ਪੈਟਰੋਲ 100 ਤੋਂ ਪਾਰ, ਡੀਜ਼ਲ ਨਵੀਂ ਉਚਾਈ ''ਤੇ ਪੁੱਜਾ, ਜਾਣੋ ਪੰਜਾਬ ''ਚ ਮੁੱਲ

02/18/2021 3:02:52 PM

ਨਵੀਂ ਦਿੱਲੀ- ਪੈਟਰੋਲ-ਡੀਜ਼ਲ ਮਹਿੰਗਾ ਹੋਣ ਨਾਲ ਹਰ ਤਰ੍ਹਾਂ ਦੀ ਮਹਿੰਗਾਈ ਡੰਗ ਮਾਰ ਰਹੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਵੀਰਵਾਰ ਨੂੰ ਪੈਟਰੋਲ-ਡੀਜ਼ਲ ਦੀ ਕੀਮਤ 34-32 ਪੈਸੇ ਵਧਾਈ ਗਈ ਹੈ। ਦਿੱਲੀ ਵਿਚ ਪੈਟਰੋਲ ਦੀ ਕੀਮਤ 89.88 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ 80.27 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਪੈਟਰੋਲ-ਡੀਜ਼ਲ ਕੀਮਤਾਂ ਵਿਚ ਉਛਾਲ ਦਾ ਇਹ ਲਗਾਤਾਰ 10ਵਾਂ ਦਿਨ ਹੈ। ਉਂਝ ਇਸ ਸਾਲ ਹੁਣ ਤੱਕ 22 ਵਾਰ ਵਿਚ ਪੈਟਰੋਲ 6.07 ਰੁਪਏ ਅਤੇ ਡੀਜ਼ਲ 6.40 ਰੁਪਏ ਮਹਿੰਗਾ ਹੋ ਚੁੱਕਾ ਹੈ।

ਦੇਸ਼ ਵਿਚ ਪਹਿਲੀ ਵਾਰ ਪੈਟਰੋਲ 100 ਰੁਪਏ ਤੋਂ ਪਾਰ ਹੋ ਗਿਆ ਹੈ। ਰਾਜਸਥਾਨ ਦੇ ਸ੍ਰੀਗੰਗਾਨਗਰ ਵਿਚ ਪੈਟਰੋਲ ਦੀ ਕੀਮਤ 100.49 ਰੁਪਏ ਅਤੇ ਡੀਜ਼ਲ ਦੀ 92.47 ਰੁਪਏ ਪ੍ਰਤੀ ਲਿਟਰ ਹੋ ਗਈ ਹੈ।

ਪੰਜਾਬ-
ਲਗਾਤਾਰ ਕੀਮਤਾਂ ਵਧਣ ਨਾਲ ਜਲੰਧਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 90 88 ਪੈਸੇ ਅਤੇ ਡੀਜ਼ਲ ਦੀ 82 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਪਟਿਆਲਾ ਸ਼ਹਿਰ 'ਚ ਪੈਟਰੋਲ ਦੀ ਕੀਮਤ 91 ਰੁਪਏ 31 ਪੈਸੇ ਤੇ ਡੀਜ਼ਲ ਦੀ 82 ਰੁਪਏ 39 ਪੈਸੇ ਪ੍ਰਤੀ ਲਿਟਰ ਅਤੇ ਲੁਧਿਆਣਾ ਸ਼ਹਿਰ 'ਚ ਪੈਟਰੋਲ ਦੀ ਕੀਮਤ 91 ਰੁਪਏ 43 ਪੈਸੇ ਤੇ ਡੀਜ਼ਲ ਦੀ 82 ਰੁਪਏ 49 ਪੈਸੇ ਪ੍ਰਤੀ ਲਿਟਰ 'ਤੇ ਪਹੁੰਚ ਗਈ ਹੈ।

ਇਹ ਵੀ ਪੜ੍ਹੋ- ਖ਼ੁਸ਼ਖ਼ਬਰੀ! ਸੋਨੇ 'ਚ ਵੱਡੀ ਗਿਰਾਵਟ, ਚਾਂਦੀ 1,274 ਰੁ: ਡਿੱਗੀ, ਵੇਖੋ ਮੁੱਲ

ਅੰਮ੍ਰਿਤਸਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 91 ਰੁਪਏ 49 ਪੈਸੇ ਅਤੇ ਡੀਜ਼ਲ ਦੀ 82 ਰੁਪਏ 56 ਪੈਸੇ ਹੋ ਗਈ ਹੈ। ਮੋਹਾਲੀ 'ਚ ਪੈਟਰੋਲ ਦੀ ਕੀਮਤ 91 ਰੁਪਏ 79 ਪੈਸੇ ਅਤੇ ਡੀਜ਼ਲ ਦੀ 82 ਰੁਪਏ 82 ਪੈਸੇ ਪ੍ਰਤੀ ਲਿਟਰ ਤੱਕ ਦਰਜ ਕੀਤੀ ਗਈ। ਚੰਡੀਗੜ੍ਹ ਸ਼ਹਿਰ 'ਚ ਪੈਟਰੋਲ ਦੀ ਕੀਮਤ 86 ਰੁਪਏ 49 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ 79 ਰੁਪਏ 97 ਪੈਸੇ ਪ੍ਰਤੀ ਲਿਟਰ ਰਹੀ।

►ਪੈਟਰੋਲ-ਡੀਜ਼ਲ ਦੀ ਮਹਿੰਗਾਈ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਟਿਪਣੀ


Sanjeev

Content Editor

Related News