ਪੈਟਰੋਲ ਦੇ ਭਾਅ ਸਥਿਰ, ਡੀਜ਼ਲ ਹੋਇਆ ਸਸਤਾ
Friday, Feb 28, 2020 - 10:50 AM (IST)
ਨਵੀਂ ਦਿੱਲੀ—ਚੀਨ 'ਚ ਕੋਰੋਨਾਵਾਇਰਸ ਫੈਲਣ ਨਾਲ ਦੁਨੀਆ ਭਰ 'ਚ ਇਸ ਦਾ ਅਸਰ ਦਿਸ ਰਿਹਾ ਹੈ। ਕੋਰੋਨਾਵਾਇਰਸ ਦੇ ਚੱਲਦੇ ਕਰੂਡ ਆਇਲ 'ਚ ਵੀ ਗਿਰਾਵਟ ਆਈ ਹੈ। ਇਸ ਨਾਲ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ ਹੈ। ਪੈਟਰੋਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਜਦੋਂਕਿ ਡੀਜ਼ਲ ਦੇ ਭਾਅ ਔਸਤਨ 5 ਪੈਸੇ ਘੱਟ ਗਏ ਹਨ। ਕੱਲ ਪੈਟਰੋਲ ਅਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ 'ਚ 5 ਪੈਸੇ ਦੀ ਗਿਰਾਵਟ ਆਈ ਸੀ।
ਆਓ ਜਾਣਦੇ ਹਾਂ ਤੁਹਾਡੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੀ ਕਿੰਨੀ ਹੈ ਕੀਮਤ?
ਅੱਜ 28 ਫਰਵਰੀ ਭਾਵ ਸ਼ੁੱਕਰਵਾਰ ਨੂੰ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਜਦੋਂਕਿ ਡੀਜ਼ਲ ਦੇ ਭਾਅ 'ਚ 5 ਪੈਸੇ ਦੀ ਗਿਰਾਵਟ ਆਈ ਹੈ। ਪੈਟਰੋਲ ਕੱਲ ਦੇ ਭਾਅ 71.96 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 64.60 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਇਸ ਤਰ੍ਹਾਂ ਮੁੰਬਈ 'ਚ ਪੈਟਰੋਲ ਦੇ ਭਾਅ ਸਥਿਰ ਹਨ। ਪੈਟਰੋਲ ਦੀ ਕੀਮਤ 77.62 ਰੁਪਏ ਪ੍ਰਤੀ ਲੀਟਰ ਹੈ। ਜਦੋਂਕਿ ਡੀਜ਼ਲ ਦੇ ਭਾਅ 6 ਪੈਸੇ ਘੱਟ ਕੇ 67.69 ਰੁਪਏ ਪ੍ਰਤੀ ਲੀਟਰ ਹੈ।
ਇੰਝ ਹੀ ਕੋਲਕਾਤਾ 'ਚ ਵੀ ਪੈਟਰੋਲ ਦੇ ਭਾਅ ਸਥਿਰ ਹਨ। ਪੈਟਰੋਲ 74.60 ਰੁਪਏ ਪ੍ਰਤੀ ਲੀਟਰ ਹੈ ਅਤੇ ਡੀਜ਼ਲ ਦੀ ਕੀਮਤ 5 ਪੈਸੇ ਘੱਟ ਕੇ 66.92 ਰੁਪਏ ਪ੍ਰਤੀ ਲੀਟਰ ਹੈ।
ਚੇਨਈ 'ਚ ਵੀ ਪੈਟਰੋਲ ਦੀ ਕੀਮਤ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਪੈਟਰੋਲ ਦੀ ਕੀਮਤ 74.75 ਰੁਪਏ ਪ੍ਰਤੀ ਲੀਟਰ ਹੈ। ਜਦੋਂਕਿ ਡੀਜ਼ਲ ਦੇ ਭਾਅ 6 ਪੈਸੇ ਘੱਟ ਕੇ 68.21 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜੀ ਕੀਤੀਆਂ ਜਾਂਦੀਆਂ ਹਨ।