ਅਹਿਮ ਖ਼ਬਰ: ਭਲਕੇ ਆਉਣਗੇ 9.5 ਕਰੋੜ ਕਿਸਾਨਾਂ ਦੇ ਖਾਤਿਆਂ 'ਚ 19,000 ਕਰੋੜ ਰੁਪਏ
Thursday, May 13, 2021 - 06:55 PM (IST)
ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਭਾਵ 14 ਮਈ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਅੱਠਵੀਂ ਕਿਸ਼ਤ ਵਜੋਂ 9.5 ਕਰੋੜ ਲਾਭਪਾਤਰ ਕਿਸਾਨ ਪਰਿਵਾਰਾਂ ਦੇ ਖਾਤੇ ਵਿਚ 19,000 ਕਰੋੜ ਰੁਪਏ ਜਾਰੀ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਵੀਡੀਓ ਕਾਨਫਰੰਸ ਰਾਹੀਂ ਆਯੋਜਿਤ ਇਕ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ-ਕਿਸਾਨ ਸਨਮਾਨ ਨਿਧੀ ਦੀ ਰਾਸ਼ੀ ਜਾਰੀ ਕਰਨਗੇ ਅਤੇ ਲਾਭਪਾਤਰੀਆਂ ਨਾਲ ਗੱਲਬਾਤ ਕਰਨਗੇ।
ਪੀਐਮ ਮੋਦੀ ਲਾਭਪਾਤਰੀਆਂ ਨਾਲ ਗੱਲਬਾਤ ਵੀ ਕਰਨਗੇ
ਇਸ ਮੌਕੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੀ ਮੌਜੂਦ ਰਹਿਣਗੇ। ਬਿਆਨ ਵਿਚ ਕਿਹਾ ਗਿਆ ਹੈ, 'ਇਸ ਸਮੇਂ ਦੌਰਾਨ 9.5 ਕਰੋੜ ਤੋਂ ਵੱਧ ਕਿਸਾਨ ਪਰਿਵਾਰਾਂ ਦੇ ਖਾਤਿਆਂ ਵਿਚ 19,000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਤਬਦੀਲ ਕੀਤੀ ਜਾਵੇਗੀ।' ਜ਼ਿਕਰਯੋਗ ਹੈ ਕਿ ਇਸ ਯੋਜਨਾ ਦੇ ਤਹਿਤ ਕੁਝ ਅਪਵਾਦਾਂ ਨੂੰ ਛੱਡ ਕੇ ਖੇਤੀ ਕਰਨ ਵਾਲੇ ਕਿਸਾਨ ਪਰਿਵਾਰਾਂ ਦੀ ਆਮਦਨੀ ਲਈ 6,000 ਰੁਪਏ ਦੀ ਸਾਲਾਨਾ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ।
ਤਿੰਨ ਕਿਸ਼ਤਾਂ ਦਿੱਤੀਆਂ ਜਾਂਦੀਆਂ ਹਨ ਚਾਰ ਮਹੀਨਿਆਂ 'ਚ
ਇਸ ਯੋਜਨਾ ਤਹਿਤ ਹਰ ਚਾਰ ਮਹੀਨਿਆਂ ਵਿਚ 2,000-2,000 ਰੁਪਏ ਦੀਆਂ ਤਿੰਨ ਕਿਸ਼ਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਹ ਰਕਮ ਸਿੱਧਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਡੀ.ਬੀ.ਟੀ. ਰਾਹੀਂ ਜਮ੍ਹਾ ਕੀਤੀ ਜਾਂਦੀ ਹੈ। ਇਸ ਯੋਜਨਾ ਦੇ ਤਹਿਤ ਹੁਣ ਤੱਕ 1.15 ਲੱਖ ਕਰੋੜ ਰੁਪਏ ਕਿਸਾਨ ਪਰਿਵਾਰਾਂ ਦੇ ਖਾਤਿਆਂ ਵਿਚ ਤਬਦੀਲ ਕੀਤੇ ਜਾ ਚੁੱਕੇ ਹਨ।
ਇਹ ਵੀ ਪੜ੍ਹੋ: ਭਾਰਤੀ ਰੇਲਵੇ ਵਿਭਾਗ 'ਤੇ ਕੋਰੋਨਾ ਦਾ ਭਾਰੀ ਕਹਿਰ, ਜਾਣੋ ਕਿੰਨੇ ਮੁਲਾਜ਼ਮਾਂ ਨੂੰ ਨਿਗਲ ਚੁੱਕੇ ਮੌਤ ਦਾ ਦੈਤ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।