ਮਹਿੰਗਾਈ ਨਾਲ ਆਮ ਜਨਤਾ ਬੇਹਾਲ, ਅੱਜ ਫਿਰ ਵਧੇ ਪੈਟਰੋਲ ਦੇ ਰੇਟ

Friday, Sep 21, 2018 - 07:15 PM (IST)

ਮਹਿੰਗਾਈ ਨਾਲ ਆਮ ਜਨਤਾ ਬੇਹਾਲ, ਅੱਜ ਫਿਰ ਵਧੇ ਪੈਟਰੋਲ ਦੇ ਰੇਟ

ਨਵੀਂ ਦਿੱਲੀ—ਦੇਸ਼ 'ਚ ਲੋਕਾਂ ਨੂੰ ਪੈਟਰੋਲ ਦੀਆਂ ਕੀਮਤਾਂ ਤੋਂ ਰਾਹਤ ਮਿਲਦੀ ਨਹੀਂ ਦਿੱਸ ਰਹੀ ਹੈ। ਸ਼ੁੱਕਰਵਾਰ ਨੂੰ ਪੈਟਰੋਲ ਦੀ ਕੀਮਤ 'ਚ 10 ਪੈਸੇ ਦਾ ਵਾਧਾ ਦਰਜ ਕੀਤਾ ਗਿਆ ਹੈ ਜਦੋਂ ਕਿ ਡੀਜ਼ਲ ਦੀ ਕੀਮਤ ਲਗਾਤਾਰ ਤਿੰਨ ਦਿਨ ਤੋਂ ਸਥਿਰ ਹੈ। ਦੇਸ਼ ਦੀ ਰਾਜਧਾਨੀ ਦਿੱਲੀ 'ਚ ਪੈਟਰੋਲ 10 ਪੈਸੇ ਦੇ ਵਾਧੇ ਦੇ ਨਾਲ 82.32 ਰੁਪਏ 'ਚ ਵੇਚਿਆ ਜਾ ਰਿਹਾ ਹੈ, ਜਦੋਂ ਕਿ ਡੀਜ਼ਲ 73.87 ਰੁਪਏ ਪ੍ਰਤੀ ਲੀਟਰ 'ਤੇ ਹੀ ਮਿਲ ਰਿਹਾ ਹੈ। 

PunjabKesari
ਪੈਟਰੋਲ ਦੀ ਕੀਮਤ
ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਦਿੱਲੀ 'ਚ ਪੈਟਰੋਲ ਦੀ ਕੀਮਤ 82.32 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ। ਮੁੰਬਈ 'ਚ ਇਹ 89.69 ਰੁਪਏ ਪ੍ਰਤੀ ਲੀਟਰ, ਕੋਲਕਾਤਾ 'ਚ 84.16 ਰੁਪਏ ਪ੍ਰਤੀ ਲੀਟਰ, ਹਰਿਆਣਾ 'ਚ 82.90 ਰੁਪਏ ਪ੍ਰਤੀ ਲੀਟਰ, ਹਿਮਾਚਲ ਪ੍ਰਦੇਸ਼ 'ਚ 83.36 ਰੁਪਏ ਪ੍ਰਤੀ ਲੀਟਰ ਅਤੇ ਚੇਨਈ 'ਚ ਪੈਟਰੋਲ 85.58 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। 

PunjabKesari
ਡੀਜ਼ਲ ਦੀਆਂ ਕੀਮਤਾਂ
ਉੱਧਰ, ਡੀਜ਼ਲ ਦੀ ਗੱਲ ਕਰੀਏ ਤਾਂ ਦਿੱਲੀ 'ਚ ਇਹ 73.87 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਮੁੰਬਈ 'ਚ ਇਸ ਦੀ ਕੀਮਤ 78.42 ਰੁਪਏ, ਕੋਲਕਾਤਾ 'ਚ 75.72 ਰੁਪਏ, ਹਰਿਆਣਾ 'ਚ 74.85 ਰੁਪਏ, ਹਿਮਾਚਲ ਪ੍ਰਦੇਸ਼ 'ਚ 74.14 ਰੁਪਏ ਅਤੇ ਚੇਨਈ 'ਚ 78.10 ਰੁਪਏ ਪ੍ਰਤੀ ਲੀਟਰ ਹੈ। 

ਸ਼ਹਿਰ ਪੈਟਰੋਲ ਦੀਆਂ ਕੀਮਤਾਂ ਰੁਪਏ 'ਚ
ਜਲੰਧਰ 87.67
ਅੰਮ੍ਰਿਤਸਰ 88.24
ਲੁਧਿਆਣਾ 88.10
ਪਟਿਆਲਾ 88.04

ਪੰਜਾਬ 'ਚ ਪੈਟਰੋਲ ਦੀਆਂ ਕੀਮਤਾਂ
ਉੱਧਰ ਪੰਜਾਬ ਦੀ ਗੱਲ ਕਰੀਏ ਤਾਂ ਜਲੰਧਰ 'ਚ ਅੱਜ ਪੈਟਰੋਲ 87.67 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਬਾਕੀ ਸ਼ਹਿਰਾਂ ਦੀ ਗੱਲ ਕਰੀਏ ਤਾਂ ਪੈਟਰੋਲ 88.24 ਰੁਪਏ, ਲੁਧਿਆਣਾ 'ਚ 88.10 ਰੁਪਏ ਅਤੇ ਪਟਿਆਲਾ 'ਚ 88.04 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।


Related News