ਇੰਟਰਨੈੱਟ ਬੰਦ ਹੋਣ ਕਾਰਨ ਇਨ੍ਹਾਂ ਲੋਕਾਂ ਨੂੰ ਹੁੰਦੀ ਹੈ ਸਭ ਤੋਂ ਵੱਧ ਪਰੇਸ਼ਾਨੀ

Thursday, Jun 15, 2023 - 05:43 PM (IST)

ਇੰਟਰਨੈੱਟ ਬੰਦ ਹੋਣ ਕਾਰਨ ਇਨ੍ਹਾਂ ਲੋਕਾਂ ਨੂੰ ਹੁੰਦੀ ਹੈ ਸਭ ਤੋਂ ਵੱਧ ਪਰੇਸ਼ਾਨੀ

ਨਵੀਂ ਦਿੱਲੀ - ਅੱਜ ਦੇ ਸਮੇਂ ਵਿੱਚ ਦੁਨੀਆ ਦੇ ਸਾਰੇ ਲੋਕ ਇੰਟਰਨੈੱਟ ਦੀ ਵਰਤੋਂ ਕਰ ਰਹੇ ਹਨ, ਚਾਹੇ ਉਹ ਅਮੀਰ ਹੋਵੇ ਜਾਂ ਗ਼ਰੀਬ। ਇੰਟਰਨੈੱਟ ਤੋਂ ਬਿਨਾ ਦੁਨੀਆ ਦਾ ਕੋਈ ਵੀ ਕੰਮ ਨਹੀਂ ਹੋ ਸਕਦਾ। ਕਈ ਵਾਰ ਕਿਸੇ ਨਾ ਕਿਸੇ ਕਾਰਨ ਇੰਟਰਨੈੱਟ ਦਾ ਕੁਨੈਕਸ਼ਨ ਕੱਟ ਹੋ ਜਾਂਦਾ ਹੈ, ਜਿਸ ਨਾਲ ਲੋਕਾਂ ਨੂੰ ਬਹੁਤ ਮੁਸ਼ਕਲ ਹੁੰਦੀ ਹੈ। ਦੱਸ ਦੇਈਏ ਕਿ ਦੇਸ਼ ਵਿੱਚ ਲਗਾਤਾਰ ਇੰਟਰਨੈੱਟ ਬੰਦ ਹੋਣ ਕਾਰਨ ਗ਼ਰੀਬ ਅਤੇ ਲੋੜਵੰਦ ਲੋਕ ਸਭ ਤੋਂ ਵੱਧ ਪਰੇਸ਼ਾਨ ਹੁੰਦੇ ਹਨ। 

ਇਹ ਵੀ ਪੜ੍ਹੋ : ਖਾਣ ਵਾਲਾ ਤੇਲ ਹੋਵੇਗਾ ਸਸਤਾ, ਸਰਕਾਰ ਨੇ ਸੋਇਆਬੀਨ ਤੇ ਸੂਰਜਮੁਖੀ ਦੇ ਤੇਲ ’ਤੇ ਘਟਾਈ ਇੰਪੋਰਟ ਡਿਊਟੀ

ਸੂਤਰਾਂ ਅਨੁਸਾਰ ਹਿਊਮਨ ਰਾਈਟਸ ਵਾਚ ਅਤੇ ਇੰਟਰਨੈੱਟ ਫ੍ਰੀਡਮ ਫਾਊਂਡੇਸ਼ਨ ਦੀ ਨਵੀਂ ਰਿਪੋਰਟ ਅਨੁਸਾਰ ਭਾਰਤ ਦੇ ਲਗਾਤਾਰ ਅਤੇ ਮਨਮਾਨੀ ਵਾਲੇ ਤਰੀਕੇ ਨਾਲ ਇੰਟਰਨੈੱਟ ਬੰਦ ਕਰਨ ਨਾਲ ਉਨ੍ਹਾਂ ਲੋਕਾਂ 'ਤੇ ਹਮਲਾ ਹੋ ਰਿਹਾ ਹੈ, ਜੋ ਸਰਕਾਰ ਦੇ ਸਮਾਜਿਕ ਸੁਰੱਖਿਆ ਪ੍ਰੋਗਰਾਮ 'ਤੇ ਨਿਰਭਰ ਹਨ। ਮੋਬਾਈਲ ਫ਼ੋਨਾਂ ਅਤੇ ਹੋਰ ਉਪਕਰਨਾਂ 'ਤੇ ਇੰਟਰਨੈੱਟ ਦੀ ਵਰਤੋਂ ਨੂੰ ਬੰਦ ਕਰਨ ਨਾਲ ਪੇਂਡੂ ਰੁਜ਼ਗਾਰ ਗਾਰੰਟੀ ਅਤੇ ਸਰਕਾਰ ਦੇ ਸਬਸਿਟੀ ਫੂਡ ਪ੍ਰੋਗਰਾਮ ਦੇ ਲਾਭਪਾਤਰੀਆਂ ਨੂੰ ਉਨ੍ਹਾਂ ਦਾ ਲਾਭ ਲੈਣ ਵਿੱਚ ਰੁਕਾਵਟ ਆ ਰਹੀ ਹੈ। ਇੰਟਰਨੈੱਟ ਬੰਦ ਹੋਣ ਕਾਰਨ ਪੇਂਡੂ ਭਾਈਚਾਰਿਆਂ ਨੂੰ ਬੁਨਿਆਦੀ ਬੈਂਕਿੰਗ ਅਤੇ ਜ਼ਰੂਰੀ ਬਿੱਲਾਂ ਦਾ ਭੁਗਤਾਨ ਕਰਨ ਵੀ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਦਾ ਹੈ। ਅਜਿਹੀ ਹਾਲਤ 'ਚ ਇਹ ਉਹ ਵਰਗ ਹੈ, ਜੋ ਇੰਟਰਨੈੱਟ ਬੰਦ ਹੋਣ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੁੰਦਾ ਹੈ।

ਇਹ ਵੀ ਪੜ੍ਹੋ : ਸੋਨਾ ਖ਼ਰੀਦਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਆਉਣ ਵਾਲੇ ਦਿਨਾਂ 'ਚ ਮਿਲ ਸਕਦੈ ਵੱਡਾ ਫ਼ਾਇਦਾ

ਦੱਸ ਦੇਈਏ ਕਿ ਸਰਕਾਰ ਦੇਸ਼ ਵਿੱਚ ਹੋਣ ਵਾਲੇ ਵਿਰੋਧੀ ਪ੍ਰਦਰਸ਼ਨ, ਫਿਰਕੂ ਹਿੰਸਾ, ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ, ਸਕੂਲ-ਯੂਨੀਵਰਸਿਟੀ ਦੇ ਪੇਪਰਾਂ ਵਿੱਚ ਹੋਣ ਵਾਲੀ ਧੋਖਾਧੜੀ ਨੂੰ ਰੋਕਣ ਲਈ ਕਈ ਵਾਰ ਇੰਟਰਨੈਟ ਬੰਦ ਕਰਨ ਦਾ ਸਹਾਰਾ ਲੈਂਦੀ ਹੈ। ਇਸ ਨਾਲ ਲੋਕਾਂ ਨੂੰ ਸ਼ਾਂਤ ਕੀਤਾ ਜਾ ਸਕਦਾ ਹੈ। ਅੱਜ ਦੇ ਸਮੇਂ ਵਿੱਚ ਇੰਟਰਨੈੱਟ ਦੀ ਹੋ ਰਹੀ ਵਰਤੋਂ ਨਾਲ ਲੋਕਾਂ ਦੇ ਬਹੁਤ ਸਾਰੇ ਕੰਮ ਆਪਣੇ ਆਪ ਹੋ ਜਾਂਦੇ ਹਨ। ਲੋਕ ਆਪਣੇ ਕੰਮਾਂ ਨੂੰ ਘਰ ਬੈਠ ਕੇ ਸੌਖੇ ਤਰੀਕੇ ਨਾਲ ਕਰ ਦਿੰਦੇ ਹਨ, ਜਿਸ ਨਾਲ ਉਹਨਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਘੱਟ ਕਰਨਾ ਪੈਂਦਾ ਹੈ। 


author

rajwinder kaur

Content Editor

Related News