ਆਉਣ ਵਾਲੇ ਮਹੀਨਿਆਂ ''ਚ ਨੀਤੀਗਤ ਦਰਾਂ ''ਚ ਕਟੌਤੀ ਦੀ ਸੰਭਾਵਨਾ : ਗੋਇਲ
Tuesday, Feb 20, 2024 - 12:11 PM (IST)
ਨਵੀਂ ਦਿੱਲੀ (ਭਾਸ਼ਾ) - ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਸੋਮਵਾਰ ਨੂੰ ਭਰੋਸਾ ਜਤਾਇਆ ਕਿ ਰਿਜ਼ਰਵ ਬੈਂਕ ਆਫ ਇੰਡੀਆ (ਆਰਬੀਆਈ) ਨੀਤੀਗਤ ਦਰਾਂ ਵਿੱਚ ਕਟੌਤੀ ਕਰੇਗਾ, ਕਿਉਂਕਿ ਇਸ ਨਾਲ ਮਹਿੰਗਾਈ ਕੰਟਰੋਲ ਵਿੱਚ ਆਉਂਦੀ ਹੈ। ਨੀਤੀਗਤ ਦਰ ਰੈਪੋ ਫਰਵਰੀ 2023 ਤੋਂ 6.5 ਫ਼ੀਸਦੀ ਦੇ ਉੱਚ ਪੱਧਰ 'ਤੇ ਬਣੀ ਹੋਈ ਹੈ। ਰਿਜ਼ਰਵ ਬੈਂਕ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਰੈਪੋ ਰੇਟ ਦੀ ਵਰਤੋਂ ਕਰਦਾ ਹੈ। ਗੋਇਲ ਨੇ ਕਿਹਾ ਕਿ ਦੇਸ਼ ਦੀ ਆਰਥਿਕ ਨੀਂਹ ਮਜ਼ਬੂਤ ਹੈ ਅਤੇ ਮਹਿੰਗਾਈ ਕਾਬੂ ਹੇਠ ਹੈ।
ਇਹ ਵੀ ਪੜ੍ਹੋ - ਲਸਣ ਤੋਂ ਬਾਅਦ ਲੋਕਾਂ ਦੀਆਂ ਅੱਖਾਂ 'ਤੋਂ ਹੰਝੂ ਕੱਢੇਗਾ ਪਿਆਜ਼, ਇੰਨੇ ਰੁਪਏ ਵੱਧ ਰਹੀਆਂ ਨੇ ਕੀਮਤਾਂ
ਉਨ੍ਹਾਂ ਨੇ ਕਿਹਾ ਕਿ ਭਾਰਤ ਵਿੱਚ 10 ਸਾਲਾਂ ਦੀ ਔਸਤ ਮਹਿੰਗਾਈ ਦਰ ਕਰੀਬ 5 ਤੋਂ 5.5 ਫ਼ੀਸਦੀ ਰਹੀ ਹੈ। ਇਹ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਦਹਾਕਾ ਸੀ ਅਤੇ ਇਸ ਕਾਰ ਵਿਆਜ ਦਰਾਂ ਵਿੱਚ ਕਾਫ਼ੀ ਗਿਰਾਵਟ ਆਈ ਅਤੇ ਕੇਂਦਰੀ ਬੈਂਕ ਮਜ਼ਬੂਤ ਹੋ ਗਿਆ। ਹੁਣ ਵਿਆਜ ਦਰਾਂ ਨੂੰ ਹੇਠਾਂ ਲਿਆਉਣ ਦੀ ਸਮਰੱਥਾ ਰੱਖਦਾ ਹੈ। ਉਨ੍ਹਾਂ ਨੇ ਕਿਹਾ, ''ਬੇਸ਼ੱਕ ਪਿਛਲੇ ਡੇਢ ਸਾਲ 'ਚ ਯੂਕਰੇਨ ਸੰਕਟ ਤੋਂ ਬਾਅਦ ਵਿਆਜ ਦਰ ਵਿਚ ਮੁੜ ਤੋਂ 2.50 ਫ਼ੀਸਦੀ ਦਾ ਵਾਧਾ ਹੋਇਆ ਹੈ ਪਰ ਹੁਣ ਜਦੋਂ ਮਹਿੰਗਾਈ ਕਾਫੀ ਹੱਦ ਤੱਕ ਕੰਟਰੋਲ ਵਿੱਚ ਹੈ, ਮੈਨੂੰ ਉਮੀਦ ਹੈ ਕਿ ਵਿਆਜ ਦਰਾਂ ਜਲਦੀ ਹੀ ਹੇਠਾਂ ਆਉਣਗੀਆਂ।
ਇਹ ਵੀ ਪੜ੍ਹੋ - ਕਿਸਾਨਾਂ ਲਈ ਚੰਗੀ ਖ਼ਬਰ: ਪਿਆਜ਼ ਦੇ ਨਿਰਯਾਤ ਤੋਂ ਮੋਦੀ ਸਰਕਾਰ ਨੇ ਹਟਾਈ ਪਾਬੰਦੀ
ਭਾਵੇਂ ਵਿਆਜ ਦਰ ਵਿੱਚ ਇਹ ਕਟੌਤੀ ਅਗਲੀ ਮੁਦਰਾ ਨੀਤੀ ਸਮੀਖਿਆ ਵਿੱਚ ਜਾਂ ਉਸ ਤੋਂ ਬਾਅਦ ਦੂਜੀ ਮੁਦਰਾ ਨੀਤੀ ਸਮੀਖਿਆ ਵਿੱਚ ਹੁੰਦੀ ਹੈ। ਜੇਕਰ ਰਿਜ਼ਰਵ ਬੈਂਕ ਰੇਪੋ ਦਰ ਵਿੱਚ ਕਟੌਤੀ ਕਰਦਾ ਹੈ, ਤਾਂ ਕੰਪਨੀਆਂ ਅਤੇ ਵਿਅਕਤੀਆਂ ਦੋਵਾਂ ਲਈ ਉਧਾਰ ਲੈਣ ਦੀ ਲਾਗਤ ਵਿੱਚ ਕਮੀ ਆਵੇਗੀ ਅਤੇ ਨਤੀਜਾ EMI (ਕਰਜ਼ੇ ਦੀ ਮਾਸਿਕ ਕਿਸ਼ਤ) ਘੱਟ ਹੋਵੇਗੀ। ਕੇਂਦਰੀ ਬੈਂਕ ਨੇ 8 ਫਰਵਰੀ ਨੂੰ ਲਗਾਤਾਰ ਛੇਵੀਂ ਵਾਰ ਨੀਤੀਗਤ ਦਰ ਰੇਪੋ ਨੂੰ 6.5 ਫ਼ੀਸਦੀ 'ਤੇ ਬਰਕਰਾਰ ਰੱਖਿਆ ਸੀ। ਆਰਬੀਆਈ ਦੀ ਅਗਲੀ ਮੁਦਰਾ ਨੀਤੀ ਸਮੀਖਿਆ 5 ਅਪ੍ਰੈਲ ਨੂੰ ਹੋਵੇਗੀ।
ਇਹ ਵੀ ਪੜ੍ਹੋ - RBI ਅਤੇ ED ਦੀ ਕਾਰਵਾਈ ਤੋਂ ਬਾਅਦ Paytm ਨੂੰ ਲੱਗਾ ਇੱਕ ਹੋਰ ਵੱਡਾ ਝਟਕਾ
ਖਪਤਕਾਰ ਮੁੱਲ ਸੂਚਕ ਅੰਕ ਆਧਾਰਿਤ ਮਹਿੰਗਾਈ ਇਸ ਸਾਲ ਜਨਵਰੀ 'ਚ 5.1 ਫ਼ੀਸਦੀ 'ਤੇ ਰਹੀ, ਜੋ ਇਕ ਸਾਲ ਪਹਿਲਾਂ ਇਸੇ ਮਹੀਨੇ 'ਚ 6.52 ਫ਼ੀਸਦੀ ਸੀ। ਥੋਕ ਮੁੱਲ ਸੂਚਕ ਅੰਕ 'ਤੇ ਆਧਾਰਿਤ ਮਹਿੰਗਾਈ ਜਨਵਰੀ 'ਚ 0.27 ਫ਼ੀਸਦੀ ਦੇ ਤਿੰਨ ਮਹੀਨਿਆਂ ਦੇ ਹੇਠਲੇ ਪੱਧਰ 'ਤੇ ਰਹੀ। ਥੋਕ ਮਹਿੰਗਾਈ ਦਰ ਮੁੱਖ ਤੌਰ 'ਤੇ ਖੁਰਾਕੀ ਵਸਤਾਂ ਦੀਆਂ ਕੀਮਤਾਂ ਵਿੱਚ ਗਿਰਾਵਟ ਕਾਰਨ ਆਈ ਹੈ। 19 ਲਾਤੀਨੀ ਅਤੇ ਕੈਰੇਬੀਅਨ ਦੇਸ਼ਾਂ ਦੇ 35 ਪੱਤਰਕਾਰਾਂ ਨੂੰ ਸੰਬੋਧਿਤ ਕਰਦੇ ਹੋਏ ਗੋਇਲ ਨੇ ਇਹ ਵੀ ਕਿਹਾ ਕਿ ਸਰਕਾਰ ਦਾ ਟੀਚਾ 2047 ਤੱਕ 30,000 ਅਰਬ ਡਾਲਰ ਤੋਂ 35,000 ਅਰਬ ਡਾਲਰ ਦੀ ਅਰਥਵਿਵਸਥਾ ਬਣਾਉਣ ਦਾ ਟੀਚਾ ਹੈ, ਜੋ ਹੁਣ 3700 ਅਰਬ ਡਾਲਰ ਹੈ।
ਇਹ ਵੀ ਪੜ੍ਹੋ - Today Gold Silver Price: ਸੋਨੇ ਦੀਆਂ ਕੀਮਤਾਂ 'ਚ ਵਾਧਾ, ਚਾਂਦੀ 71 ਹਜ਼ਾਰ ਤੋਂ ਹੋਈ ਪਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8