ਪੈਟਰੋਲ ਦੇ ਭਾਅ ਹੋਏ ਛੇ ਦਿਨਾਂ ਬਾਅਦ ਸਥਿਰ

11/20/2019 11:09:31 AM

ਨਵੀਂ ਦਿੱਲੀ—ਬੁੱਧਵਾਰ ਨੂੰ ਲਗਾਤਾਰ ਪੰਜ ਦਿਨਾਂ ਦੇ ਵਾਧੇ ਦੇ ਬਾਅਦ ਪੈਟਰੋਲ ਦੀਆਂ ਕੀਮਤਾਂ 'ਚ ਸਥਿਰਤਾ ਆਈ ਹੈ। ਛੇ ਦਿਨਾਂ ਬਾਅਦ ਪੈਟਰੋਲ ਬੁੱਧਵਾਰ ਭਾਵ 20 ਨਵੰਬਰ 2019 ਨੂੰ ਸਥਿਰਤਾ ਦੇ ਰਿਹਾ ਹੈ। ਉੱਧਰ ਡੀਜ਼ਲ ਦੀਆਂ ਕੀਮਤਾਂ 'ਚ ਵੀ ਕੋਈ ਬਦਲਾਅ ਨਹੀਂ ਹੈ। ਮੰਗਲਵਾਰ ਨੂੰ ਪੈਟਰੋਲ ਦੀਆਂ ਕੀਮਤਾਂ 'ਚ 15 ਪੈਸੇ ਦਾ ਵਾਧਾ ਹੋਇਆ ਸੀ ਉੱਧਰ ਡੀਜ਼ਲ ਵੀ ਪੰਜ ਪੈਸੇ ਸਸਤਾ ਹੋਇਆ ਸੀ। ਪਿਛਲੇ ਇਕ ਹਫਤੇ 'ਚ ਪੈਟਰੋਲ ਦੀਆਂ ਕੀਮਤਾਂ 'ਚ ਇਕ ਰੁਪਏ ਤੋਂ ਜ਼ਿਆਦਾ ਦਾ ਵਾਧਾ ਹੋਇਆ ਹੈ।
ਤਾਂ ਜਾਣੋ ਅੱਜ ਬੁੱਧਵਾਰ ਨੂੰ ਪੂਰੇ ਦੇਸ਼ ਭਰ 'ਚ ਤੇਲ ਦੇ ਕੀ ਭਾਅ ਚੱਲ ਰਹੇ ਹਨ।
20 ਨਵੰਬਰ ਨੂੰ ਦਿੱਲੀ 'ਚ ਪੈਟਰੋਲ ਦੀ ਕੀਮਤ 74.20 ਰੁਪਏ ਪ੍ਰਤੀ ਲੀਟਰ ਹੈ। ਇਸ ਤਰ੍ਹਾਂ ਡੀਜ਼ਲ ਦੀ ਕੀਮਤ 65.84 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ 79.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 69.06 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਇੰਝ ਹੀ ਕੋਲਕਾਤਾ 'ਚ ਵੀ ਪੈਟਰੋਲ ਦੀ ਕੀਮਤ 76.89 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ 68.25 ਰੁਪਏ ਪ੍ਰਤੀ ਲੀਟਰ ਹੈ।
ਇਸ ਤਰ੍ਹਾਂ ਚੇਨਈ 'ਚ ਪੈਟਰੋਲ ਦੀ ਕੀਮਤ 77.12 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 68.55 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ।

Aarti dhillon

This news is Content Editor Aarti dhillon