ਈਂਧਨ ਦੀ ਵਿਕਰੀ ’ਤੇ ਪੈਟਰੋਲੀਅਮ ਕੰਪਨੀਆਂ ਨੂੰ ਰੋਜ਼ਾਨਾ 530 ਕਰੋੜ ਰੁਪਏ ਦਾ ਨੁਕਸਾਨ : ਇਕਰਾ
Wednesday, Sep 23, 2026 - 06:39 PM (IST)
ਬਿਜ਼ਨੈੱਸ ਡੈਸਕ - ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਨੂੰ ਕੱਚੇ ਤੇਲ ਦੀਆਂ ਕੀਮਤਾਂ ’ਚ ਤੇਜ਼ ਵਾਧੇ ਵਿਚਾਲੇ ਘਰੇਲੂ ਈਂਧਨ ਕੀਮਤਾਂ ’ਚ ਬਦਲਾਅ ਨਾ ਹੋਣ ਕਾਰਨ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ’ਤੇ ਵਧਦੇ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੇਟਿੰਗ ਏਜੰਸੀ ਇਕਰਾ ਨੇ ਇਹ ਗੱਲ ਕਹੀ ਹੈ।
ਇਹ ਵੀ ਪੜ੍ਹੋ : Kitty party ਦੇ ਨਾਂ 'ਤੇ 200 ਔਰਤਾਂ ਨਾਲ 50 ਕਰੋੜ ਠੱਗੀ, ਮਾਮਲਾ ਜਾਣ ਉੱਡਣਗੇ ਹੋਸ਼
ਇੰਡੀਅਨ ਆਇਲ ਕਾਰਪੋਰੇਸ਼ਨ (ਆਈ. ਓ. ਸੀ.), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਬੀ. ਪੀ. ਸੀ. ਐੱਲ.) ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐੱਚ. ਪੀ. ਸੀ. ਐੱਲ.) ਨੂੰ ਪੈਟਰੋਲ ਦੀ ਵਿਕਰੀ ’ਤੇ ਕਰੀਬ 8 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ’ਤੇ 9 ਰੁਪਏ ਪ੍ਰਤੀ ਲੀਟਰ ਦਾ ਨੁਕਸਾਨ ਹੋ ਰਿਹਾ ਹੈ। ਉੱਥੇ ਹੀ ਘਰੇਲੂ ਰਸੋਈ ਗੈਸ ਸਿਲੰਡਰ (ਐੱਲ. ਪੀ. ਜੀ.) ’ਤੇ ਸਤੰਬਰ ’ਚ ਪ੍ਰਤੀ ਸਿਲੰਡਰ ਕਰੀਬ 300 ਰੁਪਏ ਦਾ ਨੁਕਸਾਨ ਹੋ ਰਿਹਾ ਹੈ।
ਇਹ ਵੀ ਪੜ੍ਹੋ : Paracetamol ਤੇ BP ਦੀ ਦਵਾਈ Quality test 'ਚ ਫ਼ੇਲ, ਸਰਕਾਰੀ ਹਸਪਤਾਲ ਨੇ ਲਗਾਈ ਰੋਕ
ਇਕਰਾ ਨੇ ਕਿਹਾ,‘‘ਇਨ੍ਹਾਂ ਪੱਧਰਾਂ ’ਤੇ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਨੂੰ ਰੋਜ਼ਾਨਾ ਕਰੀਬ 530 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਅੰਦਾਜ਼ਾ ਹੈ।’’ ਪੱਛਮੀ ਏਸ਼ੀਆ ’ਚ ਵਧਦੇ ਭੂ-ਸਿਆਸੀ ਤਣਾਅ ਅਤੇ ਸਪਲਾਈ ’ਚ ਰੁਕਾਵਟ ਵਿਚਾਲੇ ਹਾਲ ਹੀ ਦੇ ਹਫਤਿਆਂ ’ਚ ਕੱਚੇ ਤੇਲ ਦੀਆਂ ਕੀਮਤਾਂ ’ਚ ਤੇਜ਼ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ : ਮੁੜ ਸ਼ੱਕ ਦੇ ਘੇਰੇ 'ਚ ਮਸ਼ਹੂਰ ਕੰਪਨੀ ਦੇ ਮਸਾਲੇ, ਸ਼ੁੱਧਤਾ ਨੂੰ ਲੈ ਕੇ ਖੜ੍ਹੇ ਹੋ ਰਹੇ ਗੰਭੀਰ ਸਵਾਲ
ਇਕਰਾ ’ਚ ਕਾਰਪੋਰੇਟ ਖੇਤਰ ਦੀ ਰੇਟਿੰਗ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਹਿ-ਸਮੂਹ ਮੁਖੀ ਪ੍ਰਸ਼ਾਂਤ ਵਸ਼ਿਸ਼ਠ ਨੇ ਰਿਪੋਰਟ ’ਚ ਕਿਹਾ, ‘‘ਪੱਛਮੀ ਏਸ਼ੀਆ ’ਚ ਸੰਘਰਸ਼ ਵਧਣ ਅਤੇ ਮੁੱਖ ਤੇਲ ਸਪਲਾਈ ਮਾਰਗਾਂ ’ਚ ਰੁਕਾਵਟ ਨਾਲ ਕੱਚੇ ਤੇਲ ਦੀਆਂ ਕੀਮਤਾਂ ’ਚ ਤੇਜ਼ ਵਾਧਾ ਹੋਇਆ ਹੈ।’’
ਇਹ ਵੀ ਪੜ੍ਹੋ : ਹੁਣ ਚੜ੍ਹਨਗੇ ਪੈਟਰੋਲ-ਡੀਜ਼ਲ ਦੇ ਭਾਅ! ਭਾਰਤੀ ਅਰਥਵਿਵਸਥਾ ’ਤੇ ਲਗਾਤਾਰ ਵਧ ਰਿਹਾ ਦਬਾਅ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
