ਕੱਚਾ ਤੇਲ 80 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਸਥਿਰ ਹੋਣ 'ਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਵੇਗੀ ਸੋਧ

12/01/2023 10:39:34 AM

ਨਵੀਂ ਦਿੱਲੀ (ਭਾਸ਼ਾ) - ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਰੋਜ਼ਾਨਾ ਆਧਾਰ 'ਤੇ ਉਦੋਂ ਸੋਧਣਾ ਸ਼ੁਰੂ ਕਰਨਗੀਆਂ, ਜਦੋਂ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 80 ਅਮਰੀਕੀ ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਸਥਿਰ ਹੋਣਗੀਆਂ। ਉਦਯੋਗਿਕ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। ਤਿੰਨ ਸਰਕਾਰੀ ਈਂਧਨ ਰਿਟੇਲਰਾਂ - ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟੇਡ (IOCL), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (BPCL) ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਿਟੇਡ (HPCL) ਨੇ ਲਗਾਤਾਰ 20ਵੇਂ ਮਹੀਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਸਥਿਰ ਰੱਖਿਆ ਹੈ। 

ਇਹ ਵੀ ਪੜ੍ਹੋ - ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ

ਇਨ੍ਹਾਂ ਤਿੰਨਾਂ ਕੰਪਨੀਆਂ ਦੇ ਕੋਲ ਸੰਯੁਕਤ ਰੂਪ ਨਾਲ ਲਗਭਗ 90 ਫ਼ੀਸਦੀ ਬਾਜ਼ਾਰੀ ਹਿੱਸੇਦਾਰੀ ਹੈ। ਵਿੱਤੀ ਸਾਲ 2022-23 ਦੀ ਪਹਿਲੀ ਛਿਮਾਹੀ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਇਨ੍ਹਾਂ ਕੰਪਨੀਆਂ ਨੂੰ ਭਾਰੀ ਨੁਕਸਾਨ ਹੋਇਆ ਹੈ। ਹਾਲਾਂਕਿ ਇਸ ਤੋਂ ਪਹਿਲਾਂ ਕੀਮਤਾਂ 'ਚ ਨਰਮੀ ਕਾਰਨ ਇਨ੍ਹਾਂ ਕੰਪਨੀਆਂ ਨੇ ਮੁਨਾਫਾ ਵੀ ਕਮਾਇਆ ਸੀ। ਇਕ ਅਧਿਕਾਰੀ ਨੇ ਕਿਹਾ ਕਿ ਕੌਮਾਂਤਰੀ ਤੇਲ ਬਾਜ਼ਾਰ 'ਚ ਕਾਫੀ ਅਸਥਿਰਤਾ ਹੈ ਅਤੇ ਕੀਮਤਾਂ 'ਚ ਭਾਰੀ ਉਤਰਾਅ-ਚੜ੍ਹਾਅ ਹੋ ਰਿਹਾ ਹੈ। 

ਇਹ ਵੀ ਪੜ੍ਹੋ - ਦੇਸ਼ ਦੇ ਇਨ੍ਹਾਂ ਸ਼ਹਿਰਾਂ ’ਚ 40 ਕਰੋੜ ਤੋਂ ਵੱਧ ਕੀਮਤ ਵਾਲੇ ‘ਅਲਟਰਾ-ਲਗਜ਼ਰੀ’ ਮਕਾਨਾਂ ਦੀ ਵਿਕਰੀ 3 ਗੁਣਾ ਵਧੀ

ਉਨ੍ਹਾਂ ਨੇ ਕਿਹਾ, ''ਤੇਲ ਕੰਪਨੀਆਂ ਇਸ ਸਮੇਂ ਕੀਮਤਾਂ 'ਚ 1 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰ ਸਕਦੀਆਂ ਹਨ ਅਤੇ ਜੇਕਰ ਉਹ ਅਜਿਹਾ ਕਰਦੀਆਂ ਹਨ ਤਾਂ ਹਰ ਕੋਈ ਇਸ ਦੀ ਸ਼ਲਾਘਾ ਕਰੇਗਾ। ਪਰ ਸ਼ੱਕ ਹੈ ਕਿ ਕੀ ਕੌਮਾਂਤਰੀ ਪੱਧਰ 'ਤੇ ਤੇਲ ਦੀਆਂ ਕੀਮਤਾਂ ਵਧਣ 'ਤੇ ਉਨ੍ਹਾਂ ਨੂੰ ਦਰਾਂ ਵਧਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ।'' ਇਕ ਹੋਰ ਅਧਿਕਾਰੀ ਨੇ ਕਿਹਾ, ''ਡੀਜ਼ਲ 'ਤੇ ਕੁਝ ਦਿਨ ਲਾਭ ਹੁੰਦਾ ਹੈ, ਪਰ ਕੁਝ ਦਿਨ ਨੁਕਸਾਨ ਹੁੰਦਾ ਹੈ। ਕੋਈ ਨਿਸ਼ਚਿਤ ਰੁਝਾਨ ਨਹੀਂ ਹੈ।''

ਇਹ ਵੀ ਪੜ੍ਹੋ - ਭਾਰਤਪੇ ਦੇ Ashneer Grover ਖ਼ਿਲਾਫ਼ ਦਿੱਲੀ ਹਾਈਕੋਰਟ ਸਖ਼ਤ, ਲਾਇਆ 2 ਲੱਖ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ

ਅਧਿਕਾਰੀ ਨੇ ਕਿਹਾ ਕਿ ਤੇਲ ਮਾਰਕੀਟਿੰਗ ਕੰਪਨੀਆਂ ਰੋਜ਼ਾਨਾ ਆਧਾਰ 'ਤੇ ਉਦੋਂ ਹੀ ਕੀਮਤਾਂ ਨੂੰ ਸੋਧਣਾ ਸ਼ੁਰੂ ਕਰਨਗੀਆਂ ਜਦੋਂ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 80 ਅਮਰੀਕੀ ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਸਥਿਰ ਹੋਣਗੀਆਂ। ਪਿਛਲੇ ਸਾਲ 6 ਅਪ੍ਰੈਲ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ - ਦੁਨੀਆ ਦੇ ਟਾਪ 20 ਅਮੀਰ ਲੋਕਾਂ ਦੀ ਸੂਚੀ 'ਚ ਮੁੜ ਸ਼ਾਮਲ ਗੌਤਮ ਅਡਾਨੀ, ਜਾਣੋ ਕੁਲ ਜਾਇਦਾਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

rajwinder kaur

This news is Content Editor rajwinder kaur