ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘੱਟ ਕਰਨ ਲਈ PMO ਨੇ ਮੰਗੀ ਜਾਣਕਾਰੀ

Friday, Jul 23, 2021 - 01:34 PM (IST)

ਨਵੀਂ ਦਿੱਲੀ - ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਤੇਲ ਕੰਪਨੀਆਂ ਅਤੇ ਸੂਬਾ ਸਰਕਾਰਾਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘੱਟ ਨਹੀਂ ਕੀਤੀਆਂ ਹਨ। ਜਿਸ ਕਾਰਨ ਆਮ ਲੋਕਾਂ ਦੇ ਨਾਲ-ਨਾਲ ਦੇਸ਼ ਦੇ ਕਾਰੋਬਾਰ ਉੱਤੇ ਵੀ ਇਸ ਦਾ ਮਾੜਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ। 6 ਦਿਨਾਂ ਤੋਂ ਪੈਟਰੋਲ-ਡੀਜ਼ਲ ਦੇ ਰੇਟ ਘੱਟ ਨਾ ਹੁੰਦੇ ਦੇਖ ਪ੍ਰਧਾਨ ਮੰਤਰੀ ਦਫ਼ਤਰ(PMO) ਵਲੋਂ ਕੰਪਨੀਆਂ ਅਤੇ ਸੂਬਾ ਸਰਕਾਰਾਂ ਵਲੋਂ ਇਸ ਬਾਰੇ ਇਨਪੁੱਟ ਮੰਗਿਆ ਗਿਆ ਹੈ। 

ਬਿਨਾਂ ਐਕਸਾਈਜ਼ ਘਟਾਏ ਕੀਮਤਾਂ ਨੂੰ ਘਟਾਉਣ ਲਈ ਇਨਪੁਟਸ ਮੰਗਿਆ ਹੈ। ਸਰਕਾਰ ਨੇ ਕਿਹਾ ਹੈ ਕਿ ਡੀਜ਼ਲ, ਗੈਸ ਨੂੰ ਜੀ.ਐਸ.ਟੀ. ਦੇ ਅਧੀਨ ਲਿਆਉਣ ਦੇ ਸਮੇਂ ਦਾ ਮੁਲਾਂਕਣ ਚੱਲ ਰਿਹਾ ਹੈ। ਸੂਬੇ ਨੂੰ ਮੁਆਵਜ਼ਾ ਦੇਣ ਦੇ ਫਾਰਮੂਲੇ ‘ਤੇ ਕੰਮ ਚੱਲ ਰਿਹਾ ਹੈ। ਦੂਜੇ ਪਾਸੇ ਪੈਟਰੋਲ-ਡੀਜ਼ਲ ਨੂੰ ਜੀ.ਐਸ.ਟੀ. ਅਧੀਨ ਲਿਆਉਣ 'ਤੇ ਰਾਜਾਂ ਨੂੰ ਨੁਕਸਾਨ ਸੰਭਵ ਹੈ। ਸੂਬਿਆਂ ਦੇ ਘਾਟੇ ਦੀ ਭਰਪਾਈ ਲਈ ਕਦਮ ਚੁੱਕੇ ਜਾਣਗੇ। ਸੂਬੇ ਨੂੰ ਮੁਆਵਜ਼ਾ ਦੇਣ ਦੇ ਫਾਰਮੂਲੇ ‘ਤੇ ਕੰਮ ਚੱਲ ਰਿਹਾ ਹੈ।

6 ਦਿਨਾਂ ਤੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਬਦਲਾਅ ਨਹੀਂ

ਦੇਸ਼ ਵਿਚ ਪੈਟਰੋਲ-ਡੀਜ਼ਲ ਦੇ ਭਾਅ ਲਗਾਤਾਰ ਛੇਵੇਂ ਦਿਨ ਰਿਕਾਰਡ ਉੱਚ ਪੱਧਰ 'ਤੇ ਸਥਿਰ ਹਨ। ਡੀਜ਼ਲ ਦੀ ਕੀਮਤ ਵਿਚ ਵੀ ਲਗਾਤਾਰ ਅੱਠਵੇਂ ਦਿਨ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪ੍ਰਮੁੱਖ ਤੇਲ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਮੁਤਾਬਕ ਸ਼ੁੱਕਰਵਾਰ ਨੂੰ ਦਿੱਲੀ ਵਿਚ ਪੈਟਰੋਲ 101.84 ਰੁਪਏ ਅਤੇ ਡੀਜ਼ਲ 89.87 ਰੁਪਏ ਪ੍ਰਤੀ ਲਿਟਰ 'ਤੇ ਹੀ ਟਿਕਿਆ ਹੈ। ਦੇਸ਼ ਭਰ ਦੇ ਸੂਬਿਆਂ ਵਿਚ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਉਸੇ ਆਧਾਰ 'ਤੇ ਹੀ ਹਰ ਰੋਜ਼ ਸਵੇਰੇ 6 ਵਜੇ ਨਵੀਂਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ।

ਇਹ ਵੀ ਪੜ੍ਹੋ : Income Tax ਵਿਭਾਗ ਦੇ ਨੋਟਿਸ ਖ਼ਿਲਾਫ਼ ਟੈਕਸਦਾਤਿਆਂ ਵੱਲੋਂ ਹਾਈਕੋਰਟ ਦਾ ਰੁਖ਼, ਦਿੱਤੀ ਚੁਣੌਤੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Harinder Kaur

Content Editor

Related News