ਬਜਟ 2023 ਤੋਂ ਪਹਿਲਾਂ PM ਮੋਦੀ ਦੀ ਅਰਥ ਸ਼ਾਸਤਰੀਆਂ ਨਾਲ ਮੀਟਿੰਗ, ਅਹਿਮ ਮੁੱਦਿਆਂ 'ਤੇ ਹੋਈ ਚਰਚਾ

Friday, Jan 13, 2023 - 07:22 PM (IST)

ਬਜਟ 2023 ਤੋਂ ਪਹਿਲਾਂ PM ਮੋਦੀ ਦੀ ਅਰਥ ਸ਼ਾਸਤਰੀਆਂ ਨਾਲ ਮੀਟਿੰਗ, ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਜਟ 2023 ਨੂੰ ਲੈ ਕੇ ਅਰਥਸ਼ਾਸਤਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਨੇ ਕੇਂਦਰੀ ਬਜਟ ਤੋਂ ਪਹਿਲਾਂ ਅਰਥਸ਼ਾਸਤਰੀਆਂ ਤੋਂ ਰਾਏ ਅਤੇ ਸੁਝਾਅ ਲੈਣ ਦੇ ਨਾਲ-ਨਾਲ ਭਾਰਤੀ ਅਰਥਵਿਵਸਥਾ ਦੀ ਸਥਿਤੀ ਅਤੇ ਇਸ ਦੀਆਂ ਚੁਣੌਤੀਆਂ ਦਾ ਮੁਲਾਂਕਣ ਕੀਤਾ।

ਜਾਣਕਾਰੀ ਮੁਤਾਬਕ ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋ ਸਕਦਾ ਹੈ। ਬਜਟ ਸੈਸ਼ਨ 6 ਅਪ੍ਰੈਲ ਤੱਕ ਚੱਲ ਸਕਦਾ ਹੈ। ਸੈਸ਼ਨ ਦੀ ਸ਼ੁਰੂਆਤ ਲੋਕ ਸਭਾ ਅਤੇ ਰਾਜ ਸਭਾ ਦੇ ਸਾਂਝੇ ਸੈਸ਼ਨ ਨਾਲ ਹੋਵੇਗੀ। ਇਸ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੋਵਾਂ ਸਦਨਾਂ ਨੂੰ ਸੰਬੋਧਨ ਕਰਨਗੇ। ਸੰਸਦ ਦੇ ਦੋਵਾਂ ਸਦਨਾਂ ਨੂੰ ਇਹ ਉਨ੍ਹਾਂ ਦਾ ਪਹਿਲਾ ਸੰਬੋਧਨ ਹੋਵੇਗਾ।

ਇਹ ਵੀ ਪੜ੍ਹੋ : Google ਨੂੰ 936.44 ਕਰੋੜ ਰੁਪਏ ਦੇ ਜੁਰਮਾਨੇ ਦੇ ਮਾਮਲੇ ’ਚ NCLAT ਨੇ ਦਿੱਤਾ ਵੱਡਾ ਝਟਕਾ

ਜਾਣਕਾਰੀ ਮੁਤਾਬਕ ਬਜਟ ਸੈਸ਼ਨ ਦੇ ਪਹਿਲੇ ਦਿਨ ਦੋਵਾਂ ਸਦਨਾਂ 'ਚ ਆਰਥਿਕ ਸਰਵੇਖਣ ਪੇਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੰਸਦ 'ਚ ਕੇਂਦਰੀ ਬਜਟ ਪੇਸ਼ ਕਰਨਗੇ। ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾ ਸਕਦਾ ਹੈ। ਸੈਸ਼ਨ ਦਾ ਪਹਿਲਾ ਹਿੱਸਾ 10 ਫਰਵਰੀ ਤੱਕ ਚੱਲ ਸਕਦਾ ਹੈ। ਇਸ ਤੋਂ ਬਾਅਦ ਬਜਟ ਸੈਸ਼ਨ ਦਾ ਦੂਜਾ ਹਿੱਸਾ 6 ਮਾਰਚ ਨੂੰ ਸ਼ੁਰੂ ਹੋਵੇਗਾ ਅਤੇ ਇਹ 6 ਅਪ੍ਰੈਲ ਤੱਕ ਚੱਲ ਸਕਦਾ ਹੈ।

ਬਜਟ ਸੈਸ਼ਨ ਦੇ ਪਹਿਲੇ ਹਿੱਸੇ 'ਚ ਦੋਵੇਂ ਸਦਨ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਦੇ ਮਤੇ 'ਤੇ ਚਰਚਾ ਕਰਨਗੇ। ਇਸ ਤੋਂ ਬਾਅਦ ਕੇਂਦਰੀ ਬਜਟ 'ਤੇ ਚਰਚਾ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਪ੍ਰਸਤਾਵ ਦਾ ਜਵਾਬ ਦੇਣਗੇ। ਵਿੱਤ ਮੰਤਰੀ ਸੀਤਾਰਮਨ ਵੀ ਕੇਂਦਰੀ ਬਜਟ 'ਤੇ ਬਹਿਸ ਦਾ ਜਵਾਬ ਦੇਣਗੇ।

ਬਜਟ ਸੈਸ਼ਨ ਦੇ ਦੂਜੇ ਭਾਗ ਦੌਰਾਨ ਸਰਕਾਰ ਦੇ ਵਿਧਾਨਿਕ ਏਜੰਡੇ ਤੋਂ ਇਲਾਵਾ ਵੱਖ-ਵੱਖ ਮੰਤਰਾਲਿਆਂ ਦੀਆਂ ਗ੍ਰਾਂਟਾਂ ਦੀਆਂ ਮੰਗਾਂ 'ਤੇ ਚਰਚਾ ਮੁੱਖ ਤੌਰ 'ਤੇ ਹੁੰਦੀ ਹੈ। ਸੈਸ਼ਨ ਦੇ ਇਸ ਹਿੱਸੇ ਦੌਰਾਨ ਪੈਸਾ ਬਿੱਲ ਵਜੋਂ ਕੇਂਦਰੀ ਬਜਟ ਪਾਸ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ : ਦਸੰਬਰ ਤਿਮਾਹੀ ’ਚ 13.4 ਫੀਸਦੀ ਵਧਿਆ ਇੰਫੋਸਿਸ ਦਾ ਮੁਨਾਫਾ, ਮਾਰਜ਼ਨ ’ਚ ਆਈ ਗਿਰਾਵਟ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
 


author

Harinder Kaur

Content Editor

Related News