ਅੱਜ ਫਿਰ ਵਧੇ ਪੈਟਰੋਲ-ਡੀਜ਼ਲ ਦੇ ਭਾਅ, ਜਾਣੋ ਦਿੱਲੀ-ਮੁੰਬਈ ''ਚ ਕੀ ਹਨ ਕੀਮਤਾਂ

09/23/2018 10:57:08 AM

ਨਵੀਂ ਦਿੱਲੀ — ਦੇਸ਼ ਦੀ ਜਨਤਾ ਤੇਲ ਦੀਆਂ ਕੀਮਤਾਂ 'ਚ ਲੱਗੀ ਅੱਗ ਦੀ ਮਾਰ ਝੇਲ ਰਹੀ ਹੈ। ਐਤਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਫਿਰ ਤੋਂ ਵਾਧਾ ਹੋਇਆ ਹੈ। ਸ਼ਨੀਵਾਰ ਤੱਕ ਕੀਮਤਾਂ ਦਾ ਸਿਲਸਿਲਾ ਸਿਰਫ ਪੈਟਰੋਲ ਤੱਕ ਸੀਮਤ ਸੀ ਪਰ ਐਤਵਾਰ ਨੂੰ ਡੀਜ਼ਲ ਦੀਆਂ ਕੀਮਤਾਂ ਵਿਚ ਵੀ ਵਾਧਾ ਦਰਜ ਕੀਤਾ ਗਿਆ।

 

ਅੱਜ ਪੈਟਰੋਲ ਦੀਆਂ ਕੀਮਤਾਂ ਵਿਚ 17 ਪੈਸੇ ਦੇ ਵਾਧੇ ਤੋਂ ਬਾਅਦ ਕੀਮਤ 82.61 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀਆਂ ਕੀਮਤਾਂ ਵਿਚ 10 ਪੈਸੇ ਦੇ ਵਾਧੇ ਤੋਂ ਬਾਅਦ ਕੀਮਤ 73.97 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਮੁੰਬਈ ਵਿਚ ਪੈਟਰੋਲ ਦੀ ਕੀਮਤ 90 ਦੇ ਅੰਕੜੇ ਤੱਕ ਪਹੁੰਚਣ ਹੀ ਵਾਲੀ ਹੈ। ਐਤਵਾਰ ਨੂੰ ਇਥੇ ਪੈਟਰੋਲ 89.97 ਰੁਪਏ ਪਹੁੰਚ ਗਿਆ। ਡੀਜ਼ਲ ਇਥੇ 78.53 ਰੁਪਏ ਪ੍ਰਤੀ ਲਿਟਰ ਹੋ ਗਿਆ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 12 ਪੈਸੇ ਦਾ ਵਾਧਾ ਹੋਇਆ ਸੀ। ਹਾਲਾਂਕਿ ਡੀਜ਼ਲ ਦੀਆਂ ਕੀਮਤਾਂ ਸਥਿਰ ਹੀ ਰਹੀਆਂ। ਇਸ ਦੇ ਨਾਲ ਹੀ ਮੁੰਬਈ ਵਿਚ ਪੈਟਰੋਲ ਖਰੀਦਣ ਲਈ ਅੱਜ ਲੋਕਾਂ ਨੂੰ 89.97 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਲਈ 78.53 ਰੁਪਏ ਪ੍ਰਤੀ ਲਿਟਰ ਖਰਚ ਕਰਨੇ ਪੈਣਗੇ।

ਕਿਉਂ ਵਧ ਰਹੀਆਂ ਹਨ ਕੀਮਤਾਂ?

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਸਰਕਾਰੀ ਤੇਲ ਕੰਪਨੀਆਂ ਇੰਡੀਅਨ ਆਇਲ, ਹਿੰਦੋਸਤਾਨ ਪੈਟਰੋਲੀਅਮ, ਭਾਰਤ ਪੈਟਰੋਲੀਅਮ) ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਲਈ ਡਾਲਰ ਦੇ ਅਨੁਪਾਤ ਵਿਚ ਰੁਪਏ ਦੀ ਡਿੱਗ ਰਹੀ ਕੀਮਤ ਅਤੇ ਅੰਤਰਰਾਸ਼ਟਰੀ ਬਾਜ਼ਾਰ ਨੂੰ ਕੱਚੇ ਤੇਲ ਦੀ ਮਹਿੰਗਾਈ ਨੂੰ ਜ਼ਿੰਮੇਵਾਰ ਦੱਸ ਰਹੀਆਂ ਹਨ।
 


Related News