ਕਿਸਾਨਾਂ ਲਈ ਖ਼ੁਸ਼ਖ਼ਬਰੀ, PM ਮੋਦੀ ਵੱਲੋਂ 2 ਹਜ਼ਾਰ ਰੁਪਏ ਦੀ ਦਸਵੀਂ ਕਿਸ਼ਤ ਜਾਰੀ

Saturday, Jan 01, 2022 - 01:30 PM (IST)

ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਸਾਲ ਦੇ ਮੌਕੇ 'ਤੇ ਦੇਸ਼ ਦੇ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਸ਼ਨੀਵਾਰ, 1 ਜਨਵਰੀ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 10ਵੀਂ ਕਿਸ਼ਤ ਜਾਰੀ ਕੀਤੀ। ਇਸ ਤਹਿਤ ਦੇਸ਼ ਭਰ ਦੇ 10 ਕਰੋੜ ਤੋਂ ਵੱਧ ਕਿਸਾਨਾਂ ਦੇ ਖਾਤੇ 'ਚ 2-2 ਹਜ਼ਾਰ ਰੁਪਏ ਦੀ ਕਿਸ਼ਤ ਆਈ।ਪੀਐੱਮ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ 10ਵੀਂ ਕਿਸ਼ਤ ਤਹਿਤ 20 ਹਜ਼ਾਰ ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਦੁਪਹਿਰ 12:30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਸਾਨਾਂ ਦੀ ਭਲਾਈ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਇਸ ਦੇ ਨਾਲ ਹੀ 10ਵੀਂ ਕਿਸ਼ਤ ਤਹਿਤ ਉਨ੍ਹਾਂ ਦੇ ਖਾਤਿਆਂ ਵਿੱਚ 2-2 ਹਜ਼ਾਰ ਰੁਪਏ ਜਾਰੀ ਕੀਤੇ ਗਏ।

ਇਹ ਵੀ ਪੜ੍ਹੋ: ਪੈਨਸ਼ਨਰਾਂ ਨੂੰ ਵੱਡੀ ਰਾਹਤ! ਲਾਈਫ ਸਰਟੀਫਿਕੇਟ ਜਮ੍ਹਾ ਕਰਨ ਦੀ ਮਿਆਦ ਵਧੀ

ਕਈ ਵਾਰ ਬਦਲੀਆਂ ਗਈਆਂ ਤਾਰੀਖ਼ਾਂ

ਪਹਿਲਾਂ ਕਿਹਾ ਜਾ ਰਿਹਾ ਸੀ ਕਿ 15 ਦਸੰਬਰ ਨੂੰ ਕਿਸਾਨਾਂ ਦੇ ਖਾਤੇ ਵਿੱਚ ਪੈਸੇ ਆ ਜਾਣਗੇ। ਫਿਰ ਦੱਸਿਆ ਗਿਆ ਕਿ ਪਿਛਲੇ ਸਾਲ ਦੀ ਤਰ੍ਹਾਂ 25 ਦਸੰਬਰ ਨੂੰ ਕਿਸਾਨ ਸਨਮਾਨ ਨਿਧੀ ਦਾ ਲਾਭ ਉਠਾਉਣਗੇ। ਹਾਲਾਂਕਿ ਦੋਵਾਂ ਵਾਰ ਕਿਸਾਨਾਂ ਨੂੰ ਨਿਰਾਸ਼ ਹੋਣਾ ਪਿਆ ਪਰ 31 ਦਸੰਬਰ ਨੂੰ ਪੀਐਮ ਮੋਦੀ ਨੇ ਟਵੀਟ ਕਰਕੇ ਨਵੇਂ ਸਾਲ ਦੇ ਮੌਕੇ 'ਤੇ ਕਿਸਾਨਾਂ ਦੇ ਖਾਤੇ 'ਚ ਪੈਸੇ ਭੇਜਣ ਦਾ ਐਲਾਨ ਕੀਤਾ।

ਜਾਣੋ ਕੀ ਹੈ ਯੋਜਨਾ

ਪ੍ਰਧਾਨ ਮੰਤਰੀ ਕਿਸਾਨ ਨਿਧੀ ਯੋਜਨਾ ਤਹਿਤ ਰਜਿਸਟਰਡ ਕਿਸਾਨਾਂ ਨੂੰ 6 ਹਜ਼ਾਰ ਰੁਪਏ ਸਾਲਾਨਾ ਮਿਲਦੇ ਹਨ। ਕੇਂਦਰ ਸਰਕਾਰ ਇਹ ਰਕਮ ਕਿਸਾਨਾਂ ਦੇ ਖਾਤੇ ਵਿੱਚ ਸਾਲ ਵਿੱਚ ਤਿੰਨ ਵਾਰ 2,000 ਰੁਪਏ ਦੀ ਕਿਸ਼ਤ ਵਜੋਂ ਆਨਲਾਈਨ ਭੇਜਦੀ ਹੈ। ਤੁਸੀਂ ਇਹ ਵੀ ਪਤਾ ਲਗਾ ਸਕਦੇ ਹੋ ਕਿ 10ਵੀਂ ਕਿਸ਼ਤ ਤੁਹਾਡੇ ਖਾਤੇ ਵਿੱਚ ਆਵੇਗੀ ਜਾਂ ਨਹੀਂ। ਇਸਦੇ ਲਈ ਤੁਹਾਨੂੰ ਸੂਚੀ ਵਿੱਚ ਆਪਣਾ ਨਾਮ ਚੈੱਕ ਕਰਨਾ ਹੋਵੇਗਾ।

ਇਹ ਵੀ ਪੜ੍ਹੋ: ‘ਭਾਰਤ ਵਿਚ ਕ੍ਰਿਪਟੋਕਰੰਸੀ ਨੂੰ ਲੈ ਕੇ ਨੌਜਵਾਨਾਂ ਵਿਚ ਦੀਵਾਨਗੀ ਵਧੀ, 14 ਮਿਲੀਅਨ ਭਾਰਤੀ ਯੂਜ਼ਰ’

ਇਸ ਤਰ੍ਹਾਂ ਚੈੱਕ ਕਰੋ ਆਪਣਾ ਸਟੇਟਸ

10ਵੀਂ ਕਿਸ਼ਤ ਦੀ ਸਥਿਤੀ ਦੀ ਜਾਂਚ ਕਰਨ ਲਈ, ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ ਰਜਿਸਟਰਡ ਕਿਸਾਨਾਂ ਨੂੰ ਪਹਿਲਾਂ ਅਧਿਕਾਰਤ ਵੈੱਬਸਾਈਟ https://pmkisan.gov.in  'ਤੇ ਜਾਣਾ ਪਵੇਗਾ। ਇਸ ਤੋਂ ਬਾਅਦ ਕਿਸਾਨ ਨੂੰ 'ਫਾਰਮਰਜ਼ ਕਾਰਨਰ' ਦੇ ਵਿਕਲਪ 'ਤੇ ਕਲਿੱਕ ਕਰਨਾ ਹੋਵੇਗਾ।

ਇਸ ਤੋਂ ਬਾਅਦ, ਤੁਹਾਨੂੰ ਵੈਬਸਾਈਟ 'ਤੇ ਉਪਲਬਧ 'ਲਾਭਪਾਤਰੀ ਸੂਚੀ' ਦੇ ਵਿਕਲਪ 'ਤੇ ਕਲਿੱਕ ਕਰਨਾ ਹੋਵੇਗਾ। ਇਸ ਤੋਂ ਬਾਅਦ ਤੁਹਾਨੂੰ ਵੈੱਬਸਾਈਟ 'ਤੇ ਆਪਣਾ ਰਾਜ, ਜ਼ਿਲ੍ਹਾ, ਉਪ ਜ਼ਿਲ੍ਹਾ, ਬਲਾਕ ਅਤੇ ਪਿੰਡ ਚੁਣਨਾ ਹੋਵੇਗਾ।

ਇਸ ਤੋਂ ਬਾਅਦ ਤੁਹਾਨੂੰ 'Get Report' ਦੇ ਵਿਕਲਪ 'ਤੇ ਕਲਿੱਕ ਕਰਨਾ ਹੋਵੇਗਾ। ਪੂਰੀ ਲਿਸਟ ਤੁਹਾਡੇ ਸਾਹਮਣੇ ਆ ਜਾਵੇਗੀ। ਇਸ ਤੋਂ ਬਾਅਦ, ਤੁਸੀਂ ਇਸ ਸੂਚੀ ਵਿੱਚ ਆਪਣੀ ਕਿਸ਼ਤ ਦੀ ਸਥਿਤੀ ਦੇਖ ਸਕਦੇ ਹੋ।

ਇਹ ਵੀ ਪੜ੍ਹੋ: ਸਰਕਾਰ ਨੇ ਕਾਰੋਬਾਰੀਆਂ ਨੂੰ ਦਿੱਤੀ ਵੱਡੀ ਰਾਹਤ, GST ਰਿਟਰਨ ਭਰਨ ਦੀ ਸਮਾਂ ਸੀਮਾ ਦੋ ਮਹੀਨੇ ਵਧਾਈ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

 


Harinder Kaur

Content Editor

Related News