ਪੰਜਾਬ ਦੀ ਆਰਥਿਕਤਾ ਲਈ ਕੈਬਨਿਟ ਦਾ ਫ਼ੈਸਲਾ, ਪੈਟਰੋਲ-ਡੀਜ਼ਲ ''ਤੇ ਵਧਾਇਆ ਵੈਟ

Thursday, Sep 05, 2024 - 06:18 PM (IST)

ਜਲੰਧਰ -  ਪੰਜਾਬ ਵਿਚ ਹੁਣ ਪੈਟਰੋਲ ਅਤੇ ਡੀਜ਼ਲ ਮਹਿੰਗਾ ਮਿਲੇਗਾ। ਸਰਕਾਰ ਨੇ ਈਂਧਣ 'ਤੇ ਲੱਗਣ ਵਾਲਾ ਵੈਟ ਵਧਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੈਟਰੋਲ ਹੁਣ 62 ਪੈਸੇ ਅਤੇ ਡੀਜ਼ਲ 92 ਪੈਸੇ ਮਹਿੰਗਾ ਹੋ ਗਿਆ ਹੈ। 

ਇਹ ਵੀ ਪੜ੍ਹੋ :     185 ਭਾਰਤੀਆਂ ਦੀ ਦੌਲਤ GDP ਦਾ ਇੱਕ ਤਿਹਾਈ, ਚੋਟੀ ਦੇ 10 'ਚ ਹੈ ਸਿਰਫ਼ ਇੱਕ ਔਰਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਨਾਲ ਸਰਕਾਰ ਨੂੰ ਪੈਟਰੋਲ ਤੋਂ 150 ਕਰੋੜ ਰੁਪਏ ਅਤੇ ਡੀਜ਼ਲ ਤੋਂ 392 ਕਰੋੜ ਰੁਪਏ ਦੀ ਵਾਧੂ ਆਮਦਨ ਹੋਵੇਗੀ। ਮਹਿੰਗਾਈ ਦਾ ਬੋਝ ਲੋਕਾਂ 'ਤੇ ਵਧਣ ਦੇ ਸਵਾਲ ਦਾ ਜਵਾਬ ਦਿੰਦਿਆ ਚੀਮਾ ਨੇ ਕਿਹਾ ਕਿ ਇਸ ਤੋਂ ਆਉਣ ਵਾਲਾ ਪੈਸਾ ਪੰਜਾਬ ਦੇ ਵਿਕਾਸ ਕਾਰਜਾਂ 'ਤੇ ਹੀ ਖਰਚ ਕੀਤਾ ਜਾਵੇਗਾ। ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਇਸ ਦੇ ਸਿੱਧਾ ਲਾਭ ਪੰਜਾਬ ਦੀ ਜਨਤਾ ਨੂੰ ਮਿਲੇਗਾ। ਪੰਜਾਬ ਨੂੰ ਕਰਜ਼ਾ ਮੁਕਤ ਕਰਨ, ਨੌਕਰੀਆਂ ਪੈਦਾ ਕਰਨ ਲਈ ਤੇਲ ਦੀਆਂ ਉੱਤੇ ਵੈਟ ਵਧਾਉਣ ਦਾ ਫ਼ੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ :     ਸੋਨੇ ਤੇ ਚਾਂਦੀ ਦੀ ਕੀਮਤ 'ਚ ਆਈ ਗਿਰਾਵਟ, ਜਾਣੋ ਦਿੱਲੀ ਤੋਂ ਪਟਨਾ ਤੱਕ ਅੱਜ ਕੀਮਤੀ ਧਾਤਾਂ ਦੇ ਭਾਅ

ਇਸ ਦੇ ਨਾਲ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਭਰ ਵਿਚ 300 ਯੂਨਿਟ ਮੁਫਤ ਬਿਜਲੀ ਸਕੀਮ ਦਾ ਲਾਭ ਲੋਕਾਂ ਨੂੰ ਮਿਲਦਾ ਰਹੇਗਾ। ਇਸ ਦੇ ਨਾਲ ਹੀ 7 ਕਿਲੋ ਵਾਟ ਉਤੇ 3 ਰੁਪਏ ਪ੍ਰਤੀ ਯੂਨਿਟ ਬਿਜਲੀ ਦਰ ਵਿਚ ਵਾਧਾ ਕੀਤਾ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Harinder Kaur

Content Editor

Related News