ਫਿਰ ਵਧੀ ਪੈਟਰੋਲ-ਡੀਜ਼ਲ ਦੀ ਕੀਮਤ, ਜਾਣੋ ਮੁੱਲ

Sunday, Oct 07, 2018 - 10:43 AM (IST)

ਨਵੀਂ ਦਿੱਲੀ—ਕੇਂਦਰ ਸਰਕਾਰ ਅਤੇ ਕਈ ਸੂਬਾ ਸਰਕਾਰਾਂ ਵਲੋਂ ਤੇਲ ਦੀਆਂ ਕੀਮਤਾਂ 'ਚ ਰਾਹਤ ਦੇਣ ਦੇ ਬਾਅਦ ਤੇਲ ਦੀਆਂ ਕੀਮਤਾਂ 'ਚ ਵਾਧਾ ਜਾਰੀ ਹੈ। 
ਸ਼ਨੀਵਾਰ ਨੂੰ ਜਿਥੇ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 18 ਪੈਸੇ ਦਾ ਵਾਧਾ ਦਰਜ ਕੀਤਾ ਗਿਆ ਹੈ। ਉੱਧਰ ਐਤਵਾਰ ਨੂੰ 14 ਪੈਸੇ ਹੋਰ ਵਧ ਕੇ ਕੀਮਤ 81.82 ਰੁਪਏ 'ਤੇ ਪਹੁੰਚ ਗਈ ਹੈ। ਉੱਧਰ ਡੀਜ਼ਲ 29 ਪੈਸੇ ਵਧ ਕੇ 73.55 ਰੁਪਏ ਲੀਟਰ ਹੋ ਗਿਆ ਹੈ। ਉੱਧਰ ਮੁੰਬਈ 'ਚ ਪੈਟਰੋਲ 14 ਪੈਸੇ ਵਧ ਕੇ 87.29 ਰੁਪਏ ਲੀਟਰ ਅਤੇ ਡੀਜ਼ਲ 31 ਪੈਸੇ ਵਧ ਕੇ 77.06 ਰੁਪਏ ਲੀਟਰ ਹੋ ਗਿਆ ਹੈ। 
ਦੱਸ ਦੇਈਏ ਕਿ ਵੀਰਵਾਰ ਨੂੰ ਕੇਂਦਰ ਸਰਕਾਰ ਨੇ ਤੇਲ ਕੀਮਤਾਂ 'ਚ 2.50 ਰੁਪਏ ਤੱਕ ਦੀ ਰਾਹਤ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਕਈ ਸੂਬਿਆਂ ਨੇ ਵੀ ਆਪਣੇ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਮੀ ਦਾ ਐਲਾਨ ਕੀਤਾ। ਕੇਂਦਰ ਅਤੇ ਸੂਬਿਆਂ ਦੇ ਇਸ ਫੈਸਲੇ ਤੋਂ ਬਾਅਦ ਦੇਸ਼ ਭਰ 'ਚ ਤੇਲ ਦੀਆਂ ਕੀਮਤਾਂ 'ਚ ਘੱਟੋਂ-ਘੱਟ 2.50 ਰੁਪਏ ਅਤੇ ਜ਼ਿਆਦਾਤਰ 5 ਰੁਪਏ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਸੀ। ਹਾਲਾਂਕਿ ਸਰਕਾਰ ਵਲੋਂ ਤੇਲ ਦੀਆਂ ਕੀਮਤਾਂ 'ਚ ਰਾਹਤ ਦੇ ਐਲਾਨ ਤੋਂ ਬਾਅਦ ਸ਼ੁੱਕਰਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕੋਈ ਵਾਧਾ ਨਹੀਂ ਹੋਇਆ ਸੀ। 
ਇਸ ਤੋਂ ਬਾਅਦ ਸ਼ਨੀਵਾਰ ਨੂੰ ਫਿਰ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲਿਆ। ਸ਼ਨੀਵਾਰ ਨੂੰ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 18 ਪੈਸੇ ਦਾ ਵਾਧਾ ਦਰਜ ਕੀਤਾ ਗਿਆ। ਇਸ ਵਾਧਾ ਤੋਂ ਬਾਅਦ ਦਿੱਲੀ 'ਚ ਪੈਟਰੋਲ 81.68 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 29 ਪੈਸੇ ਚੜ੍ਹ ਕੇ 73.24 ਰੁਪਏ ਪ੍ਰਤੀ ਲੀਟਰ ਰਿਹਾ।


Related News