ਵੱਡੀ ਖ਼ੁਸ਼ਖ਼ਬਰੀ! ਪੰਜਾਬ ''ਚ ਕਣਕ ਖ਼ਰੀਦ ਲਈ RBI ਵੱਲੋਂ CCL ਨੂੰ ਹਰੀ ਝੰਡੀ
Tuesday, Apr 06, 2021 - 04:56 PM (IST)
ਚੰਡੀਗੜ੍ਹ- ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ ਹੈ। ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਪੰਜਾਬ ਵਿਚ ਕਣਕ ਦੀ ਖ਼ਰੀਦ ਲਈ ਸੀ. ਸੀ. ਐੱਲ. ਤਹਿਤ 21,000 ਕਰੋੜ ਰੁਪਏ ਦੇਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸੂਬੇ ਵਿਚ ਕਣਕ ਦੀ ਖ਼ਰੀਦ 10 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਹੈ।
ਕਣਕ ਦੀ ਖ਼ਰੀਦ ਤੋਂ ਪਹਿਲਾਂ ਆਰ. ਬੀ. ਆਈ. ਨੇ ਸੋਮਵਾਰ ਨੂੰ 'ਕੈਸ਼ ਕ੍ਰੈਡਿਟ ਲਿਮਿਟ (ਸੀ. ਸੀ. ਐੱਲ.)' ਤਹਿਤ 21,658.73 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕਰ ਦਿੱਤੀ ਹੈ।
ਸੀ. ਸੀ. ਐੱਲ. ਜਾਰੀ ਹੋਣ ਨਾਲ ਸੂਬਾ ਸਰਕਾਰ ਨੂੰ ਮੌਜੂਦਾ ਸੀਜ਼ਨ ਵਿਚ ਕਣਕ ਖ਼ਰੀਦ ਦੀ ਸਮੇਂ ਸਿਰ ਅਦਾਇਗੀ ਕਿਸਾਨਾਂ ਨੂੰ ਕਰਨ ਵਿਚ ਸਹਾਇਤਾ ਮਿਲੇਗੀ। ਸੂਬਾ ਸਰਕਾਰ ਨੇ ਇਸ ਸੈਸ਼ਨ ਵਿਚ 105.60 ਲੱਖ ਟਨ ਕਣਕ ਦੀ ਖ਼ਰੀਦ ਲਈ ਸੀ. ਸੀ. ਐੱਲ. ਦੀ ਮੰਗ ਕੀਤੀ ਸੀ, ਇਸ ਦਾ ਵੱਡਾ ਹਿੱਸਾ ਰਿਜ਼ਰਵ ਬੈਂਕ ਨੇ ਜਾਰੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਸੈਂਸੈਕਸ 192 ਅੰਕ ਵੱਧ ਕੇ 49,350 ਤੋਂ ਉੱਪਰ ਖੁੱਲ੍ਹਾ, ਨਿਫਟੀ 14,700 ਦੇ ਨੇੜੇ
ਪਿਛਲੀ ਵਾਰ ਨਾਲੋਂ 50 ਰੁ: ਵੱਧ MSP
ਪੰਜਾਬ ਵਿਚ ਮੌਜੂਦਾ ਕਣਕ ਖ਼ਰੀਦ ਦਾ ਸੈਸ਼ਨ 10 ਅਪ੍ਰੈਲ ਤੋਂ ਸ਼ੁਰੂ ਹੋ ਕੇ 31 ਮਈ ਤੱਕ ਚੱਲੇਗਾ। ਗੌਰਤਲਬ ਹੈ ਕਿ ਕੇਂਦਰ ਸਰਕਾਰ ਨੇ ਇਸ ਵਾਰ ਕਣਕ ਲਈ ਘੱਟ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) 1,975 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਹੈ। ਇਹ ਪਿਛਲੇ ਸਾਲ ਦੇ 1,925 ਰੁਪਏ ਪ੍ਰਤੀ ਕੁਇੰਟਲ ਤੋਂ 50 ਰੁਪਏ ਤੋਂ ਵੱਧ ਹੈ। ਇਸ ਵਿਚਕਾਰ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਖੁਰਾਕ ਸਪਲਾਈ ਵਿਭਾਗ ਨੂੰ ਇਹ ਯਕੀਨੀ ਕਰਨ ਲਈ ਕਿਹਾ ਹੈ ਕਿ ਕਿਸਾਨਾਂ ਨੂੰ ਕੋਵਿਡ-19 ਮਹਾਮਾਰੀ ਦੌਰਾਨ ਉਨ੍ਹਾਂ ਦੀ ਫ਼ਸਲ ਖ਼ਰੀਦ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਮੁਸ਼ਕਲ ਤੇ ਪ੍ਰੇਸ਼ਾਨੀ ਨਾ ਹੋਵੇ।
ਇਹ ਵੀ ਪੜ੍ਹੋ- ਟਾਟਾ ਦੀ ਹੋ ਸਕਦੀ ਹੈ AIR INDIA, ਇਸ ਮਹੀਨੇ ਜਮ੍ਹਾ ਹੋ ਸਕਦੀ ਹੈ ਬੋਲੀ
►ਕਣਕ ਦੀ ਇਸ ਵਾਰ ਹੋਣ ਵਾਲੀ ਖ਼ਰੀਦ ਬਾਰੇ ਕੁਮੈਂਟ ਬਾਕਸ ਵਿਚ ਦਿਓ ਟਿਪਣੀ