ਕਈ ਦਿਨਾਂ ਦੀ ਗਿਰਾਵਟ ਦੇ ਬਾਅਦ ਅੱਜ ਪੈਟਰੋਲ-ਡੀਜ਼ਲ ਦੇ ਭਾਅ ਸਥਿਰ

01/29/2020 11:18:49 AM

ਨਵੀਂ ਦਿੱਲੀ—ਪਿਛਲੇ ਕਈ ਦਿਨਾਂ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਜਾਰੀ ਰਹੀ। ਜਿਸ ਨਾਲ ਤੇਲ ਗਾਹਕਾਂ ਨੂੰ ਰਾਹਤ ਮਿਲਦੀ ਰਹੀ। ਅੱਜ ਤੇਲ ਕੰਪਨੀਆਂ ਨੇ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਹੈ। ਭਾਵ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਸਥਿਰ ਹੈ। ਕੱਲ ਪੈਟਰੋਲ ਦੀ ਕੀਮਤ 'ਚ 11 ਪੈਸੇ ਅਤੇ ਡੀਜ਼ਲ ਦੀ ਕੀਮਤ 'ਚ 13 ਪੈਸੇ ਦੀ ਗਿਰਾਵਟ ਆਈ ਸੀ।
ਆਓ ਜਾਣਦੇ ਹਾਂ ਕਿ ਤੁਹਾਡੇ ਸ਼ਹਿਰ 'ਚ ਪੈਟਰੋਲ ਅਤੇ ਡੀਜ਼ਲ ਦੀ ਕਿੰਨੀ ਹੈ ਕੀਮਤ?
ਬੁੱਧਵਾਰ ਭਾਵ ਅੱਜ 29 ਜਨਵਰੀ ਨੂੰ ਦਿੱਲੀ 'ਚ ਪੈਟਰੋਲ-ਡੀਜ਼ਲ ਦੇ ਭਾਅ ਸਥਿਰ ਹਨ। ਦਿੱਲੀ 'ਚ ਪੈਟਰੋਲ 73.60 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 66.58 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਇਸ ਤਰ੍ਹਾਂ ਮੁੰਬਈ 'ਚ ਪੈਟਰੋਲ ਅਤੇ ਡੀਜ਼ਲ ਦੇ ਭਾਅ ਸਥਿਰ ਹਨ। ਮੁੰਬਈ 'ਚ ਪੈਟਰੋਲ 79.21 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 69.79 ਰੁਪਏ ਪ੍ਰਤੀ ਲੀਟਰ ਦੇ ਭਾਅ ਨਾਲ ਵਿਕ ਰਿਹਾ ਹੈ।
ਇੰਝ ਹੀ ਕੋਲਕਾਤਾ 'ਚ ਪੈਟਰੋਲ ਅਤੇ ਡੀਜ਼ਲ ਦੇ ਭਾਅ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਪੈਟਰੋਲ ਦੀ ਕੀਮਤ 76.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 68.94 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਵੀ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਸਥਿਰ ਹੈ। ਪੈਟਰੋਲ ਦੀ ਕੀਮਤ ਕੱਲ ਦੇ ਭਾਅ 76.44 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਕੱਲ ਦੇ ਭਾਅ 70.33 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀਆਂ ਜਾਂਦੀ ਹਨ।  


Aarti dhillon

Content Editor

Related News