ਉਦਯੋਗ ਸਥਾਪਿਤ ਕਰਨ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਏਗੀ ਪੰਜਾਬ ਰਾਈਟ ਟੂ ਬਿਜਨਿਸ ਐਕਟ 2020 ਪਾਲਿਸੀ : ਡੀ.ਸੀ.

Tuesday, Jun 01, 2021 - 03:33 PM (IST)

ਉਦਯੋਗ ਸਥਾਪਿਤ ਕਰਨ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਏਗੀ ਪੰਜਾਬ ਰਾਈਟ ਟੂ ਬਿਜਨਿਸ ਐਕਟ 2020 ਪਾਲਿਸੀ : ਡੀ.ਸੀ.

ਮਾਨਸਾ (ਜੱਸਲ) - ਪੰਜਾਬ ਸਰਕਾਰ ਵੱਲੋਂ ਸਥਾਪਿਤ ਹੋਣ ਵਾਲੇ ਨਵੇਂ ਉਦਯੋਗਾਂ ਨੂੰ ਵੱਖ-ਵੱਖ ਵਿਭਾਗਾਂ ਪਾਸੋਂ ਲੋੜੀਂਦੇ ਪੜਾਵਾਂ ’ਚੋਂ ਗੁਜਰਨ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਤਹਿਤ ਪੰਜਾਬ ਰਾਈਟ ਟੂ ਬਿਜਨਸ ਐਕਟ-2020 ਪਾਲਿਸੀ ਬਣਾਈ ਗਈ ਹੈ ਜਿਸ ਦੀ ਸਾਰੀ ਪ੍ਰਕਿਰਿਆ ਇਨਵੈਸਟ ਪੰਜਾਬ ਪੋਰਟਲ ਰਾਹੀਂ ਹੋਵੇਗੀ। ਇਸ ਪਾਲਿਸੀ ਤਹਿਤ ਅੱਜ ਜ਼ਿਲਾ ਮਾਨਸਾ ਵਿਖੇ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲਾ ਸਕਰੂਟਨੀ ਕਮੇਟੀ ਵੱਲੋਂ ਪੋਰਟਲ ’ਤੇ ਦਰਜ ਮੈਸ. ਐੱਮ.ਜੀ.ਫੂਡਜ਼ ਗੇਹਲੇ ਦੀ ਦਰਖ਼ਾਸਤ ਨੂੰ ਵਿਚਾਰਨ ਉਪਰੰਤ ਸਰਟੀਫਿਕੇਟ ਆਫ ਇਨ ਪ੍ਰਿੰਸੀਪਲ ਅਪਰੂਵਲ ਜਾਰੀ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪਾਲਿਸੀ ਉਦਯੋਗਿਕ ਇਕਾਈਆਂ ਲਈ ਬਹੁਤ ਲਾਹੇਵੰਦ ਸਾਬਿਤ ਹੋਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਇਸ ਦਾ ਪ੍ਰੋਸੈਸਿੰਗ ਸਮਾਂ 15 ਦਿਨ ਨਿਰਧਾਰਿਤ ਕੀਤਾ ਗਿਆ ਹੈ ਕੋਈ ਵੀ ਇਨਵੈਸਟਰ ਇਨਵੈਸਟ ਪੰਜਾਬ ਪੋਰਟਲ ਰਾਹੀਂ ਆਨਲਾਈਨ ਦਰਖ਼ਾਸਤ ਦਰਜ ਕਰ ਕੇ ਇਸ ਸਕੀਮ ਦਾ ਲਾਭ ਲੈ ਸਕਦਾ ਹੈ।

ਇਹ ਵੀ ਪੜ੍ਹੋ : 1 ਜੂਨ ਤੋਂ ਹੋ ਰਹੇ ਇਨ੍ਹਾਂ ਵੱਡੇ ਬਦਲਾਵਾਂ ਬਾਰੇ ਜਾਣਨਾ ਜ਼ਰੂਰੀ , ਤੁਹਾਡੀ ਜੇਬ 'ਤੇ ਪਵੇਗਾ ਸਿੱਧਾ ਅਸਰ

ਉਨ੍ਹਾਂ ਦੱਸਿਆ ਕਿ ਇਸ ਪਾਲਿਸੀ ਅਧੀਨ ਇਕਾਈ ਨੂੰ ਉਦਯੋਗਿਕ ਫੋਕਲ ਪੁਆਇੰਟ ’ਚ ਤਿੰਨ ਦਿਨਾਂ ਵਿਚ ਤੇ ਫੋਕਲ ਪੁਆਇੰਟ ਤੋਂ ਬਾਹਰ ਲੱਗਣ ਵਾਲੇ ਉਦਯੋਗ ਨੂੰ 15 ਦਿਨ ਦੇ ਅੰਦਰ-ਅੰਦਰ ਅਪਰੂਵਲ ਜਾਰੀ ਕਰ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਉਦਯੋਗਪਤੀ ਨੂੰ ਇਕ ਅੰਡਰਟੇਕਿੰਗ ਦੇਣੀ ਪੈਂਦੀ ਹੈ ਕਿ ਉਹ ਯੂਨਿਟ ਸਥਾਪਿਤ ਕਰਨ ਤੋਂ ਬਾਅਦ ਸਾਢੇ ਤਿੰਨ ਸਾਲ ’ਚ ਲੋੜੀਂਦੀਆਂ ਅਪਰਵੂਲ ਲੈਣੀਆਂ ਯਕੀਨੀ ਬਣਾਏਗਾ।

ਇਸ ਮੌਕੇ ਜਨਰਲ ਮੈਨੇਜਰ ਜ਼ਿਲਾ ਉਦਯੋਗ ਕੇਂਦਰ ਮਾਨਸਾ ਪ੍ਰੀਤਮਹਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਸ ਪਾਲਿਸੀ ਅਧੀਨ ਮਾਨਸਾ ਜ਼ਿਲੇ ਦਾ ਪਹਿਲਾ ਸਰਟੀਫਿਕੇਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 2 ਕਰੋੜ ਦੀ ਲਾਗਤ ਨਾਲ ਲੱਗਣ ਵਾਲੀ ਇਕਾਈ ਵਿਚ ਫੂਡ ਪ੍ਰੋਡਕਟ ਤਿਆਰ ਕੀਤੇ ਜਾਣਗੇ। ਇਸ ਮੌਕੇ ਬਲਾਕ ਪੱਧਰ ਪ੍ਰਸਾਰ ਅਫ਼ਸਰ ਅਮਰਜੀਤ ਸਿੰਘ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਕਿਸਾਨਾਂ ਲਈ ਸ਼ੁਰੂ ਹੋਇਆ ਵਿਸ਼ੇਸ਼ ਪੋਰਟਲ,ਆਨਲਾਈਨ ਖ਼ਰੀਦ ਸਕਣਗੇ ਬੀਜ ਅਤੇ ਖਾਦ ਸਮੇਤ ਕਈ ਚੀਜ਼ਾਂ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News