ਚੀਨ ''ਚ ਸਖਤ ਕੋਵਿਡ ਪਾਬੰਦੀਆਂ ਨੂੰ ਲੈ ਕੇ ਪ੍ਰਦਰਸ਼ਨ, ਏਸ਼ੀਆਈ ਬਾਜ਼ਾਰ ਡਿੱਗੇ

11/28/2022 5:41:28 PM

ਨਵੀਂ ਦਿੱਲੀ : ਕੋਵਿਡ ਦੀਆਂ ਸਖ਼ਤ ਪਾਬੰਦੀਆਂ ਨੂੰ ਲੈ ਕੇ ਚੀਨ ਵਿੱਚ ਹੋ ਰਹੇ ਵਿਰੋਧ ਪ੍ਰਦਰਸ਼ਨ ਦਾ ਅਸਰ ਹੁਣ ਏਸ਼ੀਆਈ ਬਾਜ਼ਾਰਾਂ 'ਤੇ ਵੀ ਸਾਫ਼ ਨਜ਼ਰ ਆ ਰਿਹਾ ਹੈ। ਚੀਨ ਵਿੱਚ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਲਾਗੂ ਸਖ਼ਤ ਪਾਬੰਦੀਆਂ ਖ਼ਿਲਾਫ਼ ਦੇਸ਼ ਭਰ ਵਿੱਚ ਪ੍ਰਦਰਸ਼ਨ ਤੇਜ਼ ਹੋ ਗਏ ਹਨ। ਇਸ ਦੌਰਾਨ, ਦੇਸ਼ ਵਿੱਚ ਲਾਗ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ ਅਤੇ ਐਤਵਾਰ ਨੂੰ ਲਗਭਗ 40,000 ਨਵੇਂ ਮਾਮਲੇ ਸਾਹਮਣੇ ਆਏ।

ਇਹ ਵੀ ਪੜ੍ਹੋ : 5 ਸਾਲ ਨਹੀਂ ਕੀਤਾ ਆਧਾਰ ਕਾਰਡ ਦਾ ਇਸਤੇਮਾਲ ਤਾਂ ਹੋ ਜਾਵੇਗਾ ਬੰਦ, ਜਾਣੋ ਨਵੇਂ ਨਿਯਮਾਂ ਬਾਰੇ

ਨਿਵੇਸ਼ਕ ਪੈਸੇ ਕਢਵਾਉਣ ਲਈ ਤਿਆਰ 

ਸੋਮਵਾਰ ਨੂੰ ਏਸ਼ੀਆਈ ਬਾਜ਼ਾਰਾਂ 'ਚ ਨਜ਼ਰ ਆਈ ਸੁਸਤੀ ਨੂੰ ਦੇਖਦੇ ਹੋਏ ਲੱਗਦਾ ਹੈ ਕਿ ਨਿਵੇਸ਼ਕ ਅੱਜ ਪੈਸੇ ਕਢਵਾਉਣ ਲਈ ਮਨ ਬਣਾ ਕੇ ਬੈਠੇ ਹਨ। ਤਾਇਵਾਨ ਦਾ ਬਾਜ਼ਾਰ ਨਿੱਕੇਈ 1.17 ਫੀਸਦੀ ਦੀ ਗਿਰਾਵਟ ਦੇ ਨਾਲ 14,605.82 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਹੈਂਗਸੰਗ 2.27 ਫੀਸਦੀ ਡਿੱਗ ਕੇ 17,174.06 ਦੇ ਪੱਧਰ 'ਤੇ ਆ ਗਿਆ। ਕੋਸਪੀ 'ਚ 0.95 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸ਼ੰਘਾਈ ਕੰਪੋਜ਼ਿਟ ਵੀ 1.05 ਫੀਸਦੀ ਦੀ ਗਿਰਾਵਟ ਨਾਲ 3,069.13 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।

ਚੀਨ ਵਿੱਚ ਹਾਲਾਤ ਵਿਗੜੇ 

ਕੋਵਿਡ ਪਾਬੰਦੀਆਂ ਨੂੰ ਲੈ ਕੇ ਚੀਨ ਵਿੱਚ ਜਨਤਕ ਗੁੱਸਾ ਦਿਖਾਈ ਦੇ ਰਿਹਾ ਹੈ। ਐਤਵਾਰ ਨੂੰ ਪੂਰੇ ਚੀਨ ਵਿੱਚ ਵਿਰੋਧ ਪ੍ਰਦਰਸ਼ਨ ਫੈਲ ਗਏ। ਸਥਾਨਕ ਅਧਿਕਾਰੀਆਂ ਅਤੇ ਕਮਿਊਨਿਸਟ ਪਾਰਟੀ 'ਤੇ ਆਪਣਾ ਗੁੱਸਾ ਅਤੇ ਨਿਰਾਸ਼ਾ ਜ਼ਾਹਰ ਕਰਦੇ ਹੋਏ ਆਮ ਲੋਕ ਸੜਕਾਂ ਅਤੇ ਯੂਨੀਵਰਸਿਟੀ ਕੈਂਪਸ 'ਤੇ ਉਤਰ ਆਏ। ਇਸ ਦੇ ਮੱਦੇਨਜ਼ਰ ਕੁਝ ਇਲਾਕਿਆਂ 'ਚ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਸੀ। ਸ਼ੰਘਾਈ ਵਿੱਚ ਵੱਡੀ ਭੀੜ ਇਕੱਠੀ ਹੋਈ, ਜਦੋਂ ਕਿ ਰਾਜਧਾਨੀ ਬੀਜਿੰਗ ਵਿੱਚ ਵੀ ਪ੍ਰਦਰਸ਼ਨਾਂ ਦੀ ਸੂਚਨਾ ਮਿਲੀ।

ਇਹ ਵੀ ਪੜ੍ਹੋ : RBI ਨੇ Paytm ਨੂੰ ਨਹੀਂ ਦਿੱਤਾ ਪੇਮੈਂਟ ਐਗਰੀਗੇਟਰ ਲਾਇਸੈਂਸ, ਜਾਣੋ ਵਜ੍ਹਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


 


Harinder Kaur

Content Editor

Related News