'Polycab' ਨੂੰ ਇਕ ਹੋਰ ਵੱਡਾ ਝਟਕਾ, ਇਨਕਮ ਟੈਕਸ ਦੇ ਛਾਪੇ ਮਗਰੋਂ ਸ਼ੇਅਰ 'ਚ ਆਈ ਵੱਡੀ ਗਿਰਾਵਟ

Thursday, Jan 11, 2024 - 10:25 AM (IST)

'Polycab' ਨੂੰ ਇਕ ਹੋਰ ਵੱਡਾ ਝਟਕਾ, ਇਨਕਮ ਟੈਕਸ ਦੇ ਛਾਪੇ ਮਗਰੋਂ ਸ਼ੇਅਰ 'ਚ ਆਈ ਵੱਡੀ ਗਿਰਾਵਟ

ਬਿਜ਼ਨੈੱਸ ਡੈਸਕ - ਇਨਕਮ ਟੈਕਸ ਵਿਭਾਗ ਵੱਲੋਂ ਬੀਤੇ ਦਿਨੀਂ ਬਿਜਲੀ ਦੀਆਂ ਤਾਰਾਂ ਅਤੇ ਹੋਰ ਬਿਜਲੀ ਦੇ ਉਪਕਰਨ ਬਣਾਉਣ ਵਾਲੀ ਕੰਪਨੀ 'ਪਾਲੀਕੈਬ' ਦੀਆਂ ਬ੍ਰਾਂਚਾਂ 'ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ 1000 ਕਰੋੜ ਦੀ ਬਿਨਾਂ ਬਿੱਲ ਕੀਤੀ ਗਈ ਨਕਦ ਸੇਲ ਦਾ ਪਰਦਾਫਾਸ਼ ਹੋਇਆ। ਪੋਲੀਕੈਬ ਇੰਡੀਆ 'ਤੇ ਇਨਕਮ ਟੈਕਸ ਦੇ ਛਾਪੇ ਤੋਂ ਬਾਅਦ ਇਸ ਦੇ ਸ਼ੇਅਰਾਂ 'ਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਹੈ।

ਇਹ ਵੀ ਪੜ੍ਹੋ - Gold Silver Price: ਲੋਹੜੀ ਦੇ ਤਿਉਹਾਰ ਤੋਂ ਪਹਿਲਾ ਸੋਨਾ-ਚਾਂਦੀ ਹੋਇਆ ਸਸਤਾ, ਜਾਣੋ ਕਿੰਨੀ ਹੋਈ ਕੀਮਤ

ਪਿਛਲੇ ਇੱਕ ਹਫ਼ਤੇ ਵਿੱਚ ਇਸ ਦੇ ਸ਼ੇਅਰਾਂ ਵਿੱਚ 9 ਫ਼ੀਸਦੀ ਅਤੇ ਪਿਛਲੇ ਇੱਕ ਮਹੀਨੇ ਵਿੱਚ 10 ਫ਼ੀਸਦੀ ਦੀ ਗਿਰਾਵਟ ਆਈ ਹੈ। ਪੌਲੀਕੈਬ 2023 ਸਟਾਕ ਐਕਸਚੇਂਜ ਦੇ ਮਲਟੀਬੈਗਰ ਸਟਾਕਾਂ ਵਿੱਚੋਂ ਇੱਕ ਹੈ।

ਇਹ ਵੀ ਪੜ੍ਹੋ - Flight Offers: ਹਵਾਈ ਸਫ਼ਰ ਕਰਨ ਵਾਲਿਆਂ ਲਈ ਖ਼ੁਸ਼ਖ਼ਬਰੀ, ਹੁਣ ਸਿਰਫ਼ 1799 ਰੁਪਏ 'ਚ ਹੋਵੇਗੀ ਫਲਾਈਟ ਬੁੱਕ

ਦੱਸ ਦੇਈਏ ਕਿ ਇਨਕਮ ਟੈਕਸ ਵਿਭਾਗ ਨੇ 22 ਦਸੰਬਰ 2023 ਨੂੰ ਦਿੱਲੀ ਦੇ ਕੁੱਲ 50 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ। ਇਸ ਬਾਰੇ ਵਿਭਾਗ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁੰਬਈ, ਪੁਣੇ, ਔਰੰਗਾਬਾਦ, ਨਾਸਿਕ, ਦਮਨ, ਹਲੋਲ ਅਤੇ ਦਿੱਲੀ ਵਿੱਚ ਫਲੈਗਸ਼ਿਪ ਗਰੁੱਪ ਦੇ ਕਰੀਬ 50 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ।

ਇਹ ਵੀ ਪੜ੍ਹੋ - OMG! ਉਡਾਣ ਦੌਰਾਨ ਹਵਾ 'ਚ ਖੁੱਲ੍ਹਿਆ ਜਹਾਜ਼ ਦਾ ਦਰਵਾਜ਼ਾ, 177 ਲੋਕ ਵਾਲ-ਵਾਲ ਬਚੇ, ਹੋਈ ਐਮਰਜੈਂਸੀ ਲੈਂਡਿੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News