ਪੰਜਾਬ ਨੇ ਕੋਵਿਡ-19 ਦੇ ਮੱਦੇਨਜ਼ਰ ਖ਼ਰੀਦਦਾਰੀ ਪ੍ਰਕਿਰਿਆ 10 ਅਪ੍ਰੈਲ ਨੂੰ ਸ਼ੁਰੂ ਕਰਨ ਦਾ ਲਿਆ ਫ਼ੈਸਲਾ

03/19/2021 3:13:10 PM

ਚੰਡੀਗੜ੍ਹ - ਪੰਜਾਬ ਸਰਕਾਰ ਨੇ ਕੋਵਿਡ-19 ਵਧਦੇ ਮਾਮਲਿਆਂ ਦੇ ਮੱਦੇਨਜ਼ਰ ਇਸ ਸਾਲ ਸੂਬੇ ਵਿਚ 10 ਅਪ੍ਰੈਲ ਤੋਂ ਖਰੀਦ ਕਾਰਜਾਂ ਦੀ ਸ਼ੁਰੂਆਤ ਕਰਨ ਦਾ ਫ਼ੈਸਲਾ ਲਿਆ ਹੈ।  ਖਰੀਦ ਵਿਚ ਦੇਰੀ ਦਾ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਕ ਕੋਵਿਡ-19 ਸਮੀਖਿਆ ਬੈਠਕ ਵਿਚ ਲਿਆ ਗਿਆ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰਾਂ ਦੇ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਮੀਟਿੰਗ ਵਿਚ ਦੱਸਿਆ ਕਿ ਵਿਭਾਗ ਨੂੰ ਕੋਵਿਡ ਦੇ ਵਧ ਰਹੇ ਮਾਮਲਿਆਂ ਵਿਚ ਵਧੇਰੇ ਸੁਰੱਖਿਅਤ ਖਰੀਦ ਨੂੰ ਯਕੀਨੀ ਬਣਾਉਣ ਲਈ ਪ੍ਰਬੰਧਾਂ ਲਈ ਹੋਰ ਵਧੇਰੇ ਸਮੇਂ ਦੀ ਜ਼ਰੂਰਤ ਹੈ।  ਉਨ੍ਹਾਂ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਕਿ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੀ ਮਿਆਦ ਵਿਚ ਵਾਧਾ ਕਰਨ।

ਇਹ ਵੀ ਪੜ੍ਹੋ : ਹੋਰ ਮਹਿੰਗਾ ਹੋਵੇਗਾ ਸੇਬ, ਭਾਰਤੀ ਕਿਸਾਨਾਂ ਦੀਆਂ ਲੱਗਣਗੀਆਂ ਮੌਜਾਂ

ਨੋਟ- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Harinder Kaur

Content Editor

Related News