ਸਰਕਾਰੀ ਬੈਂਕਾਂ ''ਤੇ ਮੰਡਰਾ ਰਿਹਾ ਨਿੱਜੀਕਰਨ ਦਾ ਖਤਰਾ : AIBOC

Wednesday, Jul 19, 2023 - 01:01 PM (IST)

ਨਵੀਂ ਦਿੱਲੀ - ਸਰਕਾਰੀ ਬੈਂਕਾਂ 'ਤੇ ਨਿੱਜੀਕਰਨ ਦਾ ਖ਼ਤਰਾ ਮੰਡਰਾ ਰਿਹਾ ਹੈ। ਇਹ ਕਹਿਣਾ ਹੈ ਆਲ ਇੰਡੀਆ ਬੈਂਕ ਆਫੀਸਰਜ਼ ਕਨਫੈਡਰੇਸ਼ਨ (ਏਆਈਬੀਓਸੀ) ਦਾ, ਜੋ ਬੈਂਕ ਅਫ਼ਸਰਾਂ ਦਾ ਸੰਘ ਹੈ। ਯੂਨੀਅਨ ਦਾ ਮੰਨਣਾ ਹੈ ਕਿ ਜਨਤਕ ਖੇਤਰ ਦੇ ਬੈਂਕਾਂ ਨੇ ਸਮਾਜ ਵਿੱਚ ਆਰਥਿਕ ਵਿਤਕਰੇ ਨੂੰ ਦੂਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਜਿਸ ਦੇ ਬਾਵਜੂਦ ਸਰਕਾਰੀ ਬੈਂਕਾਂ ਨੂੰ ਨਿੱਜੀਕਰਨ ਕੀਤੇ ਜਾਣ ਦਾ ਖ਼ਤਰਾ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ : ਮਹਿੰਗਾਈ ਦੌਰਾਨ ਘਟ ਸਕਦੀਆਂ ਹਨ ਘਿਓ-ਮੱਖਣ ਦੀਆਂ ਕੀਮਤਾਂ, GST ਦਰਾਂ ’ਚ ਕਟੌਤੀ ਕਰੇਗੀ ਸਰਕਾਰ

ਬੈਂਕਾਂ ਦੇ 55ਵੇਂ ਰਾਸ਼ਟਰੀਕਰਨ ਦਿਵਸ ਮੌਕੇ ਆਲ ਇੰਡੀਆ ਬੈਂਕ ਆਫਿਸਰਜ਼ ਕਨਫੈਡਰੇਸ਼ਨ (AIBOC) ਨੇ ਕਿਹਾ ਕਿ ਸਰਕਾਰੀ ਬੈਂਕਾਂ ਨੇ 1969 ਵਿੱਚ ਰਾਸ਼ਟਰੀਕਰਨ ਤੋਂ ਬਾਅਦ ਵਿੱਤੀ ਸਮਾਵੇਸ਼ ਅਤੇ ਬੱਚਤ ਨੂੰ ਆਕਰਸ਼ਿਤ ਕਰਨ ਵਿੱਚ ਇੱਕ ਪ੍ਰਮੁੱਖ ਭੂਮਿਕਾ ਨਿਭਾਈ ਹੈ। ਏਆਈਬੀਓਸੀ ਦੇ ਜਨਰਲ ਸਕੱਤਰ ਰੂਪਮ ਰਾਏ ਨੇ ਕਿਹਾ ਕਿ ਸਰਕਾਰੀ ਬੈਂਕਾਂ 'ਤੇ ਨਿੱਜੀਕਰਨ ਦੀ ਤਲਵਾਰ ਲਟਕ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਵਿਚਾਰਧਾਰਾ ਦੀ ਲੜਾਈ ਹੈ, ਜਿਸ ਨੂੰ ਅਜਿਹੀ ਵਿਚਾਰਧਾਰਾ ਦਾ ਸਮਰਥਨ ਦੇ ਕੇ ਦੂਰ ਕੀਤਾ ਜਾ ਸਕਦਾ ਹੈ, ਜੋ ਵੱਡੀ ਆਬਾਦੀ ਦੇ ਹਿੱਤਾਂ ਦੀ ਪਰਵਾਹ ਕਰਦੀ ਹੈ।

ਇਹ ਵੀ ਪੜ੍ਹੋ : ਲਗਜ਼ਰੀ ਅਤੇ ਪ੍ਰੀਮੀਅਮ ਘਰਾਂ ਦੀ ਮੰਗ ’ਚ ਉਛਾਲ, 3-ਬੀ. ਐੱਚ. ਕੇ. ਦੇ ਫਲੈਟ ਬਣੇ ਪਹਿਲੀ ਪਸੰਦ

ਰੂਪਮ ਰਾਏ ਨੇ ਕਿਹਾ ਕਿ ਰਾਸ਼ਟਰੀਕਰਨ ਤੋਂ ਬਾਅਦ ਹੀ ਸਰਕਾਰੀ ਬੈਂਕ ਖੇਤੀਬਾੜੀ, ਐੱਮਐੱਸਐੱਮਈ, ਸਿੱਖਿਆ ਅਤੇ ਬੁਨਿਆਦੀ ਢਾਂਚੇ ਨੂੰ ਫੰਡ ਪ੍ਰਦਾਨ ਕਰ ਰਹੇ ਹਨ। ਆਲ ਇੰਡੀਆ ਬੈਂਕ ਆਫੀਸਰਜ਼ ਕਨਫੈਡਰੇਸ਼ਨ ਨੇ ਕਿਹਾ ਕਿ ਸਰਕਾਰੀ ਬੈਂਕਾਂ ਨੇ ਆਪਣੀਆਂ ਸੇਵਾਵਾਂ ਦੇ ਜ਼ਰੀਏ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਦਾ ਕੰਮ ਕੀਤਾ ਹੈ, ਨਾਲ ਹੀ ਕਰੋੜਾਂ ਲੋਕਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਵਿੱਚ ਉਨ੍ਹਾਂ ਦੀ ਭੂਮਿਕਾ ਇੱਕ ਥੰਮ ਰਹੀ ਹੈ।

ਇਹ ਵੀ ਪੜ੍ਹੋ : ਮਹਿੰਗਾਈ ਨੇ ਕੱਢੇ ਵੱਟ : ਟਮਾਟਰ ਤੋਂ ਬਾਅਦ ਹੁਣ ਆਸਮਾਨ ਛੂਹਣ ਲੱਗੀਆਂ ਸੇਬ ਦੀਆਂ ਕੀਮਤਾਂ

ਰੂਪਮ ਰਾਏ ਨੇ ਕਿਹਾ ਕਿ ਸਰਕਾਰੀ ਬੈਂਕਾਂ ਵਿੱਚ ਸਰਕਾਰ ਸਭ ਤੋਂ ਵੱਡੀ ਹਿੱਸੇਦਾਰ ਹੈ ਅਤੇ ਸਰਕਾਰੀ ਬੈਂਕਾਂ ਨੂੰ ਹੋਣ ਵਾਲੇ ਮੁਨਾਫ਼ੇ ਤੋਂ ਮਿਲਣ ਵਾਲੇ ਲਾਭਅੰਸ਼ ਦੀ ਸਰਕਾਰ ਸਭ ਤੋਂ ਵੱਡੀ ਲਾਭਪਾਤਰੀ ਹੈ। ਉਨ੍ਹਾਂ ਨੇ ਦੱਸਿਆ ਕਿ ਐੱਸਬੀਆਈ ਵਿੱਚ ਪ੍ਰਤੀ ਕਰਮਚਾਰੀ 1900 ਗਾਹਕ ਹਨ, ਜਦੋਂ ਕਿ ਐੱਚਡੀਐਫਸੀ ਬੈਂਕ ਵਿੱਚ ਇਹ ਗਿਣਤੀ 530 ਅਤੇ ਐਕਸਿਸ ਬੈਂਕ ਵਿੱਚ 325 ਹੈ। 2017 ਤੋਂ ਪਹਿਲਾਂ ਦੇਸ਼ 'ਚ ਜਨਤਕ ਖੇਤਰ ਦੇ 27 ਬੈਂਕ ਸਨ, ਜਿਨ੍ਹਾਂ ਦੀ ਰਲੇਵੇਂ ਤੋਂ ਬਾਅਦ ਗਿਣਤੀ ਘੱਟ ਕੇ 12 ਰਹਿ ਗਈ ਹੈ। ਸਰਕਾਰ ਦੋ ਰਾਸ਼ਟਰੀਕ੍ਰਿਤ ਬੈਂਕਾਂ ਦਾ ਨਿੱਜੀਕਰਨ ਕਰਨ ਦਾ ਟੀਚਾ ਰੱਖ ਰਹੀ ਹੈ।

ਇਹ ਵੀ ਪੜ੍ਹੋ : ਟਮਾਟਰ-ਗੰਢਿਆਂ ਤੋਂ ਬਾਅਦ ਹੁਣ ਮਹਿੰਗੀ ਹੋਈ ਅਰਹਰ ਦੀ ਦਾਲ, ਸਾਲ 'ਚ 32 ਫ਼ੀਸਦੀ ਵਧੀ ਕੀਮਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News