RBI ਦੇ ਸਾਬਕਾ ਗਵਰਨਰ ਰਘੂਰਾਮ ਨੇ ਭਾਰਤੀ ਕਰੰਸੀ ਨੂੰ ਲੈ ਕੇ ਕਹੀ ਇਹ ਗੱਲ, ਕਈ ਦੇਸ਼ਾਂ ''ਚ ਵਧੀ ਚਿੰਤਾ

Thursday, Jan 23, 2025 - 01:23 PM (IST)

RBI ਦੇ ਸਾਬਕਾ ਗਵਰਨਰ ਰਘੂਰਾਮ ਨੇ ਭਾਰਤੀ ਕਰੰਸੀ ਨੂੰ ਲੈ ਕੇ ਕਹੀ ਇਹ ਗੱਲ, ਕਈ ਦੇਸ਼ਾਂ ''ਚ ਵਧੀ ਚਿੰਤਾ

ਨਵੀਂ ਦਿੱਲੀ - ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਅਤੇ ਅਰਥ ਸ਼ਾਸਤਰੀ ਰਘੂਰਾਮ ਰਾਜਨ ਨੇ ਦਾਵੋਸ ਵਿੱਚ ਵਿਸ਼ਵ ਆਰਥਿਕ ਫੋਰਮ ਦੌਰਾਨ ਭਾਰਤੀ ਰੁਪਏ ਦੀ ਮੌਜੂਦਾ ਸਥਿਤੀ ਅਤੇ ਭਵਿੱਖ ਦੀਆਂ ਸੰਭਾਵਨਾਵਾਂ 'ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਡਾਲਰ ਦੇ ਮੁਕਾਬਲੇ ਰੁਪਿਆ ਹੋਰ ਕਮਜ਼ੋਰ ਹੋ ਸਕਦਾ ਹੈ ਅਤੇ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੂੰ ਇਸ 'ਤੇ ਕਾਬੂ ਪਾਉਣ ਲਈ ਮੁਦਰਾ ਬਾਜ਼ਾਰ 'ਚ ਦਖਲ ਨਹੀਂ ਦੇਣਾ ਚਾਹੀਦਾ। ਉਨ੍ਹਾਂ ਮੁਤਾਬਕ ਸਿਰਫ ਰੁਪਿਆ ਹੀ ਨਹੀਂ, ਸਗੋਂ ਹੋਰ ਦੇਸ਼ਾਂ ਦੀਆਂ ਕਰੰਸੀਆਂ ਵੀ ਡਾਲਰ ਮੁਕਾਬਲੇ ਕਮਜ਼ੋਰ ਹੋ ਰਹੀਆਂ ਹਨ।

ਇਹ ਵੀ ਪੜ੍ਹੋ :     10 ਲੱਖ ਰੁਪਏ ਤੱਕ ਦੀ ਆਮਦਨ 'ਤੇ ਨਹੀਂ ਪਵੇਗਾ ਟੈਕਸ, ਨਵੇਂ ਟੈਕਸ ਸਲੈਬ ਦਾ ਐਲਾਨ ਜਲਦ

ਰਾਜਨ ਨੇ ਕਿਹਾ ਕਿ ਰੁਪਏ ਦੀ ਕੀਮਤ ਅਜੇ ਵੀ ਹੋਰ ਮੁਦਰਾਵਾਂ ਦੇ ਮੁਕਾਬਲੇ ਜ਼ਿਆਦਾ ਹੈ ਅਤੇ ਇਕ ਡਾਲਰ ਦੇ ਮੁਕਾਬਲੇ ਰੁਪਏ ਦੀ ਕੀਮਤ 85.6 ਦੇ ਪੱਧਰ 'ਤੇ ਪਹੁੰਚ ਗਈ ਹੈ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਅਮਰੀਕੀ ਡਾਲਰ ਅਜੇ ਵੀ ਮਜ਼ਬੂਤ ​​ਕਰੰਸੀ ਹੈ ਪਰ ਪਿਛਲੇ ਕੁਝ ਸਾਲਾਂ ਤੋਂ ਅਮਰੀਕੀ ਪ੍ਰਸ਼ਾਸਨ ਵੱਲੋਂ ਡਾਲਰ ਨੂੰ 'ਹਥਿਆਰ' ਵਜੋਂ ਵਰਤਿਆ ਜਾ ਰਿਹਾ ਹੈ, ਜਿਸ ਕਾਰਨ ਕਈ ਦੇਸ਼ਾਂ ਦੀਆਂ ਚਿੰਤਾਵਾਂ ਵਧ ਗਈਆਂ ਹਨ।

ਇਹ ਵੀ ਪੜ੍ਹੋ :     ਪਤੰਗ ਉਡਾਉਣ 'ਤੇ ਵੀ ਲੱਗੀ ਪਾਬੰਦੀ! ਲੱਗੇਗਾ 50 ਹਜ਼ਾਰ ਤੋਂ ਇਕ ਲੱਖ ਤਕ ਦਾ ਜੁਰਮਾਨਾ

ਉਨ੍ਹਾਂ ਦਾ ਇਹ ਵੀ ਮੰਨਣਾ ਹੈ ਕਿ ਇਸ ਕਿਸਮ ਦੀ ਆਰਥਿਕ ਅਸਥਿਰਤਾ ਉਭਰ ਰਹੇ ਦੇਸ਼ਾਂ ਲਈ ਚਿੰਤਾ ਦਾ ਵਿਸ਼ਾ ਹੋ ਸਕਦੀ ਹੈ, ਖਾਸ ਕਰਕੇ ਜਦੋਂ ਤੋਂ ਯੂਐਸ ਫੈਡਰਲ ਰਿਜ਼ਰਵ ਨੇ ਵਿਆਜ ਦਰਾਂ ਵਿੱਚ ਵਾਧਾ ਕੀਤਾ ਹੈ, ਜਿਸਦਾ ਅਮਰੀਕੀ ਅਰਥਚਾਰੇ 'ਤੇ ਸਕਾਰਾਤਮਕ ਪ੍ਰਭਾਵ ਨਹੀਂ ਪਿਆ ਹੈ। ਰਾਜਨ ਮੁਤਾਬਕ ਦੁਨੀਆ ਭਰ ਦੇ ਕੇਂਦਰੀ ਬੈਂਕ ਅਮਰੀਕੀ ਡਾਲਰ ਨੂੰ ‘ਹਥਿਆਰ’ ਵਜੋਂ ਵਰਤਣ ਦੇ ਰੁਝਾਨ ਤੋਂ ਚਿੰਤਤ ਹਨ।

ਇਹ ਵੀ ਪੜ੍ਹੋ :     ਸੋਨਾ ਪਹਿਲੀ ਵਾਰ 80 ਹਜ਼ਾਰ ਦੇ ਪਾਰ, ਜਲਦ 85 ਹਜ਼ਾਰ ਰੁਪਏ ਤੱਕ ਪਹੁੰਚ ਸਕਦੀ ਹੈ ਕੀਮਤ

ਇਹ ਵੀ ਪੜ੍ਹੋ :      ਕੁਝ ਰਕਮ ਦੇ ਨਿਵੇਸ਼ ਨਾਲ ਤੁਸੀਂ ਇੰਝ ਬਣ ਸਕਦੇ ਹੋ ਲੱਖਪਤੀ, ਜਾਣੋ ਪੂਰੀ ਯੋਜਨਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News