ਹੁਣ ਵਧੇ ਡੀਜ਼ਲ ਦੇ ਭਾਅ, ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ

11/19/2019 12:28:24 PM

ਨਵੀਂ ਦਿੱਲੀ—ਪੈਟਰੋਲ ਦੀਆਂ ਕੀਮਤਾਂ 'ਚ ਤਾਂ ਲਗਾਤਾਰ ਵਾਧਾ ਹੋ ਹੀ ਰਿਹਾ ਸੀ, ਹੁਣ ਡੀਜ਼ਲ ਦੀਆਂ ਕੀਮਤਾਂ 'ਚ ਵੀ ਉਛਾਲ ਆ ਗਿਆ ਹੈ। ਤੇਲ ਦੀਆਂ ਕੀਮਤਾਂ 'ਚ ਕੋਈ ਰਾਹਤ ਨਹੀਂ ਮਿਲ ਰਹੀ ਹੈ। ਲਗਾਤਾਰ ਪੰਜਵੇਂ ਦਿਨ ਮੰਗਲਵਾਰ ਨੂੰ ਪੈਟਰੋਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਅੱਜ ਭਾਵ 19 ਨਵੰਬਰ 2019 ਨੂੰ ਪੈਟਰੋਲ ਦੀ ਕੀਮਤ 'ਚ ਵਾਧਾ ਹੋਇਆ ਹੈ। ਅੱਜ ਭਾਵ 19 ਨਵੰਬਰ 2019 ਨੂੰ ਪੈਟਰੋਲ ਦੀਆਂ ਕੀਮਤਾਂ 'ਚ 15 ਪੈਸੇ ਦ ਵਾਧਾ ਕਰ ਦਿੱਤਾ ਗਿਆ ਹੈ, ਉੱਧਰ ਅੱਜ ਡੀਜ਼ਲ ਵੀ ਪੰਜ ਪੈਸੇ ਮਹਿੰਗਾ ਹੋਇਆ ਹੈ। ਪਿਛਲੇ ਇਕ ਹਫਤੇ 'ਚ ਪੈਟਰੋਲ ਦੀਆਂ ਕੀਮਤਾਂ 'ਚ ਇਕ ਰੁਪਏ ਤੋਂ ਜ਼ਿਆਦਾ ਦਾ ਵਾਧਾ ਹੋਇਆ ਹੈ।
ਤਾਂ ਇਸੇ ਦੌਰਾਨ ਚੈੱਕ ਕਰਦੇ ਹਾਂ ਅੱਜ ਮੰਗਲਵਾਰ ਨੂੰ ਪੂਰੇ ਦੇਸ਼ ਭਰ 'ਚ ਤੇਲ ਦੇ ਕੀ ਭਾਅ ਚੱਲ ਰਹੇ ਹਨ।
19 ਨਵੰਬਰ ਨੂੰ ਦਿੱਲੀ 'ਚ ਪੈਟਰੋਲ ਦੀਆਂ ਕੀਮਤਾਂ 'ਚ 15 ਪੈਸੇ ਦਾ ਵਾਧਾ ਹੋਇਆ ਹੈ। ਦਿੱਲੀ 'ਚ ਪੈਟਰੋਲ ਦੀ ਕੀਮਤ 74.20 ਰੁਪਏ ਪ੍ਰਤੀ ਲੀਟਰ ਹੈ। ਇਸ ਤਰ੍ਹਾਂ ਡੀਜ਼ਲ ਦੀ ਕੀਮਤ ਪੰਜ ਪੈਸੇ ਵਧ ਕੇ 65.84 ਰੁਪਏ ਪ੍ਰਤੀ ਲੀਟਰ ਹੈ।
ਮੁੰਬਈ 'ਚ ਪੈਟਰੋਲ ਦੀ ਕੀਮਤ ਵਧ ਕ 79.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 69.06 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਇੰਝ ਹੀ ਕੋਲਕਾਤਾ 'ਚ ਵੀ ਪੈਟਰੋਲ ਦੀ ਕੀਮਤ 76.89 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀਮਤ 68.25 ਰੁਪਏ ਪ੍ਰਤੀ ਲੀਟਰ ਹੈ।
ਇਸ ਤਰ੍ਹਾਂ ਚੇਨਈ 'ਚ ਪੈਟਰੋਲ ਦੀ ਕੀਮਤ 77.12 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 69.55 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਹਰ ਦਿਨ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ।

Aarti dhillon

This news is Content Editor Aarti dhillon