ ਪੀਐਨਜੀ ਦੀ ਕੀਮਤ ਵਿੱਚ 6 ਰੁਪਏ ਦਾ ਵਾਧਾ ਕੀਤਾ ਸੀ।

ਸੀਐਨਜੀ ਦੀ ਕੀਮਤ ਵਿੱਚ ਲੱਗੀ ਅੱਗ

CNG 2.5 ਰੁਪਏ ਮਹਿੰਗਾ ਹੋ ਗਈ ਹੈ। ਇਸ ਵਾਧੇ ਤੋਂ ਬਾਅਦ ਦਿੱਲੀ 'ਚ ਇਸ ਦੀ ਨਵੀਂ ਕੀਮਤ 71.61 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਦਿੱਲੀ ਤੋਂ ਇਲਾਵਾ ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ ਵਿੱਚ ਵੀ ਅੱਜ ਤੋਂ ਖਪਤਕਾਰਾਂ ਨੂੰ ਸੀਐਨਜੀ ਲਈ ਹੋਰ ਜੇਬਾਂ ਢਿੱਲੀਆਂ ਕਰਨੀਆਂ ਪੈਣਗੀਆਂ। ਗਾਹਕਾਂ ਨੂੰ ਇੱਥੇ ਸੀਐਨਜੀ ਲਈ 74.17 ਰੁਪਏ ਪ੍ਰਤੀ ਕਿਲੋਗ੍ਰਾਮ ਦੇਣੇ ਹੋਣਗੇ, ਜਦੋਂ ਕਿ ਗੁਰੂਗ੍ਰਾਮ ਵਿੱਚ ਅੱਜ ਤੋਂ ਸੀਐਨਜੀ ਦੀ ਕੀਮਤ 79.94 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਇਸ ਮਹੀਨੇ ਸੀਐਨਜੀ ਦੀਆਂ ਕੀਮਤਾਂ ਵਿੱਚ ਇਹ ਚੌਥਾ ਵਾਧਾ ਹੈ। ਚਾਰ ਕਿਸ਼ਤਾਂ ਵਿੱਚ ਇਸਦੀ ਕੀਮਤ ਵਿੱਚ 10.80 ਰੁਪਏ ਦਾ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ : ਅਜੇ ਹੋਰ ਵਧਣਗੇ ਸੀਮੈਂਟ ਦੇ ਮੁੱਲ, ਘਰ ਬਣਾਉਣਾ ਹੋਵੇਗਾ ਮਹਿੰਗਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
 

Harinder Kaur

This news is Content Editor Harinder Kaur