ਲਗਾਤਾਰ ਦੂਜੇ ਦਿਨ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਕਿੰਨੀ ਕੀਮਤ ’ਚ ਮਿਲ ਰਿਹੈ ਤੇਲ
Thursday, Jan 14, 2021 - 11:25 AM (IST)
ਨਵੀਂ ਦਿੱਲੀ - ਅੰਤਰਰਾਸ਼ਟਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਤੋਂ ਬਾਅਦ, ਈਂਧਣ ਦੀਆਂ ਕੀਮਤਾਂ ਇੱਕ ਵਾਰ ਫਿਰ ਤੋਂ ਵਧਣੀਆਂ ਸ਼ੁਰੂ ਹੋ ਗਈਆਂ ਹਨ। ਘਰੇਲੂ ਬਜ਼ਾਰ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ ਹੈ। ਸਰਕਾਰੀ ਤੇਲ ਕੰਪਨੀਆਂ ਨੇ ਅੱਜ ਲਗਾਤਾਰ ਦੂਜੇ ਦਿਨ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਵਾਧਾ ਕੀਤਾ ਹੈ। ਜੇਕਰ ਅਸੀਂ ਦਿੱਲੀ ਦੀ ਗੱਲ ਕਰੀਏ ਤਾਂ ਵੀਰਵਾਰ ਨੂੰ ਪੈਟਰੋਲ ਦੀ ਕੀਮਤ ਵਿਚ 25 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ, ਜਦਕਿ ਡੀਜ਼ਲ ਦੀ ਕੀਮਤ ਵਿਚ ਵੀ 25 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਵਾਧੇ ਤੋਂ ਬਾਅਦ ਪੈਟਰੋਲ 84.70 ਰੁਪਏ ਅਤੇ ਡੀਜ਼ਲ 74.88 ਰੁਪਏ ਪ੍ਰਤੀ ਲੀਟਰ 'ਤੇ ਚਲਾ ਗਿਆ। ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 29 ਦਿਨਾਂ ਤੱਕ ਸਥਿਰ ਰਹਿਣ ਤੋਂ ਬਾਅਦ ਤੇਲ ਦੀ ਕੀਮਤ 6 ਅਤੇ 7 ਜਨਵਰੀ ਨੂੰ ਵਧੀ ਹੈ।
ਇਹ ਵੀ ਪਡ਼੍ਹੋ : ਉਪਭੋਗਤਾਵਾਂ ਵਲੋਂ ਮਿਲ ਰਹੇ ਕਰਾਰੇ ਜਵਾਬ ਤੋਂ ਬਾਅਦ Whatsapp ਨੂੰ ਦੇਣਾ ਪਿਆ ਇਹ ਸਪੱਸ਼ਟੀਕਰਣ
ਜਾਣੋ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਪ੍ਰਤੀ ਲੀਟਰ ਰੁਪਿਆ 'ਚ
ਸ਼ਹਿਰ ਪੈਟਰੋਲ ਡੀਜ਼ਲ
ਦਿੱਲੀ 84.70 74.88
ਮੁੰਬਈ 91.32 81.60
ਕੋਲਕਾਤਾ 86.15 78.47
ਚੇਨਈ 87.40 80.19
ਬੰਗਲੌਰ 87.56 79.40
ਨੋਇਡਾ 84.45 75.32
ਗੁਰੂਗ੍ਰਾਮ 82.87 75.48
ਲਖਨਊ 84.36 75.24
ਪਟਨਾ 87.23 80.02
ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਬਦਲਦੀ ਹੈ। ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੋ ਜਾਂਦੇ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ, ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਦਿਨ ਬਦਲਦੀਆਂ ਹਨ। ਇਹ ਇਸ ਗੱਲ 'ਤੇ ਨਿਰਭਰ ਕਰਦਾ ਹੈ ਕਿ ਵਿਦੇਸ਼ੀ ਮੁਦਰਾ ਰੇਟਾਂ ਦੇ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਕੀ ਹਨ।
ਇਹ ਵੀ ਪਡ਼੍ਹੋ : ਬਰਡ ਫਲੂ ਕਾਰਣ ਮਟਨ-ਮੱਛੀ ਦੀ ਵਧੀ ਮੰਗ, ਅਸਮਾਨੀ ਪਹੁੰਚੀਆਂ ਕੀਮਤਾਂ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।