ਪੈਟਰੋਲ ''ਚ ਹੁਣ ਤੱਕ 5.73 ਰੁ: ਦਾ ਵਾਧਾ, ਪੰਜਾਬ ''ਚ ਡੀਜ਼ਲ 82 ਰੁ: ਤੋਂ ਪਾਰ

Wednesday, Feb 17, 2021 - 01:42 PM (IST)

ਪੈਟਰੋਲ ''ਚ ਹੁਣ ਤੱਕ 5.73 ਰੁ: ਦਾ ਵਾਧਾ, ਪੰਜਾਬ ''ਚ ਡੀਜ਼ਲ 82 ਰੁ: ਤੋਂ ਪਾਰ

ਨਵੀਂ ਦਿੱਲੀ- ਬੁੱਧਵਾਰ ਨੂੰ ਲਗਾਤਾਰ ਨੌਵੇਂ ਦਿਨ ਪੈਟਰੋਲ ਅਤੇ ਡੀਜ਼ਲ ਕੀਮਤਾਂ ਵਿਚ ਤੇਜ਼ੀ ਦਰਜ ਕੀਤੀ ਗਈ। ਪੈਟਰੋਲ-ਡੀਜ਼ਲ ਦੀ ਕੀਮਤ ਅੱਜ 25-25 ਪੈਸੇ ਵਧਾਈ ਗਈ ਹੈ। ਇਸ ਨਾਲ ਦਿੱਲੀ ਵਿਚ ਪੈਟਰੋਲ ਦੀ ਕੀਮਤ 25 ਪੈਸੇ ਚੜ੍ਹ ਕੇ 89.54 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ 79.95 ਰੁਪਏ ਪ੍ਰਤੀ ਲਿਟਰ 'ਤੇ ਪਹੁੰਚ ਗਈ ਹੈ।

ਜਨਵਰੀ ਤੇ ਫਰਵਰੀ ਵਿਚ ਹੁਣ ਤੱਕ ਕੁੱਲ ਮਿਲਾ ਕੇ 21 ਵਾਰ ਕੀਮਤਾਂ ਵਿਚ ਵਾਧਾ ਹੋਣ ਨਾਲ ਪੈਟਰੋਲ ਇਸ ਸਾਲ ਹੁਣ ਤੱਕ 5.73 ਰੁਪਏ ਅਤੇ ਡੀਜ਼ਲ 6.08 ਰੁਪਏ ਪ੍ਰਤੀ ਲਿਟਰ ਮਹਿੰਗਾ ਹੋ ਚੁੱਕਾ ਹੈ।

ਪੰਜਾਬ-
ਪੰਜਾਬ ਵਿਚ ਕਈ ਜਗ੍ਹਾ ਡੀਜ਼ਲ 81 ਰੁਪਏ ਤੋਂ ਪਾਰ ਹੋ ਗਿਆ ਹੈ। ਜਲੰਧਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 90.54 ਰੁਪਏ ਅਤੇ ਡੀਜ਼ਲ ਦੀ 81.67 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਪਟਿਆਲਾ ਸ਼ਹਿਰ 'ਚ ਪੈਟਰੋਲ ਦੀ ਕੀਮਤ 90 ਰੁਪਏ 98 ਪੈਸੇ ਤੇ ਡੀਜ਼ਲ ਦੀ 82 ਰੁਪਏ 6 ਪੈਸੇ ਪ੍ਰਤੀ ਲਿਟਰ ਅਤੇ ਲੁਧਿਆਣਾ ਸ਼ਹਿਰ 'ਚ ਪੈਟਰੋਲ ਦੀ ਕੀਮਤ 91 ਰੁਪਏ 10 ਪੈਸੇ ਤੇ ਡੀਜ਼ਲ ਦੀ 82 ਰੁਪਏ 17 ਪੈਸੇ ਪ੍ਰਤੀ ਲਿਟਰ 'ਤੇ ਪਹੁੰਚ ਗਈ ਹੈ।

ਇਹ ਵੀ ਪੜ੍ਹੋ- ਭਾਰਤ 'ਚ ਜਲਦ ਹੀ ਤੀਜੇ ਕੋਰੋਨਾ ਟੀਕੇ ਨੂੰ ਮਿਲ ਸਕਦੀ ਹੈ ਹਰੀ ਝੰਡੀ

ਅੰਮ੍ਰਿਤਸਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 91 ਰੁਪਏ 16 ਪੈਸੇ ਅਤੇ ਡੀਜ਼ਲ ਦੀ 82 ਰੁਪਏ 24 ਪੈਸੇ ਹੋ ਗਈ ਹੈ। ਮੋਹਾਲੀ 'ਚ ਪੈਟਰੋਲ ਦੀ ਕੀਮਤ 91 ਰੁਪਏ 45 ਪੈਸੇ ਅਤੇ ਡੀਜ਼ਲ ਦੀ 82 ਰੁਪਏ 50 ਪੈਸੇ ਪ੍ਰਤੀ ਲਿਟਰ ਤੱਕ ਦਰਜ ਕੀਤੀ ਗਈ। ਚੰਡੀਗੜ੍ਹ ਸ਼ਹਿਰ 'ਚ ਪੈਟਰੋਲ ਦੀ ਕੀਮਤ 86 ਰੁਪਏ 17 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ 79 ਰੁਪਏ 65 ਪੈਸੇ ਪ੍ਰਤੀ ਲਿਟਰ ਰਹੀ।

ਇਹ ਵੀ ਪੜ੍ਹੋ- ਨੌਕਰੀਪੇਸ਼ਾ ਲੋਕਾਂ ਲਈ ਬੁਰੀ ਖ਼ਬਰ, PF ਨੂੰ ਲੈ ਕੇ ਲੱਗ ਸਕਦਾ ਹੈ ਇਹ ਝਟਕਾ

ਕੀ ਪੈਟਰੋਲ-ਡੀਜ਼ਲ 'ਤੇ ਟੈਕਸਾਂ ਵਿਚ ਕਟੌਤੀ ਹੋਣੀ ਚਾਹੀਦੀ ਹੈ? ਕੁਮੈਂਟ ਬਾਕਸ ਵਿਚ ਦਿਓ ਰਾਇ


author

Sanjeev

Content Editor

Related News