ਪ੍ਰਧਾਨ ਮੰਤਰੀ ਮੋਦੀ ਸ਼ਨੀਵਾਰ ਨੂੰ ਕਰਨਗੇ ਗਰੀਬ ਕਲਿਆਣ ਰੋਜ਼ਗਾਰ ਮੁਹਿੰਮ ਦੀ ਸ਼ੁਰੂਆਤ

Thursday, Jun 18, 2020 - 02:21 PM (IST)

ਪ੍ਰਧਾਨ ਮੰਤਰੀ ਮੋਦੀ ਸ਼ਨੀਵਾਰ ਨੂੰ ਕਰਨਗੇ ਗਰੀਬ ਕਲਿਆਣ ਰੋਜ਼ਗਾਰ ਮੁਹਿੰਮ ਦੀ ਸ਼ੁਰੂਆਤ

ਨਵੀਂ ਦਿੱਲੀ — ਕੋਰੋਨਾ ਮਹਾਮਾਰੀ ਕਾਰਨ ਵੱਡੀ ਸੰਖਿਆ ਵਿਚ ਸ਼ਹਿਰਾਂ ਤੋਂ ਪਿੰਡਾਂ ਵੱਲ ਪਰਤੇ ਪ੍ਰਵਾਸੀ ਕਾਮਿਆਂ ਅਤੇ ਪਿੰਡਾਂ ਦੇ ਲੋਕਾਂ ਨੂੰ ਮਜ਼ਬੂਤ ਬਣਾਉਣ ਲਈ ਰੋਜ਼ਗਾਰ ਦੇ ਮੌਕੇ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਗਰੀਬ ਭਲਾਈ ਰੁਜ਼ਗਾਰ ਮੁਹਿੰਮ' ਦੀ ਸ਼ੁਰੂਆਤ ਕਰਨਗੇ। 
ਪ੍ਰਧਾਨ ਮੰਤਰੀ ਮੋਦੀ ਸ਼ਨੀਵਾਰ ਸਵੇਰੇ 11 ਵਜੇ ਬਿਹਾਰ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਦੀ ਮੌਜੂਦਗੀ ਵਿਚ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਮੁਹਿੰਮ ਦੀ ਸ਼ੁਰੂਆਤ ਕਰਨਗੇ। ਇਸ ਮੁਹਿੰਮ ਤਹਿਤ 50,000 ਕਰੋੜ ਰੁਪਏ ਦੇ ਜਨਤਕ ਕੰਮ ਕੀਤੇ ਜਾਣਗੇ। ਇਹ ਮੁਹਿੰਮ ਬਿਹਾਰ ਦੇ ਖਗੜਿਆ ਜ਼ਿਲ੍ਹੇ ਦੇ ਬਲਾਕ-ਬੇਲਦੌਰ, ਪਿੰਡ-ਤੇਲੀਹਰ ਤੋਂ ਸ਼ੁਰੂ ਕੀਤੀ ਜਾਏਗੀ। ਬਾਅਦ ਵਿਚ ਪੰਜ ਹੋਰ ਸੂਬਿਆਂ ਦੇ ਮੁੱਖ ਮੰਤਰੀ ਅਤੇ ਸਬੰਧਤ ਮੰਤਰਾਲਿਆਂ ਦੇ ਕੇਂਦਰੀ ਮੰਤਰੀ ਵੀ ਇਸ ਵਰਚੁਅਲ ਲਾਂਚ ਵਿੱਚ ਹਿੱਸਾ ਲੈਣਗੇ। 
ਕੋਵਿਡ -19 ਮਹਾਮਾਰੀ ਦੇ ਮੱਦੇਨਜ਼ਰ ਸਮਾਜਿਕ ਦੂਰੀ ਦੇ ਨਿਯਮਾਂ ਦਾ ਪਾਲਣ ਕਰਦੇ ਹੋਏ 6 ਸੂਬਿਆਂ ਦੇ 116 ਜ਼ਿਲ੍ਹਿਆਂ ਦੇ ਪਿੰਡ ਲੋਕ ਸੇਵਾ ਕੇਂਦਰਾਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਰਾਹੀਂ ਇਸ ਪ੍ਰੋਗਰਾਮ ਨਾਲ ਜੁੜਣਗੇ। ਲਗਭਗ 125 ਦਿਨਾਂ ਦੀ ਇਹ ਮੁਹਿੰਮ ਮਿਸ਼ਨ ਮੋਡ ਵਿਚ ਚਲਾਈ ਜਾਵੇਗੀ। 50 ਹਜ਼ਾਰ ਕਰੋੜ ਰੁਪਏ ਦੇ ਫੰਡ ਨਾਲ ਇਕ ਪਾਸੇ ਪ੍ਰਵਾਸੀ ਮਜ਼ਦੂਰਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਵੱਖ-ਵੱਖ ਤਰ੍ਹਾਂ ਦੇ 25 ਕਾਰਜਾਂ ਦਾ ਤੇਜ਼ ਅਤੇ ਕੇਂਦਰਿਤ ਪੱਧਰ 'ਤੇ ਕੰਮ ਹੋਵੇਗਾ, ਦੂਜੇ ਪਾਸੇ ਦੇਸ਼ ਦੇ ਪੇਂਡੂ ਖੇਤਰਾਂ ਵਿਚ ਬੁਨਿਆਦੀ ਢਾਂਚੇ ਦਾ ਨਿਰਮਾਣ ਕੀਤਾ ਜਾਵੇਗਾ।116 ਜ਼ਿਲ੍ਹਿਆਂ ਦੇ 25 ਹਜ਼ਾਰ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਦੇ ਨਾਲ ਇਸ ਮੁਹਿੰਮ ਵਿਚ ਬਿਹਾਰ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਝਾਰਖੰਡ ਅਤੇ ਓਡੀਸ਼ਾ ਸਮੇਤ ਇਨ੍ਹਾਂ 6 ਜ਼ਿਲ੍ਹਿਆ ਨੂੰ ਚੁਣਿਆ ਗਿਆ ਹੈ ਇਨ੍ਹਾਂ ਵਿਚੋਂ ਆਪਣੀ ਇੱਛਾ ਜ਼ਾਹਰ ਕਰਨ ਵਾਲੇ 27 ਜ਼ਿਲ੍ਹੇ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਦੇ ਦੋ-ਤਿਹਾਈ ਪਰਵਾਸੀ ਮਜ਼ਦੂਰਾਂ ਨੂੰ ਇਸ ਤੋਂ ਲਾਭ ਪ੍ਰਾਪਤ ਹੋਣ ਦਾ ਅਨੁਮਾਨ ਹੈ। ਇਹ ਮੁਹਿੰਮ 12 ਵੱਖ ਵੱਖ ਮੰਤਰਾਲਿਆਂ, ਵਿਭਾਗਾਂ- ਪੇਂਡੂ ਵਿਕਾਸ, ਪੰਚਾਇਤੀ ਰਾਜ, ਸੜਕੀ ਆਵਾਜਾਈ ਅਤੇ ਰਾਜਮਾਰਗ, ਖਾਣਾਂ, ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ, ਵਾਤਾਵਰਣ, ਰੇਲਵੇ, ਪੈਟਰੋਲੀਅਮ ਅਤੇ ਕੁਦਰਤੀ ਗੈਸ, ਨਵੀਂ ਅਤੇ ਨਵਿਆਉਣਯੋਗ ਊਰਜਾ, ਸਰਹੱਦੀ ਸੜਕਾਂ, ਦੂਰ-ਸੰਚਾਰ ਅਤੇ ਖੇਤੀਬਾੜੀ ਆਦਿ ਨਾਲ ਤਾਲਮੇਲ ਦੀ ਕੋਸ਼ਿਸ਼ ਹੋਵੇਗੀ।


author

Harinder Kaur

Content Editor

Related News