ਇਹ 4 ਬੈਂਕ ਹੋ ਸਕਦੇ ਹਨ ਪ੍ਰਾਈਵੇਟ, ਸਰਕਾਰ ਜਲਦ ਕਰ ਸਕਦੀ ਹੈ ਐਲਾਨ
Tuesday, Feb 16, 2021 - 03:20 PM (IST)
ਮੁੰਬਈ– ਸਰਕਾਰ ਲਗਾਤਾਰ ਵਿਨਿਵੇਸ਼ 'ਤੇ ਜ਼ੋਰ ਦੇ ਰਹੀ ਹੈ। ਖ਼ਬਰਾਂ ਦੀ ਮੰਨੀਏ ਤਾਂ ਸਰਕਾਰ 4 ਬੈਂਕਾਂ ਦੇ ਨਿੱਜੀਕਰਨ ਦਾ ਐਲਾਨ ਕਰ ਸਕਦੀ ਹੈ। ਬਜਟ 2021 ਵਿਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸਿਰਫ਼ 2 ਸਰਕਾਰੀ ਬੈਂਕਾਂ ਦੇ ਨਿੱਜੀਕਰਨ ਦੀ ਗੱਲ ਆਖ਼ੀ ਸੀ, ਜਦੋਂ ਕਿ ਰਿਪੋਰਟਾਂ ਦਾ ਦਾਅਵਾ ਹੈ ਕਿ ਬੈਂਕ ਆਫ਼ ਇੰਡੀਆ, ਬੈਂਕ ਆਫ਼ ਮਹਾਰਾਸ਼ਟਰ, ਇੰਡੀਅਨ ਓਵਰਸੀਜ਼ ਬੈਂਕ ਅਤੇ ਸੈਂਟਰਲ ਬੈਂਕ ਆਫ਼ ਇੰਡੀਆ ਦਾ ਨਿੱਜੀਕਰਨ ਹੋ ਸਕਦਾ ਹੈ। ਇਨ੍ਹਾਂ ਦੀ ਨਿੱਜੀਕਰਨ ਪ੍ਰਕਿਰਿਆ ਸ਼ੁਰੂ ਹੋਣ ਵਿਚ 6 ਮਹੀਨੇ ਲੱਗ ਸਕਦੇ ਹਨ।
ਹਾਲਾਂਕਿ, ਹੁਣ ਤੱਕ ਸਰਕਾਰ ਵੱਲੋਂ ਨਿੱਜੀਕਰਨ ਵਿਚ ਸ਼ਾਮਲ ਕੀਤੇ ਜਾਣ ਵਾਲੇ ਬੈਂਕਾਂ ਦੇ ਨਾਵਾਂ ਦੀ ਅਧਿਕਾਰਤ ਘੋਸ਼ਣਾ ਨਹੀਂ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਪੈਟਰੋਲ 90 ਰੁ: ਤੋਂ ਪਾਰ, ਸ੍ਰੀਗੰਗਾਨਗਰ 'ਚ 100 'ਤੇ ਪੁੱਜਾ
ਪਿਛਲੇ ਸਾਲਾਂ ਦੌਰਾਨ ਸਰਕਾਰੀ ਬੈਂਕਾਂ ਦੇ ਆਪਸ ਵਿਚ ਕੀਤੇ ਗਏ ਰਲੇਵੇਂ ਤੋਂ ਪਹਿਲਾਂ ਦੇਸ਼ ਵਿਚ ਕੁੱਲ 23 ਸਰਕਾਰੀ ਬੈਂਕ ਸਨ ਪਰ ਹੁਣ ਕਈ ਬੈਂਕਾਂ ਦਾ ਰਲੇਵਾਂ ਪ੍ਰਭਾਵੀ ਹੋ ਚੁੱਕਾ ਹੈ। ਹੁਣ 12 ਸਰਕਾਰੀ ਬੈਂਕ ਹਨ। ਸਰਕਾਰੀ ਬੈਂਕਾਂ ਨੂੰ ਨਿੱਜੀ ਬਣਾਉਣ ਤੋਂ ਸਿਆਸੀ ਪਾਰਟੀਆਂ ਬਚਦੀਆਂ ਰਹੀਆਂ ਹਨ ਕਿਉਂਕਿ ਇਸ ਵਿਚ ਲੱਖਾਂ ਕਰਮਚਾਰੀਆਂ ਦੀਆਂ ਨੌਕਰੀਆਂ ’ਤੇ ਵੀ ਖ਼ਤਰਾ ਰਹਿੰਦਾ ਹੈ। ਹਾਲਾਂਕਿ ਸਰਕਾਰ ਇਹ ਪਹਿਲਾਂ ਹੀ ਕਹਿ ਚੁੱਕੀ ਹੈ ਕਿ ਬੈਂਕਾਂ ਨੂੰ ਘੱਟ ਕਰਨ ਜਾਂ ਨਿੱਜੀ ਕਰਨ ਦੀ ਸਥਿਤੀ ਵਿਚ ਕਰਮਚਾਰੀਆਂ ਦੀ ਨੌਕਰੀ ਨਹੀਂ ਜਾਵੇਗੀ। ਬੈਂਕ ਆਫ਼ ਇੰਡੀਆ 6ਵੇਂ ਨੰਬਰ ਦਾ ਬੈਂਕ ਹੈ। 7ਵੇਂ 'ਤੇ ਸੈਂਟਰਲ ਬੈਂਕ ਹੈ। ਫਿਰ ਇੰਡੀਅਨ ਓਵਰਸੀਜ਼ ਅਤੇ ਬੈਂਕ ਆਫ਼ ਮਹਾਰਾਸ਼ਟਰ ਦਾ ਨੰਬਰ ਆਉਂਦਾ ਹੈ।
ਇਹ ਵੀ ਪੜ੍ਹੋ- ਮੋਬਾਈਲ ਫੋਨ ’ਤੇ ਗੱਲਬਾਤ ਅਤੇ ਡਾਟਾ ਇਸਤੇਮਾਲ ਹੋਵੇਗਾ ਮਹਿੰਗਾ
►ਸਰਕਾਰੀ ਬੈਂਕਾਂ ਦੇ ਨਿੱਜੀਕਰਨ ਦੀਆਂ ਰਿਪੋਰਟਾਂ 'ਤੇ ਕੁਮੈਂਟ ਬਾਕਸ ਵਿਚ ਦਿਓ ਟਿਪਣੀ