ਅੱਜ ਪੈਟਰੋਲ ਦੀ ਕੀਮਤ 8 ਪੈਸੇ ਵਧੀ, ਡੀਜ਼ਲ ਦੀ 7 ਪੈਸੇ ਘਟੀ

03/16/2019 9:55:06 AM

ਨਵੀਂ ਦਿੱਲੀ—ਅੱਜ ਦੇਸ਼ ਦੀ ਸਭ ਤੋਂ ਵੱਡੀ ਸਰਕਾਰੀ ਤੇਲ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਨੇ ਸ਼ਨੀਵਾਰ 16 ਮਾਰਚ 2019 ਨੂੰ ਪੈਟਰੋਲ ਦੀ ਕੀਮਤ 8 ਪੈਸੇ ਵਧਾਈ ਅਤੇ ਡੀਜ਼ਲ ਦੀ 7 ਪੈਸੇ ਘਟਾਈ। ਅੱਜ ਦਿੱਲੀ 'ਚ ਪੈਟਰੋਲ 72.55 ਰੁਪਏ ਅਤੇ ਡੀਜ਼ਲ 67.22 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। 
ਪੈਟਰੋਲ ਦੀ ਕੀਮਤ
ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 72.63 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਉੱਧਰ ਕੋਲਕਾਤਾ 'ਚ ਪੈਟਰੋਲ 74.71 ਰੁਪਏ ਪ੍ਰਤੀ ਲੀਟਰ ਹੈ। ਮੁੰਬਈ 'ਚ ਪੈਟਰੋਲ 78.25 ਰੁਪਏ ਪ੍ਰਤੀ ਲੀਟਰ ਅਤੇ ਚੇਨਈ 'ਚ ਪੈਟਰੋਲ 75.23 ਰੁਪਏ ਪ੍ਰਤੀ ਲੀਟਰ ਅਤੇ ਚੇਨਈ 'ਚ ਪੈਟਰੋਲ 75.43 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।


ਡੀਜ਼ਲ ਦੀ ਕੀਮਤ
ਦੇਸ ਦੀ ਰਾਜਧਾਨੀ ਦਿੱਲੀ 'ਚ ਡੀਜ਼ਲ 67.15 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਉੱਧਰ ਕੋਲਕਾਤਾ 'ਚ ਡੀਜ਼ਲ 69.94 ਰੁਪਏ ਪ੍ਰਤੀ ਲੀਟਰ ਹੋ ਮਿਲ ਰਿਹਾ ਹੈ। ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ 'ਚ ਡੀਜ਼ਲ 70.34 ਰੁਪਏ ਪ੍ਰਤੀ ਲੀਟਰ ਅਤੇ ਚੇਨਈ 'ਚ 70.96 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। 
ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 
ਅੱਜ ਪੰਜਾਬ ਦੀ ਗੱਲ ਕਰੀਏ ਤਾਂ ਇਥੇ ਪੈਟਰੋਲ ਦੀ ਕੀਮਤ 72.51 ਅਤੇ ਡੀਜ਼ਲ 66.04 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਉੱਧਰ ਲੁਧਿਆਣਾ 'ਚ ਪੈਟਰੋਲ 72.99 ਅਤੇ 66.47, ਅੰਮ੍ਰਿਤਸਰ 'ਚ 73.09 ਅਤੇ 66.57, ਪਟਿਆਲਾ 'ਚ 72.89 ਅਤੇ 66.38, ਚੰਡੀਗੜ੍ਹ 'ਚ 68.68 ਰੁਪਏ ਅਤੇ 63.96 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

Aarti dhillon

This news is Content Editor Aarti dhillon