2024 ਤੱਕ ਜਾਰੀ ਰਹੇਗੀ ਪ੍ਰਧਾਨ ਮੰਤਰੀ ਗ੍ਰਾਮੀਣ ਆਵਾਸ ਯੋਜਨਾ

12/09/2021 11:04:10 AM

ਨਵੀਂ ਦਿੱਲੀ (ਇੰਟ.) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ’ਚ ਅੱਜ ਯਾਨੀ ਬੁੱਧਵਾਰ ਨੂੰ ਹੋਈ ਕੈਬਨਿਟ ਦੀ ਬੈਠਕ ’ਚ 2 ਵੱਡੇ ਫੈਸਲੇ ਲਏ ਗਏ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਬੈਠਕ ਤੋਂ ਬਾਅਦ ਕੈਬਨਿਟ ਦੇ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਗ੍ਰਾਮੀਣ ਆਵਾਸ ਯੋਜਨਾ ਨੂੰ 2024 ਤੱਕ ਜਾਰੀ ਰੱਖਣ ਨੂੰ ਮਨਜ਼ੂਰੀ ਦਿੱਤੀ ਹੈ। ਇਸ ਤੋਂ ਇਲਾਵਾ ਬੈਠਕ ’ਚ ਕੇਨ-ਬੇਤਵਾ ਪ੍ਰਾਜੈਕਟ ਨੂੰ ਲਿੰਕ ਕਰਨ ਦੀ ਮਨਜ਼ੂਰੀ ਵੀ ਮਿਲੀ ਹੈ।

ਕੇਂਦਰੀ ਮੰਤਰੀ ਠਾਕੁਰ ਨੇ ਦੱਸਿਆ ਕਿ ਸਰਕਾਰ ਨੇ ਪ੍ਰਧਾਨ ਮੰਤਰੀ ਗ੍ਰਾਮੀਣ ਆਵਾਸ ਯੋਜਨਾ ਦੇ ਤਹਿਤ 2024 ਤੱਕ 2.95 ਕਰੋੜ ਪੱਕੇ ਮਕਾਨ ਦੇਣ ਦਾ ਟੀਚਾ ਰੱਖਿਆ ਹੈ। ਨਵੰਬਰ 2021 ਤੱਕ 1.65 ਕਰੋੜ ਪੱਕੀਆਂ ਰਿਹਾਇਸ਼ਾਂ ਬਣਾ ਕੇ ਦਿੱਤੀਆਂ ਗਈਆਂ ਹਨ। ਠਾਕੁਰ ਨੇ ਦੱਸਿਆ ਕਿ ਇਸ ਯੋਜਨਾ ਦੇ ਤਹਿਤ ਮਾਰਚ 2021 ਤੱਕ 1.97 ਲੱਖ ਕਰੋੜ ਰੁਪਏ ਖਰਚ ਹੋ ਚੁੱਕੇ ਹਨ। ਇਸ ’ਚੋਂ ਕੇਂਦਰ ਸਰਕਾਰ ਨੇ 1.44 ਲੱਖ ਕਰੋੜ ਰੁਪਏ ਖਰਚ ਕੀਤੇ ਹਨ। ਮੋਦੀ ਕੈਬਨਿਟ ਵਲੋਂ ਪੀ. ਐੱਮ. ਆਵਾਸ ਯੋਨਾ ਦੀ ਮਿਆਦ ਵਧਾ ਦਿੱਤੀ ਗਈ ਹੈ ਅਤੇ ਇਸ ਲਈ 2,17,257 ਕਰੋੜ ਰੁਪਏ ਤੋਂ ਵੱਧ ਦੀ ਮਨਜ਼ੂਰੀ ਦਿੱਤੀ ਗਈ ਹੈ।

Harinder Kaur

This news is Content Editor Harinder Kaur