ਲਗਾਤਾਰ ਦੂਜੇ ਦਿਨ ਸਥਿਰ ਹੋਏ ਤੇਲ ਦੇ ਭਾਅ

10/17/2019 10:58:47 AM

ਨਵੀਂ ਦਿੱਲੀ—ਤੇਲ ਦੇ ਭਾਅ ਹੁਣ ਹੇਠਾਂ ਆਉਣ ਲੱਗੇ ਹਨ। ਖਾਸ ਕਰਕੇ ਤਿਉਹਾਰੀ ਸੀਜ਼ਨ 'ਚ ਤੇਲ ਗਾਹਕਾਂ ਨੂੰ ਰਾਹਤ ਮਿਲਦੀ ਹੋਈ ਦਿਸ ਰਹੀ ਹੈ। ਵੀਰਵਾਰ ਭਾਵ 17 ਅਕਤੂਬਰ 2019 ਨੂੰ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਦੂਜੇ ਦਿਨ ਸਥਿਰਤਾ ਦੇਖੀ ਗਈ ਹੈ। ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੇ ਭਾਅ 5 ਪੈਸੇ ਘੱਟ ਗਏ ਸਨ, ਜਿਸ ਦੇ ਬਾਅਦ ਬੁੱਧਵਾਰ ਅਤੇ ਵੀਰਵਾਰ ਨੂੰ ਤੇਲ ਦੀਆਂ ਕੀਮਤਾਂ ਸਥਿਰ ਰਹੀਆਂ ਹਨ।
ਆਓ ਜਾਣਦੇ ਹਾਂ ਕਿ ਅੱਜ ਤੁਹਾਡੇ ਸ਼ਹਿਰ 'ਚ ਕੀ ਭਾਅ ਹਨ?
ਵੀਰਵਾਰ ਭਾਵ ਅੱਜ 16 ਅਕਤੂਬਰ ਨੂੰ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਭਾਵ ਕੱਲ ਦੇ ਭਾਅ ਨਾਲ ਹੀ ਪੈਟਰੋਲ ਅਤੇ ਡੀਜ਼ਲ ਵਿਕ ਰਿਹਾ ਹੈ। ਦਿੱਲੀ 'ਚ ਪੈਟਰੋਲ 73.27 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 66.41 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।
ਉੱਧਰ ਮੁੰਬਈ 'ਚ ਪੈਟਰੋਲ ਦੀ ਕੀਮਤ 'ਚ 78.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 69.61 ਰੁਪਏ ਪ੍ਰਤੀ ਲੀਟਰ ਹੈ। ਇਥੇ ਵੀ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੈ।
ਇੰਝ ਹੀ ਕੋਲਕਾਤਾ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੈ। ਪੈਟਰੋਲ ਦੇ ਭਾਅ 75.92 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੇ ਭਾਅ 68.77 ਰੁਪਏ ਪ੍ਰਤੀ ਲੀਟਰ ਹੈ।
ਇਸ ਤਰ੍ਹਾਂ ਨਾਲ ਚੇਨਈ 'ਚ ਪੈਟਰੋਲ ਦੀ ਕੀਮਤ 76.09 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 70.15 ਰੁਪਏ ਪ੍ਰਤੀ ਲੀਟਰ ਹੈ।
ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਦਿਨ ਭਰ ਸਮੀਖਿਆ ਹੁੰਦੀ ਹੈ। ਸਵੇਰੇ 6 ਵਜੇ ਨਵੀਂਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ।


Aarti dhillon

Content Editor

Related News