ਜੰਗ ਦੌਰਾਨ ਦੁਨੀਆ ਭਰ 'ਚ ਪੈਟਰੋਲ ਦੀਆਂ ਕੀਮਤਾਂ ਨੂੰ ਲੱਗੀ ਅੱਗ ! ਜਾਣੋ ਭਾਰਤ 'ਚ ਕੀ ਦਿਖਿਆ ਅਸਰ

Thursday, Mar 19, 2026 - 01:13 PM (IST)

ਜੰਗ ਦੌਰਾਨ ਦੁਨੀਆ ਭਰ 'ਚ ਪੈਟਰੋਲ ਦੀਆਂ ਕੀਮਤਾਂ ਨੂੰ ਲੱਗੀ ਅੱਗ ! ਜਾਣੋ ਭਾਰਤ 'ਚ ਕੀ ਦਿਖਿਆ ਅਸਰ

ਬਿਜ਼ਨੈੱਸ ਡੈਸਕ : ਈਰਾਨ ਅਤੇ ਅਮਰੀਕਾ-ਇਜ਼ਰਾਈਲ ਵਿਚਾਲੇ ਵਧਦੇ ਖ਼ੂਨੀ ਸੰਘਰਸ਼ ਨੇ ਵਿਸ਼ਵ ਪੱਧਰ 'ਤੇ ਤੇਲ ਬਾਜ਼ਾਰ ਵਿੱਚ ਹਾਹਾਕਾਰ ਮਚਾ ਦਿੱਤੀ ਹੈ। ਫਰਵਰੀ 2026 ਦੇ ਅਖੀਰ ਵਿੱਚ ਈਰਾਨ ਉੱਤੇ ਹੋਏ ਹਮਲਿਆਂ ਤੋਂ ਬਾਅਦ, ਗਲੋਬਲ ਐਨਰਜੀ ਮਾਰਕੀਟ ਵਿੱਚ ਭਾਰੀ ਉਥਲ-ਪੁਥਲ ਦੇਖਣ ਨੂੰ ਮਿਲ ਰਹੀ ਹੈ, ਜਿਸ ਕਾਰਨ ਦੁਨੀਆ ਦੇ 95 ਦੇਸ਼ਾਂ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ ਆਇਆ ਹੈ।

ਇਹ ਵੀ ਪੜ੍ਹੋ :  31 ਮਾਰਚ ਤੋਂ ਪਹਿਲਾਂ ਕਰ ਲਓ ਇਹ ਜ਼ਰੂਰੀ ਕੰਮ, ਨਹੀਂ ਤਾਂ ਬੰਦ ਹੋ ਸਕਦੇ ਹਨ ਤੁਹਾਡੇ PPF, NPS ਅਤੇ SSY ਖਾਤੇ

ਕਿਹੜੇ ਦੇਸ਼ਾਂ ਵਿੱਚ ਕਿੰਨੀ ਵਧੀ ਕੀਮਤ?

ਅੰਕੜਿਆਂ ਮੁਤਾਬਕ, ਤੇਲ ਦੀਆਂ ਕੀਮਤਾਂ ਵਿੱਚ ਸਭ ਤੋਂ ਤੇਜ਼ ਵਾਧਾ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਦੇਖਿਆ ਗਿਆ ਹੈ:

ਇਹ ਵੀ ਪੜ੍ਹੋ :   HDFC ਤੇ PNB ਗਾਹਕਾਂ ਨੂੰ ਲੱਗਣ ਵਾਲਾ ਹੈ ਝਟਕਾ, ਬਦਲ ਜਾਣਗੇ ਇਹ ਨਿਯਮ

PunjabKesari

ਅਮਰੀਕਾ ਵਿੱਚ ਵੀ ਹਾਲਾਤ ਗੰਭੀਰ

ਵਿਕਸਿਤ ਦੇਸ਼ਾਂ ਵਿੱਚੋਂ ਅਮਰੀਕਾ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ 20% ਤੋਂ ਵੱਧ ਦਾ ਵਾਧਾ ਦਰਜ ਕੀਤਾ ਗਿਆ ਹੈ। ਫਰਵਰੀ ਵਿੱਚ ਜੋ ਪੈਟਰੋਲ 2.94 ਡਾਲਰ ਪ੍ਰਤੀ ਗੈਲਨ ਮਿਲ ਰਿਹਾ ਸੀ, ਉਹ ਹੁਣ 3.58 ਡਾਲਰ ਤੱਕ ਪਹੁੰਚ ਗਿਆ ਹੈ। ਖ਼ਾਸਕਰ ਕੈਲੀਫੋਰਨੀਆ ਵਰਗੇ ਸੂਬਿਆਂ ਵਿੱਚ ਪੈਟਰੋਲ ਦੀ ਕੀਮਤ 5 ਡਾਲਰ ਪ੍ਰਤੀ ਗੈਲਨ ਨੂੰ ਪਾਰ ਕਰ ਗਈ ਹੈ, ਜੋ ਕਿ ਪਿਛਲੇ ਦੋ ਸਾਲਾਂ ਵਿੱਚ ਸਭ ਤੋਂ ਉੱਚਾ ਪੱਧਰ ਹੈ।

ਇਹ ਵੀ ਪੜ੍ਹੋ :  ਡਿੱਗਣ ਵਾਲਾ ਹੈ ਸੋਨਾ, ਲਗਭਗ 25,000 ਰੁਪਏ ਤੱਕ ਟੁੱਟ ਸਕਦੈ ਭਾਅ, ਮਾਹਰਾਂ ਨੇ ਦਿੱਤੇ ਸੰਕੇਤ

ਭਾਰਤ 'ਤੇ ਕੀ ਪਵੇਗਾ ਅਸਰ?

ਭਾਰਤ ਲਈ ਵੀ ਆਉਣ ਵਾਲਾ ਸਮਾਂ ਚੁਣੌਤੀਪੂਰਨ ਹੋ ਸਕਦਾ ਹੈ। ਐਨਰਜੀ ਮਾਹਿਰਾਂ ਮੁਤਾਬਕ, ਜਿਸ ਤਰ੍ਹਾਂ ਕੱਚੇ ਤੇਲ ਦੀ ਕੀਮਤ 100 ਡਾਲਰ ਦੇ ਪਾਰ ਪਹੁੰਚ ਗਈ ਹੈ, ਉਸ ਨੂੰ ਦੇਖਦੇ ਹੋਏ ਭਾਰਤ ਵਿੱਚ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੰਬੇ ਸਮੇਂ ਤੱਕ ਸਥਿਰ ਰੱਖਣਾ ਮੁਸ਼ਕਲ ਹੋਵੇਗਾ। ਸਰਕਾਰ ਨੂੰ ਜਲਦੀ ਹੀ ਕੀਮਤਾਂ ਵਿੱਚ ਵਾਧੇ ਦਾ ਫੈਸਲਾ ਲੈਣਾ ਪੈ ਸਕਦਾ ਹੈ।

ਇਹ ਵੀ ਪੜ੍ਹੋਕੀਮਤਾਂ 'ਚ ਵਾਧੇ ਦਰਮਿਆਨ ਇਕ ਹੋਰ ਵੱਡਾ ਝਟਕਾ! ਬਦਲ ਗਏ LPG ਗੈਸ ਸਿਲੰਡਰ ਦੇ ਬੁਕਿੰਗ ਨਿਯਮ

ਆਮ ਜਨਤਾ 'ਤੇ ਦੋਹਰੀ ਮਾਰ

ਮਾਹਿਰਾਂ ਦਾ ਕਹਿਣਾ ਹੈ ਕਿ ਪੈਟਰੋਲ ਦੇ ਮਹਿੰਗੇ ਹੋਣ ਨਾਲ ਸਿਰਫ਼ ਵਾਹਨਾਂ ਦਾ ਖ਼ਰਚਾ ਹੀ ਨਹੀਂ ਵਧੇਗਾ, ਸਗੋਂ ਇਹ ਮਾਲ-ਢੋਆ-ਢੁਆਈ (transporation) ਅਤੇ ਉਦਯੋਗਾਂ ਦੇ ਖ਼ਰਚੇ ਨੂੰ ਵੀ ਵਧਾਏਗਾ। ਇਸ ਕਾਰਨ ਖਾਣ-ਪੀਣ ਦੀਆਂ ਚੀਜ਼ਾਂ ਅਤੇ ਹੋਰ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਵਧ ਸਕਦੀਆਂ ਹਨ, ਜੋ ਆਮ ਆਦਮੀ ਦੇ ਬਜਟ ਨੂੰ ਹੋਰ ਵਿਗਾੜ ਦੇਵੇਗੀ।

ਇਹ ਵੀ ਪੜ੍ਹੋ :   LPG ਬੁਕਿੰਗ ਲਈ ਫੋਨ ਕਾਲ ਤੋਂ ਇਲਾਵਾ ਅਪਣਾਓ ਇਹ ਸੌਖੇ ਤਰੀਕੇ, ਇੰਝ ਕਰੋ ਸ਼ਿਕਾਇਤ

ਇਹ ਵੀ ਪੜ੍ਹੋ :   ਸੋਨਾ ਬਣਾਏਗਾ ਨਵੇਂ ਰਿਕਾਰਡ!! ਮਾਹਿਰਾਂ ਨੇ ਕਰ'ਤੀ ਹੈਰਾਨ ਕਰਦੀ ਭਵਿੱਖਬਾਣੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News