ਵੱਡਾ ਝਟਕਾ! ਪੈਟਰੋਲ, ਡੀਜ਼ਲ ਕੀਮਤਾਂ 'ਚ ਫਿਰ ਵਾਧਾ, ਹੁਣ ਤੱਕ ਇੰਨਾ ਉਛਾਲ

02/27/2021 9:18:13 AM

ਨਵੀਂ ਦਿੱਲੀ- ਪੈਟਰੋਲ-ਡੀਜ਼ਲ ਲਈ ਹੁਣ ਤੁਹਾਨੂੰ ਹੋਰ ਜੇਬ ਢਿੱਲੀ ਕਰਨੀ ਪਵੇਗੀ। ਸ਼ਨੀਵਾਰ ਨੂੰ ਪੈਟਰੋਲ ਦੀ ਕੀਮਤ 24 ਪੈਸੇ ਅਤੇ ਡੀਜ਼ਲ ਦੀ 15 ਪੈਸੇ ਪ੍ਰਤੀ ਲਿਟਰ ਹੋਰ ਵੱਧ ਗਈ ਹੈ। ਇਸ ਤੋਂ ਪਹਿਲਾਂ ਤਿੰਨ ਦਿਨ ਕੀਮਤਾਂ ਵਿਚ ਤਬਦੀਲੀ ਨਹੀਂ ਹੋਈ ਸੀ। ਸਾਲ 2021 ਵਿਚ ਹੁਣ ਤੱਕ ਪੈਟਰੋਲ 7.36 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ 7.60 ਰੁਪਏ ਪ੍ਰਤੀ ਲਿਟਰ ਮਹਿੰਗਾ ਹੋ ਚੁੱਕਾ ਹੈ।

ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ ਹੁਣ 91.17 ਰੁਪਏ ਤੇ ਡੀਜ਼ਲ ਦੀ 81.47 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਜਿਸ ਹਿਸਾਬ ਨਾਲ ਕੀਮਤਾਂ ਵਿਚ ਵਾਧਾ ਹੋ ਰਿਹਾ ਹੈ, ਉਸ ਨੂੰ ਦੇਖਦੇ ਲੱਗਦਾ ਹੈ ਕਿ ਦੇਸ਼ ਵਿਚ ਹੁਣ ਪੈਟਰੋਲ ਆਮ ਹੀ 100 ਰੁਪਏ ਪ੍ਰਤੀ ਲਿਟਰ ਹੋ ਜਾਵੇਗੀ। ਕਈ ਜਗ੍ਹਾ 'ਤੇ ਇਹ ਇਸ 'ਤੇ ਪਹੁੰਚ ਵੀ ਗਈ ਹੈ। 

ਪੰਜਾਬ-
ਜਲੰਧਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 92 ਰੁਪਏ 14 ਪੈਸੇ ਅਤੇ ਡੀਜ਼ਲ ਦੀ 83 ਰੁਪਏ 20 ਪੈਸੇ ਪ੍ਰਤੀ ਲਿਟਰ 'ਤੇ ਪਹੁੰਚ ਗਈ ਹੈ। ਪਟਿਆਲਾ ਸ਼ਹਿਰ 'ਚ ਪੈਟਰੋਲ ਦੀ ਕੀਮਤ 92 ਰੁਪਏ 57 ਪੈਸੇ ਤੇ ਡੀਜ਼ਲ ਦੀ 83 ਰੁਪਏ 60 ਪੈਸੇ ਪ੍ਰਤੀ ਲਿਟਰ 'ਤੇ ਪਹੁੰਚ ਗਈ ਹੈ। ਲੁਧਿਆਣਾ ਸ਼ਹਿਰ 'ਚ ਪੈਟਰੋਲ ਦੀ ਕੀਮਤ 92 ਰੁਪਏ 69 ਪੈਸੇ ਤੇ ਡੀਜ਼ਲ ਦੀ 83 ਰੁਪਏ 70 ਪੈਸੇ ਪ੍ਰਤੀ ਲਿਟਰ 'ਤੇ ਪਹੁੰਚ ਗਈ ਹੈ।

ਇਹ ਵੀ ਪੜ੍ਹੋਸਰਦੀਆਂ ਖ਼ਤਮ ਹੁੰਦੇ ਹੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਣਗੀਆਂ : ਪ੍ਰਧਾਨ

ਅੰਮ੍ਰਿਤਸਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 92 ਰੁਪਏ 75 ਪੈਸੇ ਅਤੇ ਡੀਜ਼ਲ ਦੀ 83 ਰੁਪਏ 77 ਪੈਸੇ ਹੋ ਗਈ ਹੈ। ਮੋਹਾਲੀ 'ਚ ਪੈਟਰੋਲ ਦੀ ਕੀਮਤ 93 ਰੁਪਏ 05 ਪੈਸੇ ਅਤੇ ਡੀਜ਼ਲ ਦੀ 84 ਰੁਪਏ 03 ਪੈਸੇ ਪ੍ਰਤੀ ਲਿਟਰ ਤੱਕ ਦਰਜ ਕੀਤੀ ਗਈ। ਚੰਡੀਗੜ੍ਹ ਸ਼ਹਿਰ 'ਚ ਪੈਟਰੋਲ ਦੀ ਕੀਮਤ 87 ਰੁਪਏ 73 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ 81 ਰੁਪਏ 17 ਪੈਸੇ ਪ੍ਰਤੀ ਲਿਟਰ ਰਹੀ।

ਇਹ ਵੀ ਪੜ੍ਹੋ- ਗਲੋਬਲ ਬਾਜ਼ਾਰਾਂ 'ਚ ਹਾਹਾਕਾਰ, ਭਾਰਤੀ ਕਰੰਸੀ 'ਚ 1.04 ਰੁ: ਦੀ ਗਿਰਾਵਟ

ਪੈਟਰੋਲ-ਡੀਜ਼ਲ 'ਤੇ ਟੈਕਸ ਘਟਣਾ ਚਾਹੀਦਾ ਹੈ? ਕੁਮੈਂਟ ਬਾਕਸ ਵਿਚ ਦਿਓ ਟਿਪਣੀ


Sanjeev

Content Editor

Related News