ਮੋਦੀ ਨੇ ਦੁਨੀਆ ਦੀ ਸਭ ਤੋਂ ਵੱਡੀ ਅਨਾਜ ਭੰਡਾਰਨ ਯੋਜਨਾ ਦੇ ਤਹਿਤ 11 ਗੋਦਾਮਾਂ ਦਾ ਕੀਤਾ ਉਦਘਾਟਨ

Saturday, Feb 24, 2024 - 01:51 PM (IST)

ਮੋਦੀ ਨੇ ਦੁਨੀਆ ਦੀ ਸਭ ਤੋਂ ਵੱਡੀ ਅਨਾਜ ਭੰਡਾਰਨ ਯੋਜਨਾ ਦੇ ਤਹਿਤ 11 ਗੋਦਾਮਾਂ ਦਾ ਕੀਤਾ ਉਦਘਾਟਨ

ਨਵੀਂ ਦਿੱਲੀ (ਭਾਸ਼ਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ 11 ਰਾਜਾਂ ਵਿੱਚ ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੋਸਾਇਟੀਆਂ (PACS) ਵਿੱਚ ਅਨਾਜ ਸਟੋਰ ਕਰਨ ਲਈ 11 ਗੋਦਾਮਾਂ ਦਾ ਉਦਘਾਟਨ ਕੀਤਾ। ਇਹ ਗੁਦਾਮ ਸਹਿਕਾਰੀ ਖੇਤਰ ਵਿੱਚ ਸਰਕਾਰ ਦੀ ਵਿਸ਼ਵ ਦੀ ਸਭ ਤੋਂ ਵੱਡੀ ਅਨਾਜ ਭੰਡਾਰਨ ਯੋਜਨਾ ਦਾ ਹਿੱਸਾ ਹਨ। ਮੋਦੀ ਨੇ ਗੋਦਾਮਾਂ ਅਤੇ ਹੋਰ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਦੇਸ਼ ਭਰ ਵਿੱਚ ਵਾਧੂ 500 PACS ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਦੇਸ਼ ਭਰ ਵਿੱਚ 18,000 PACS ਦੇ ਕੰਪਿਊਟਰੀਕਰਨ ਲਈ ਇੱਕ ਪ੍ਰੋਜੈਕਟ ਦਾ ਉਦਘਾਟਨ ਵੀ ਕੀਤਾ। 

ਇਹ ਵੀ ਪੜ੍ਹੋ - ਹੁਣ ਅਣਚਾਹੀਆਂ ਕਾਲਾਂ ਤੋਂ ਮਿਲੇਗੀ ਰਾਹਤ, ਸਰਕਾਰ ਚੁੱਕ ਰਹੀ ਹੈ ਇਹ ਖ਼ਾਸ ਕਦਮ

ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ PACS ਵੇਅਰਹਾਊਸਾਂ ਨੂੰ ਨਾਬਾਰਡ ਅਤੇ ਰਾਸ਼ਟਰੀ ਸਹਿਕਾਰੀ ਵਿਕਾਸ ਨਿਗਮ (NCDC) ਦੀ ਮਦਦ ਨਾਲ ਅਨਾਜ ਸਪਲਾਈ ਲੜੀ ਨਾਲ ਨਿਰਵਿਘਨ ਜੋੜਨਾ ਹੈ। ਇੱਥੇ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਹਿਕਾਰੀ ਖੇਤਰ ਇੱਕ ਲਚਕੀਲਾ ਅਰਥਚਾਰਾ ਬਣਾਉਣ ਅਤੇ ਪੇਂਡੂ ਖੇਤਰਾਂ ਦੇ ਵਿਕਾਸ ਨੂੰ ਤੇਜ਼ ਕਰਨ ਵਿੱਚ ਮਦਦਗਾਰ ਹੈ।

ਇਹ ਵੀ ਪੜ੍ਹੋ - ਅਨੰਤ ਅੰਬਾਨੀ-ਰਾਧਿਕਾ ਮਰਚੈਂਟ ਦੇ ਵਿਆਹ ਦੀ ਤਾਰੀਖ਼ ਹੋਈ ਤੈਅ, ਮਹਿਮਾਨ ਵਜੋਂ ਆਉਣਗੇ ਕਈ ਦਿੱਗਜ਼ ਕਾਰੋਬਾਰੀ

ਉਹਨਾਂ ਨੇ ਕਿਹਾ, “ਅੱਜ ਅਸੀਂ ਆਪਣੇ ਕਿਸਾਨਾਂ ਲਈ ਦੁਨੀਆ ਦੀ ਸਭ ਤੋਂ ਵੱਡੀ ਸਟੋਰੇਜ ਸਕੀਮ ਲਾਂਚ ਕਰ ਦਿੱਤੀ ਹੈ। ਇਸ ਦੇ ਤਹਿਤ ਦੇਸ਼ ਭਰ ਵਿੱਚ ਹਜ਼ਾਰਾਂ ਵੇਅਰਹਾਊਸ ਅਤੇ ਗੋਦਾਮ ਬਣਾਏ ਜਾਣਗੇ।'' ਮੋਦੀ ਨੇ ਸਹਿਕਾਰੀ ਖੇਤਰ ਨੂੰ ਅਪੀਲ ਕੀਤੀ ਕਿ ਉਹ ਖਾਣ ਵਾਲੇ ਤੇਲ ਅਤੇ ਖਾਦਾਂ ਸਮੇਤ ਖੇਤੀ ਉਤਪਾਦਾਂ ਲਈ ਦਰਾਮਦ ਨਿਰਭਰਤਾ ਨੂੰ ਘੱਟ ਕਰਨ ਵਿੱਚ ਮਦਦ ਕਰਨ।

ਇਹ ਵੀ ਪੜ੍ਹੋ - ਲੋਕਾਂ ਲਈ ਵੱਡੀ ਖ਼ਬਰ: ਭਾਰਤ 'ਚ ਬੰਦ ਹੋ ਰਿਹੈ FasTag, ਹੁਣ ਇੰਝ ਵਸੂਲਿਆ ਜਾਵੇਗਾ ਟੋਲ ਟੈਕਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News