ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤੀ ਕਿਸਾਨ ਸਨਮਾਨ ਨਿਧੀ ਦੀ 9ਵੀਂ ਕਿਸ਼ਤ

08/09/2021 12:49:11 PM

ਨਵੀਂ ਦਿੱਲੀ- ਕਿਸਾਨਾਂ ਲਈ ਚੰਗੀ ਖ਼ਬਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਵੀਡੀਓ ਕਾਨਫਰਿੰਸਗ ਜ਼ਰੀਏ ਪੀ. ਐੱਮ. ਕਿਸਾਨ ਅਤੇ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਦੇ ਲਾਭਪਾਤਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਦੌਰਾਨ 9.75 ਕਰੋੜ ਤੋਂ ਵੱਧ ਕਿਸਾਨ ਪਰਿਵਾਰਾਂ ਦੇ ਬੈਂਕ ਖਾਤਿਆਂ ਵਿਚ ਪੀ. ਐੱਮ. ਕਿਸਾਨ ਸਨਮਾਨ ਨਿਧੀ ਯੋਜਨਾ ਦੀ 9ਵੀਂ ਕਿਸ਼ਤ ਜਾਰੀ ਕਰ ਦਿੱਤੀ ਹੈ। 

ਇਸ ਤਹਿਤ 19 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਸਨਮਾਨ ਰਾਸ਼ੀ ਟਰਾਂਸਫਰ ਕੀਤੀ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਡੀਓ ਕਾਨਫਰਿੰਸਗ ਜ਼ਰੀਏ ਲਾਭਪਾਤਰਾਂ ਨਾਲ ਦੁਪਹਿਰ ਤਕਰੀਬਨ 12.30 ਵਜੇ ਜੁੜੇ। ਇਸ ਦੌਰਾਨ ਉਨ੍ਹਾਂ ਨਾਲ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੀ ਮੌਜੂਦ ਸਨ।

ਕਿਸਾਨਾਂ ਦੀ ਆਰਥਿਕ ਸਹਾਇਤਾ ਲਈ ਨਰਿੰਦਰ ਮੋਦੀ ਸਰਕਾਰ ਨੇ ਸਾਲ 2019 ਦੇ ਬਜਟ ਵਿਚ ਇਸ ਯੋਜਨਾ ਦਾ ਐਲਾਨ ਕੀਤਾ ਸੀ। ਪੀ. ਐੱਮ. ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਸਾਲ 6,000 ਰੁਪਏ ਤਿੰਨ ਕਿਸ਼ਤਾਂ ਵਿਚ ਬੈਂਕ ਖਾਤਿਆਂ ਵਿਚ ਭੇਜੇ ਜਾਂਦੇ ਹਨ।

ਇਹ ਵੀ ਪੜ੍ਹੋ- 1 ਲੱਖ ਕਰੋੜ ਰੁ: ਦਾ ਹੋ ਸਕਦਾ ਹੈ LIC ਦਾ IPO, ਨਿਵੇਸ਼ਕਾਂ 'ਚ ਭਾਰੀ ਉਤਸ਼ਾਹ

ਗੌਰਤਲਬ ਹੈ ਕਿ ਪੀ. ਐੱਮ. ਕਿਸਾਨ ਨਿਧੀ ਯੋਜਨਾ ਲਈ ਜੇਕਰ ਤੁਸੀਂ ਰਜਿਸਟ੍ਰੇਸ਼ਨ ਨਹੀਂ ਕਰਾਇਆ ਹੈ ਤਾਂ ਇਸ ਲਈ ਤੁਸੀਂ ਆਨਲਾਈਨ ਜਾਂ ਆਫਲਾਈਨ ਅਪਲਾਈ ਕਰ ਸਕਦੇ ਹੋ। ਆਨਲਾਈਨ ਰਜਿਸਟ੍ਰੇਸ਼ਨ ਲਈ ਸਭ ਤੋਂ ਪਹਿਲਾਂ ਤੁਹਾਨੂੰ pmkisan.gov.in ਵੈੱਬਸਾਈਟ 'ਤੇ ਜਾਣਾ ਹੋਵੇਗਾ। ਇਸ ਦੇ ਹੋਮ ਪੇਜ 'ਤੇ Farmers Corner ਸੈਕਸ਼ਨ ਵਿਚ Beneficiary List 'ਤੇ ਕਲਿੱਕ ਕਰਨਾ ਹੋਵੇਗਾ। ਇਸ ਤੋਂ ਬਾਅਦ ਡ੍ਰਾਪ-ਡਾਊਨ ਲਿਸਟ ਵਿਚ ਪਿੰਡ, ਜ਼ਿਲ੍ਹਾ, ਬਲਾਕ ਚੁਣਨਾ ਹੋਵੇਗਾ। ਫਿਰ Get Report 'ਤੇ ਕਲਿੱਕ ਕਰਦੇ ਹੀ ਲਾਭਪਾਤਰਾਂ ਦੀ ਲਿਸਟ ਦਿਖਾਈ ਦੇਵੇਗੀ, ਜਿਸ ਵਿਚ ਤੁਸੀਂ ਆਪਣਾ ਨਾਮ ਚੈੱਕ ਕਰ ਸਕਦੇ ਹੋ। 

ਇਹ ਵੀ ਪੜ੍ਹੋ- ਡੀ. ਜੀ. ਸੀ. ਏ. ਨੇ ਏਅਰਲਾਈਨਾਂ ਤੋਂ ਭਾਰਤ-ਯੂ. ਕੇ. ਉਡਾਣਾਂ ਦੇ ਕਿਰਾਏ ਦੇ ਵੇਰਵੇ ਮੰਗੇ

Sanjeev

This news is Content Editor Sanjeev