ਵੱਡੀ ਰਾਹਤ! ਪੈਟਰੋਲ-ਡੀਜ਼ਲ ਕੀਮਤਾਂ 'ਚ ਕਟੌਤੀ ਸ਼ੁਰੂ, ਜਾਣੋ ਪੰਜਾਬ 'ਚ ਮੁੱਲ

Wednesday, Mar 24, 2021 - 11:59 AM (IST)

ਵੱਡੀ ਰਾਹਤ! ਪੈਟਰੋਲ-ਡੀਜ਼ਲ ਕੀਮਤਾਂ 'ਚ ਕਟੌਤੀ ਸ਼ੁਰੂ, ਜਾਣੋ ਪੰਜਾਬ 'ਚ ਮੁੱਲ

ਨਵੀਂ ਦਿੱਲੀ- ਪੈਟਰੋਲ-ਡੀਜ਼ਲ ਕੀਮਤਾਂ ਵਿਚ ਕਮੀ ਆਉਣੀ ਸ਼ੁਰੂ ਹੋ ਗਈ ਹੈ। ਬੁੱਧਵਾਰ ਨੂੰ ਇਸ ਸਾਲ ਪਹਿਲੀ ਵਾਰ ਕਟੌਤੀ ਹੋਈ ਹੈ। ਕੌਮਾਂਤਰੀ ਬਾਜ਼ਾਰ ਵਿਚ ਕੱਚਾ ਤੇਲ ਸਸਤਾ ਹੋਣ ਵਿਚਕਾਰ ਅੱਜ ਪੈਟਰੋਲ ਦੀ ਕੀਮਤ 18 ਪੈਸੇ ਤੇ ਡੀਜ਼ਲ ਦੀ 17 ਪੈਸੇ ਘਟਾਈ ਗਈ ਹੈ। ਇਸ ਨਾਲ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ 90.99 ਰੁਪਏ ਅਤੇ ਡੀਜ਼ਲ ਦੀ 81.30 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਇਸ ਵਿਚ ਅੱਗੇ ਹੋਰ ਕਮੀ ਹੋਣ ਦੀ ਸੰਭਾਵਨਾ ਹੈ।

ਇਸ ਤੋਂ ਪਹਿਲਾਂ ਲਗਾਤਾਰ 24 ਦਿਨਾਂ ਤੱਕ ਤੇਲ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ ਅਤੇ ਇਸ ਤੋਂ ਪਿਛਲੇ ਮਹੀਨੇ ਲਗਾਤਾਰ 16 ਦਿਨ ਪੈਟਰੋਲ ਤੇ ਡੀਜ਼ਲ ਕੀਮਤਾਂ ਵਿਚ ਵਾਧਾ ਕੀਤਾ ਗਿਆ ਸੀ।

ਗਲੋਬਲ ਪੱਧਰ 'ਤੇ ਕੱਚੇ ਤੇਲ ਦਾ ਮੁੱਲ 15 ਦਿਨਾਂ ਵਿਚ ਤਕਰੀਬਨ 10 ਫ਼ੀਸਦੀ ਡਿੱਗਾ ਹੈ, ਜਿਸ ਨਾਲ ਪੈਟਰੋਲ-ਡੀਜ਼ਲ ਕੀਮਤਾਂ ਘਟਾਉਣ ਵਿਚ ਮਦਦ ਮਿਲੀ ਹੈ। ਯੂਰਪ ਵਿਚ ਕੋਰੋਨਾ ਮਹਾਮਾਰੀ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਈਂਧਣ ਦੀ ਮੰਗ ਘਟਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ, ਜਿਸ ਕਾਰਨ ਕੱਚੇ ਤੇਲ ਦੀ ਕੀਮਤ ਘੱਟ ਕੇ 64-60 ਡਾਲਰ ਪ੍ਰਤੀ ਬੈਰਲ ਵਿਚਕਾਰ ਚੱਲ ਰਹੀ ਹੈ। ਉੱਥੇ ਹੀ, ਵਿਧਾਨ ਸਭਾ ਚੋਣਾਂ ਵਿਚਕਾਰ ਆਮ ਤੌਰ 'ਤੇ ਤੇਲ ਕੀਮਤਾਂ ਵਿਚ ਤਬਦੀਲੀ ਨਹੀਂ ਕੀਤੀ ਜਾਂਦੀ ਹੈ ਪਰ ਇਸ ਵਾਰ ਅਜਿਹਾ ਹੋਇਆ ਹੈ। ਪੱਛਮੀ ਬੰਗਾਲ, ਕੇਰਲ, ਤਾਮਿਲਨਾਡੂ, ਅਸਾਮ ਅਤੇ ਪੁਡੂਚੇਰੀ ਵਿਚ ਵਿਧਾਨ ਸਭਾ ਚੋਣਾਂ ਹਨ।

ਇਹ ਵੀ ਪੜ੍ਹੋ- ਸਰਕਾਰ ਨੇ ਕੋਰੋਨਾ ਦੇ ਪ੍ਰਕੋਪ ਕਾਰਨ ਕੌਮਾਂਤਰੀ ਉਡਾਣਾਂ 'ਤੇ ਪਾਬੰਦੀ ਵਧਾਈ

ਪੰਜਾਬ-
ਇੱਥੇ ਪੈਟਰੋਲ-ਡੀਜ਼ਲ ਕੀਮਤਾਂ ਫਿਲਹਾਲ ਉੱਚੇ ਪੱਧਰ 'ਤੇ ਹੀ ਹਨ। ਜਲੰਧਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 91 ਰੁਪਏ 96 ਪੈਸੇ ਅਤੇ ਡੀਜ਼ਲ ਦੀ 83 ਰੁਪਏ 03 ਪੈਸੇ ਪ੍ਰਤੀ ਲਿਟਰ 'ਤੇ ਹੈ। ਪਟਿਆਲਾ ਸ਼ਹਿਰ 'ਚ ਪੈਟਰੋਲ ਦੀ ਕੀਮਤ 92 ਰੁਪਏ 40 ਪੈਸੇ ਤੇ ਡੀਜ਼ਲ ਦੀ 83 ਰੁਪਏ 42 ਪੈਸੇ ਪ੍ਰਤੀ ਲਿਟਰ 'ਤੇ ਦਰਜ ਕੀਤੀ ਗਈ।

ਇਹ ਵੀ ਪੜ੍ਹੋ- ਬਾਰਬੇਕਿਊ ਨੇਸ਼ਨ ਦਾ IPO ਖੁੱਲ੍ਹਾ, ਕੀ ਤੁਹਾਨੂੰ ਲਾਉਣਾ ਚਾਹੀਦਾ ਹੈ ਪੈਸਾ?

ਲੁਧਿਆਣਾ ਸ਼ਹਿਰ 'ਚ ਪੈਟਰੋਲ ਦੀ ਕੀਮਤ 92 ਰੁਪਏ 52 ਪੈਸੇ ਤੇ ਡੀਜ਼ਲ ਦੀ 83 ਰੁਪਏ 53 ਪੈਸੇ ਪ੍ਰਤੀ ਲਿਟਰ 'ਤੇ ਦਰਜ ਕੀਤੀ ਗਈ। ਅੰਮ੍ਰਿਤਸਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 92 ਰੁਪਏ 58 ਪੈਸੇ ਅਤੇ ਡੀਜ਼ਲ ਦੀ 83 ਰੁਪਏ 60 ਪੈਸੇ ਰਹੀ। ਮੋਹਾਲੀ 'ਚ ਪੈਟਰੋਲ ਦੀ ਕੀਮਤ 92 ਰੁਪਏ 87 ਪੈਸੇ ਅਤੇ ਡੀਜ਼ਲ ਦੀ 83 ਰੁਪਏ 86 ਪੈਸੇ ਪ੍ਰਤੀ ਲਿਟਰ ਤੱਕ ਦਰਜ ਕੀਤੀ ਗਈ। ਚੰਡੀਗੜ੍ਹ ਸ਼ਹਿਰ 'ਚ ਪੈਟਰੋਲ ਦੀ ਕੀਮਤ 87 ਰੁਪਏ 56 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ 81 ਰੁਪਏ ਪ੍ਰਤੀ ਲਿਟਰ ਰਹੀ।

ਲੰਮੇ ਸਮੇਂ ਪਿੱਛੋਂ ਤੇਲ ਕੀਮਤਾਂ ਵਿਚ ਹੋਈ ਕਟੌਤੀ ਬਾਰੇ ਕੁਮੈਂਟ ਬਾਕਸ ਵਿਚ ਦਿਓ ਟਿਪਣੀ


author

Sanjeev

Content Editor

Related News