ਇਨ੍ਹਾਂ ''ਚੋਂ ਦੋ ਸਰਕਾਰੀ ਬੈਂਕਾਂ ਨੂੰ ਕੀਤਾ ਜਾ ਸਕਦੈ ਪ੍ਰਾਈਵੇਟ, ਅੱਜ ਲੱਗੇਗੀ ਮੋਹਰ!
Wednesday, Apr 14, 2021 - 11:39 AM (IST)
ਨਵੀਂ ਦਿੱਲੀ- ਸਰਕਾਰੀ ਬੈਂਕਾਂ ਦੇ ਨਿੱਜੀਕਰਨ ਦੀ ਤਿਆਰੀ ਤਹਿਤ 14 ਅਪ੍ਰੈਲ ਯਾਨੀ ਅੱਜ ਨੀਤੀ ਆਯੋਗ, ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਤੇ ਵਿੱਤ ਮੰਤਰਾਲਾ ਦੇ ਵਿੱਤੀ ਸੇਵਾਵਾਂ ਅਤੇ ਆਰਥਿਕ ਮਾਮਲਿਆਂ ਦੇ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਬੈਠਕ ਹੋਣ ਜਾ ਰਹੀ ਹੈ। ਇਸ ਵਿਚ ਉਨ੍ਹਾਂ ਦੋ ਬੈਂਕਾਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤੇ ਜਾਣ ਦੀ ਉਮੀਦ ਹੈ ਜਿਨ੍ਹਾਂ ਦਾ ਨਿੱਜੀਕਰਨ ਹੋਵੇਗਾ।
ਸੂਤਰਾਂ ਅਨੁਸਾਰ, ਨੀਤੀ ਆਯੋਗ ਨੇ ਨਿੱਜੀਕਰਨ ਲਈ ਚਾਰ ਤੋਂ ਪੰਜ ਬੈਂਕਾਂ ਦੇ ਨਾਮ ਸੁਝਾਏ ਹਨ ਅਤੇ ਬੁੱਧਵਾਰ ਨੂੰ ਹੋਣ ਵਾਲੀ ਬੈਠਕ ਵਿਚ ਉਨ੍ਹਾਂ 'ਤੇ ਚਰਚਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਬੈਂਕ ਦੀ ਨਵੀਂ ਸਕੀਮ, ਕੋਰੋਨਾ ਟੀਕਾ ਲਵਾਉਣ 'ਤੇ FD 'ਤੇ ਪਾਓ ਵੱਧ ਵਿਆਜ
ਇਨ੍ਹਾਂ 'ਚੋਂ ਹੋ ਸਕਦੇ ਨੇ ਉਹ ਦੋ ਬੈਂਕ
ਸੂਤਰਾਂ ਦੀ ਮੰਨੀਏ ਤਾਂ ਨੀਤੀ ਆਯੋਗ ਵੱਲੋਂ ਸੁਝਾਏ ਗਏ ਨਾਵਾਂ ਵਿਚੋਂ ਹੀ ਦੋ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਲਈ ਚੋਣ ਕੀਤੀ ਜਾ ਸਕਦੀ ਹੈ। ਨਿੱਜੀਕਰਨ ਲਈ ਬੈਂਕ ਆਫ਼ ਮਹਾਰਾਸ਼ਟਰ, ਇੰਡੀਅਨ ਓਵਰਸੀਜ਼ ਬੈਂਕ, ਬੈਂਕ ਆਫ਼ ਇੰਡੀਆ ਅਤੇ ਸੈਂਟਰਲ ਬੈਂਕ ਦੇ ਨਾਵਾਂ 'ਤੇ ਚਰਚਾ ਹੋ ਸਕਦੀ ਹੈ। ਸੂਤਰਾਂ ਮੁਤਾਬਕ, ਭਾਰਤੀ ਸਟੇਟ ਬੈਂਕ ਤੋਂ ਇਲਾਵਾ ਜਿਨ੍ਹਾਂ ਬੈਂਕਾਂ ਦਾ ਪਿਛਲੇ ਕੁਝ ਸਮੇਂ ਵਿਚ ਰਲੇਵਾਂ ਕੀਤਾ ਗਿਆ ਹੈ ਉਨ੍ਹਾਂ ਬੈਂਕਾਂ ਦਾ ਨਿੱਜੀਕਰਨ ਨਹੀਂ ਹੋਵੇਗਾ। ਇਸ ਸਮੇਂ ਦੇਸ਼ ਵਿਚ 12 ਸਰਕਾਰੀ ਬੈਂਕ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਚਾਲੂ ਵਿੱਤੀ ਸਾਲ ਦੇ ਬਜਟ ਵਿਚ ਦੋ ਸਰਕਾਰੀ ਬੈਂਕਾਂ ਦਾ ਨਿੱਜੀਕਰਨ ਕੀਤੇ ਜਾਣ ਦੀ ਘੋਸ਼ਣਾ ਕੀਤੀ ਸੀ।
ਇਹ ਵੀ ਪੜ੍ਹੋ- ਬੈਂਕਾਂ ਦੀ ਇਹ ਸਰਵਿਸ 14 ਘੰਟੇ ਰਹੇਗੀ ਬੰਦ, ਨਹੀਂ ਟਰਾਂਸਫਰ ਹੋਣਗੇ ਪੈਸੇ
►ਨਿੱਜੀਕਰਨ ਬਾਰੇ ਕੀ ਹੈ ਤੁਹਾਡੀ ਰਾਇ, ਕੁਮੈਂਟ ਬਾਕਸ ਵਿਚ ਦਿਓ ਟਿਪਣੀ