ਆਉਣ ਵਾਲੇ ਸਮੇਂ ''ਚ ਘਟਣਗੀਆਂ ਪੈਟਰੋਲ ਦੀਆਂ ਕੀਮਤਾਂ

09/24/2017 12:40:54 AM

ਅਹਿਮਦਾਬਾਦ/ਗਾਂਧੀਨਗਰ-ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧੇ ਨਾਲ ਲੋਕਾਂ 'ਚ ਸਰਕਾਰ ਪ੍ਰਤੀ ਵਧ ਰਹੀ ਨਾਰਾਜ਼ਗੀ ਵਿਚਾਲੇ ਕੇਂਦਰੀ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਨੇ ਅੱਜ ਇਕ ਵਾਰ ਫਿਰ ਕਿਹਾ ਕਿ ਕੱਚੇ ਤੇਲ ਦੇ ਭਾਅ 'ਚ ਵਾਧੇ ਕਾਰਨ ਅਜਿਹਾ ਹੋਇਆ ਹੈ ਅਤੇ ਆਉਣ ਵਾਲੇ ਸਮੇਂ 'ਚ ਕੀਮਤਾਂ ਘਟ ਜਾਣਗੀਆਂ।
ਉਨ੍ਹਾਂ ਇਹ ਵੀ ਦੁਹਰਾਇਆ ਕਿ ਖਪਤਕਾਰਾਂ ਦੇ ਫਾਇਦੇ ਲਈ ਉਨ੍ਹਾਂ ਪੈਟਰੋਲੀਅਮ ਪਦਾਰਥਾਂ ਨੂੰ ਵੀ ਜੀ. ਐੱਸ. ਟੀ. ਦੇ ਘੇਰੇ 'ਚ ਲਿਆਉਣ ਦਾ ਪ੍ਰਸਤਾਵ ਦਿੱਤਾ ਹੈ। ਪ੍ਰਧਾਨ ਮੰਤਰੀ ਐੱਲ. ਪੀ. ਜੀ. ਪੰਚਾਇਤ ਯੋਜਨਾ ਦੇ ਉਦਘਾਟਨ ਅਤੇ ਕੁੱਝ ਹੋਰ ਪ੍ਰੋਗਰਾਮਾਂ 'ਚ ਭਾਗ ਲੈਣ ਲਈ ਅੱਜ ਗੁਜਰਾਤ ਆਏ ਪ੍ਰਧਾਨ ਨੇ ਕਿਹਾ ਕਿ ਜੀ. ਐੱਸ. ਟੀ. ਵਰਗਾ ਇਕ ਕਰ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ 'ਚ ਦੇਸ਼ ਭਰ 'ਚ ਬਰਾਬਰੀ ਲਿਆਏਗਾ ਅਤੇ ਇਸ ਨਾਲ ਕੇਂਦਰ ਤੇ ਸੂਬਾ ਸਰਕਾਰਾਂ ਦੇ ਨਾਲ-ਨਾਲ ਖਪਤਕਾਰਾਂ ਨੂੰ ਵੀ ਫਾਇਦਾ ਹੋਵੇਗਾ।