ਵੱਡੀ ਖ਼ਬਰ! ਪੰਜਾਬ 'ਚ ਰੇਲ ਸੇਵਾਵਾਂ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਰੇਲਵੇ

Thursday, Nov 05, 2020 - 08:33 PM (IST)

ਵੱਡੀ ਖ਼ਬਰ! ਪੰਜਾਬ 'ਚ ਰੇਲ ਸੇਵਾਵਾਂ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਰੇਲਵੇ

ਨਵੀਂ ਦਿੱਲੀ— ਭਾਰਤੀ ਰੇਲਵੇ ਨੇ ਵੀਰਵਾਰ ਨੂੰ ਕਿਹਾ ਕਿ ਉਸ ਨੂੰ ਪੰਜਾਬ ਸਰਕਾਰ ਦਾ ਭਰੋਸਾ ਮਿਲਿਆ ਹੈ ਕਿ ਸ਼ੁੱਕਰਵਾਰ ਸਵੇਰੇ ਸੂਬੇ 'ਚ ਰੇਲ ਨਾਕਾਬੰਦੀ ਹਟਾ ਦਿੱਤੀ ਜਾਏਗੀ ਅਤੇ ਰਾਸ਼ਟਰੀ ਟਰਾਂਸਪੋਰਟਰ ਰੇਲ ਸੇਵਾਵਾਂ ਨੂੰ ਮੁੜ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਇਕ ਵਰਚੁਅਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰੇਲਵੇ ਬੋਰਡ ਦੇ ਚੇਅਰਮੈਨ ਤੇ ਸੀ. ਈ. ਓ. ਵੀ. ਕੇ. ਯਾਦਵ ਨੇ ਕਿਹਾ, ''ਸਾਨੂੰ ਪੰਜਾਬ ਦੇ ਮੁੱਖ ਸਕੱਤਰ ਤੋਂ ਭਰੋਸਾ ਮਿਲਿਆ ਹੈ ਕਿ ਸ਼ੁੱਕਰਵਾਰ ਸਵੇਰੇ ਰੇਲ ਨਾਕਾਬੰਦੀ ਹਟਾ ਦਿੱਤੀ ਜਾਏਗੀ। ਇਸ ਦੇ ਮੱਦੇਨਜ਼ਰ ਭਾਰਤੀ ਰੇਲਵੇ ਯਾਤਰੀ ਟਰੇਨਾਂ ਤੇ ਮਾਲਗੱਡੀਆਂ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।''

ਉਨ੍ਹਾਂ ਕਿਹਾ ਕਿ ਆਰ. ਪੀ. ਐੱਫ. ਦੇ ਡਾਇਰੈਕਟਰ ਜਨਰਲ ਅਰੁਣ ਕੁਮਾਰ ਪੰਜਾਬ ਡੀ. ਜੀ. ਪੀ. ਦੇ ਸੰਪਰਕ 'ਚ ਹਨ ਅਤੇ ਲੋਕਾਂ ਤੇ ਰੇਲਵੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਥਿਤੀ ਦੀ ਬਾਰੀਕੀ ਨਾਲ ਨਿਗਰਾਨੀ ਕਰ ਰਹੇ ਹਨ।

ਇਹ ਵੀ ਪੜ੍ਹੋ- ਸੈਂਸੈਕਸ 'ਚ ਜ਼ੋਰਦਾਰ ਉਛਾਲ ਨਾਲ ਨਿਵੇਸ਼ਕਾਂ ਨੂੰ 2.78 ਲੱਖ ਕਰੋੜ ਦਾ ਫਾਇਦਾ

ਗੌਰਤਲਬ ਹੈ ਕਿ ਪੰਜਾਬ ਦੇ ਕਿਸਾਨ ਪਿਛਲੇ ਕਈ ਦਿਨਾਂ ਤੋਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਸ ਕਾਰਨ ਸੂਬੇ 'ਚ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਸਬੰਧ 'ਚ ਪੰਜਾਬ ਦੇ ਨੇਤਾਵਾਂ ਦੇ ਇਕ ਉੱਚ ਪੱਧਰੀ ਵਫ਼ਦ ਨੇ ਰੇਲਵੇ ਮੰਤਰੀ ਪਿਯੂਸ਼ ਗੋਇਲ ਨਾਲ ਮੁਲਾਕਾਤ ਵੀ ਕੀਤੀ ਸੀ ਅਤੇ ਸੂਬੇ 'ਚ ਰੇਲ ਆਵਾਜਾਈ ਨੂੰ ਸ਼ੁਰੂ ਕਰਨ ਦੀ ਮੰਗ ਕੀਤੀ ਸੀ। ਵਫ਼ਦ 'ਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਭਾਜਪਾ ਦੇ ਬੁਲਾਰੇ ਆਰ. ਪੀ. ਸਿੰਘ, ਭਾਜਪਾ ਦੇ ਪੰਜਾਬ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਸ਼ਾਮਲ ਸਨ। 


author

Sanjeev

Content Editor

Related News