ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਦੱਸਿਆ- ਕਦੋਂ ਸਸਤਾ ਹੋਵੇਗਾ ਪੈਟਰੋਲ-ਡੀਜ਼ਲ
Saturday, Mar 29, 2025 - 12:06 PM (IST)

ਬਿਜ਼ਨੈੱਸ ਡੈਸਕ : ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਸੰਕੇਤ ਦਿੱਤੇ ਹਨ ਕਿ ਇਸ ਸਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਹੋ ਸਕਦੀ ਹੈ। ਪੁਰੀ ਨੇ ਕਿਹਾ ਕਿ ਜੇਕਰ ਕੱਚੇ ਤੇਲ ਦੀਆਂ ਕੀਮਤਾਂ ਮੌਜੂਦਾ ਪੱਧਰ 'ਤੇ ਰਹਿੰਦੀਆਂ ਹਨ ਤਾਂ ਈਂਧਨ ਦੀਆਂ ਕੀਮਤਾਂ ਹੇਠਾਂ ਆ ਸਕਦੀਆਂ ਹਨ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ 14 ਮਾਰਚ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਸੀ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ 22 ਮਈ 2022 ਨੂੰ ਪੈਟਰੋਲ 'ਤੇ 13 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 16 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾ ਕੇ ਰਾਹਤ ਦਿੱਤੀ ਸੀ।
ਇਹ ਵੀ ਪੜ੍ਹੋ : ਆਮ ਲੋਕਾਂ ਨੂੰ ਝਟਕਾ, ਵਧੀਆਂ ਦੁੱਧ ਦੀਆਂ ਕੀਮਤਾਂ , 4 ਰੁਪਏ ਹੋ ਗਿਆ ਮਹਿੰਗਾ
ਹਰਦੀਪ ਸਿੰਘ ਪੁਰੀ ਨੇ ਕਿਹਾ, "ਮੈਂ ਪੂਰੀ ਗੰਭੀਰਤਾ ਨਾਲ ਕਹਿ ਸਕਦਾ ਹਾਂ ਕਿ ਜੇਕਰ ਲੋਕ ਪੁੱਛਦੇ ਹਨ ਕਿ ਈਂਧਨ ਦੀਆਂ ਕੀਮਤਾਂ ਵਿਚ ਹੋਰ ਕਮੀ ਕਦੋਂ ਹੋਵੇਗੀ, ਤਾਂ ਮੇਰਾ ਜਵਾਬ ਹੋਵੇਗਾ ਕਿ ਜੇਕਰ ਕੱਚੇ ਤੇਲ ਦੀਆਂ ਕੀਮਤਾਂ ਵਿਚ ਗਿਰਾਵਟ ਦਾ ਇਹ ਸਿਲਸਿਲਾ ਜਾਰੀ ਰਿਹਾ ਤਾਂ ਤੇਲ ਦੀਆਂ ਕੀਮਤਾਂ ਵਿਚ ਕਟੌਤੀ ਦੀ ਪੂਰੀ ਸੰਭਾਵਨਾ ਹੈ।"
ਇਹ ਵੀ ਪੜ੍ਹੋ : ਸ਼ਨੀਵਾਰ ਤੇ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ IT ਦਫ਼ਤਰ ਤੇ ਬੈਂਕ, ਸਰਕਾਰ ਨੇ ਜਾਰੀ ਕੀਤੀਆਂ ਹਦਾਇਤਾਂ
ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ
ਇੱਕ ਰਿਪੋਰਟ ਅਨੁਸਾਰ, ਈਂਧਨ ਦੀਆਂ ਕੀਮਤਾਂ ਵਿੱਚ ਕਟੌਤੀ ਦੀ ਉਮੀਦ ਸਤੰਬਰ 2023 ਤੋਂ ਹੈ, ਜਦੋਂ ਵਿਸ਼ਵ ਬਾਜ਼ਾਰ ਵਿੱਚ ਬ੍ਰੈਂਟ ਕਰੂਡ ਦੀਆਂ ਕੀਮਤਾਂ 70 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਈਆਂ ਸਨ। ਹਾਲਾਂਕਿ ਸਮੇਂ-ਸਮੇਂ 'ਤੇ ਮਾਮੂਲੀ ਵਾਧਾ ਦੇਖਿਆ ਗਿਆ ਪਰ ਜ਼ਿਆਦਾਤਰ ਸਮਾਂ ਇਹ 70-75 ਡਾਲਰ ਪ੍ਰਤੀ ਬੈਰਲ ਦੇ ਦਾਇਰੇ 'ਚ ਰਿਹਾ।
ਇਹ ਵੀ ਪੜ੍ਹੋ : SBI Credit Card ਉਪਭੋਗਤਾਵਾਂ ਨੂੰ ਝਟਕਾ, ਰਿਵਾਰਡ ਪੁਆਇੰਟਾਂ 'ਚ ਕਟੌਤੀ, ਨਹੀਂ ਮਿਲਣਗੇ ਵੱਡੇ ਲਾਭ
ਐਲਪੀਜੀ ਦੇ ਨੁਕਸਾਨ ਦੀ ਭਰਪਾਈ ਕਰ ਰਹੀ ਸਰਕਾਰ
ਪੁਰੀ ਨੇ ਇਹ ਵੀ ਕਿਹਾ ਕਿ ਸਰਕਾਰ ਉੱਜਵਲਾ ਯੋਜਨਾ ਦੇ ਤਹਿਤ ਐਲਪੀਜੀ ਸਿਲੰਡਰ 'ਤੇ ਸਬਸਿਡੀ ਦੇ ਰਹੀ ਹੈ, ਜਿਸ ਕਾਰਨ ਸਰਕਾਰੀ ਤੇਲ ਕੰਪਨੀਆਂ ਨੂੰ ਘਾਟੇ ਦੀ ਭਰਪਾਈ ਕਰਨਾ ਮੁਸ਼ਕਲ ਹੋ ਰਿਹਾ ਹੈ।
ਇਹ ਵੀ ਪੜ੍ਹੋ : 1 ਅਪ੍ਰੈਲ 2025 ਤੋਂ ਬਦਲਣਗੇ ਲੋਨ ਨਿਯਮ, ਇਨ੍ਹਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8