ਰੇਲਵੇ ਨੇ ਪਲੇਟਫਾਰਮ ਟਿਕਟ ਦੀਆਂ ਕੀਮਤਾਂ 'ਚ ਕੀਤੀ ਸੋਧ, ਹੁਣ ਇੰਨੀ ਹੋਵੇਗੀ ਕੀਮਤ

Friday, Nov 26, 2021 - 02:42 PM (IST)

ਨਵੀਂ ਦਿੱਲੀ : ਭਾਰਤੀ ਰੇਲਵੇ ਨੇ ਇੱਕ ਵਾਰ ਫਿਰ ਪਲੇਟਫਾਰਮ ਟਿਕਟ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਹੈ। ਦਰਅਸਲ ਵੀਰਵਾਰ ਨੂੰ ਰੇਲਵੇ ਨੇ ਕਿਹਾ ਕਿ ਹੁਣ ਪਲੇਟਫਾਰਮ ਟਿਕਟ ਦੀ ਕੀਮਤ ਪਹਿਲਾਂ ਦੀ ਤਰ੍ਹਾਂ 10 ਰੁਪਏ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਪਹਿਲਾਂ ਰੇਲਵੇ ਪਲੇਟਫਾਰਮ ਟਿਕਟ ਦੀ ਕੀਮਤ 50 ਰੁਪਏ ਕਰ ਦਿੱਤੀ ਗਈ ਸੀ। ਹੁਣ ਇੱਕ ਵਾਰ ਫਿਰ ਰੇਲਵੇ ਨੇ ਪਲੇਟਫਾਰਮ ਟਿਕਟ ਦੀਆਂ ਕੀਮਤਾਂ ਘਟਾਉਣ ਦਾ ਫੈਸਲਾ ਕੀਤਾ ਹੈ।

ਕੇਂਦਰੀ ਰੇਲਵੇ ਨੇ ਬੁੱਧਵਾਰ ਨੂੰ ਛਤਰਪਤੀ ਸ਼ਿਵਾਜੀ ਮਹਾਰਾਜ ਟਰਮੀਨਸ, ਦਾਦਰ, ਲੋਕਮਾਨਿਆ ਤਿਲਕ ਟਰਮੀਨਸ, ਠਾਣੇ, ਕਲਿਆਣ ਅਤੇ ਪਨਵੇਲ ਸਟੇਸ਼ਨਾਂ 'ਤੇ ਕੋਵਿਡ ਪਾਬੰਦੀਆਂ ਵਿੱਚ ਢਿੱਲ ਦੇਣ ਦੇ ਹਿੱਸੇ ਵਜੋਂ ਪਲੇਟਫਾਰਮ ਟਿਕਟਾਂ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ।

ਇਹ ਵੀ ਪੜ੍ਹੋ : ਮੁਕੇਸ਼ ਅੰਬਾਨੀ ਨੂੰ ਪਿੱਛੇ ਛੱਡ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਗੌਤਮ ਅਡਾਨੀ

ਦੂਜੇ ਪਾਸੇ, ਰੇਲਵੇ ਨੇ ਐਲਾਨ ਕੀਤਾ ਹੈ ਕਿ ਉਹ ਰੇਲਗੱਡੀਆਂ ਵਿੱਚ ਪਕਾਇਆ ਭੋਜਨ ਪਰੋਸਣਾ ਫਿਰ ਤੋਂ ਸ਼ੁਰੂ ਕਰੇਗਾ। ਦੱਸ ਦੇਈਏ ਕਿ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਇਹ ਸੇਵਾ ਬੰਦ ਕਰ ਦਿੱਤੀ ਗਈ ਸੀ। ਰੇਲਵੇ ਨੇ ਕਿਹਾ ਕਿ ਉਮੀਦ ਹੈ ਕਿ ਇਸ ਵਿਵਸਥਾ ਨਾਲ ਯਾਤਰੀਆਂ ਨੂੰ ਪਹਿਲਾਂ ਵਾਂਗ ਸੁਵਿਧਾ ਮਿਲਣੀ ਸ਼ੁਰੂ ਹੋ ਜਾਵੇਗੀ। ਮਹਾਂਮਾਰੀ ਦੌਰਾਨ ਭੋਜਨ ਨਾ ਦੇਣ ਦੇ ਕਾਰਨ ਯਾਤਰੀਆਂ ਨੂੰ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਇਸ ਦੇ ਨਾਲ ਹੀ, ਕੇਂਦਰੀ ਰੇਲਵੇ ਨੇ ਕਿਹਾ ਹੈ ਕਿ ਉਪਨਗਰੀ ਰੇਲਗੱਡੀ ਦੇ ਯਾਤਰੀ ਜਿਨ੍ਹਾਂ ਨੂੰ ਕੋਵਿਡ-ਰੋਧੀ ਟੀਕੇ ਦੀਆਂ ਦੋਵੇਂ ਖੁਰਾਕਾਂ ਮਿਲ ਚੁੱਕੀਆਂ ਹਨ, ਉਹ ਹੁਣ ਰੇਲਵੇ ਦੇ ਅਨਰਿਜ਼ਰਵਡ ਟਿਕਟਿੰਗ ਸਿਸਟਮ (UTS) ਐਪ ਰਾਹੀਂ ਆਪਣੇ ਮੋਬਾਈਲ ਫੋਨਾਂ 'ਤੇ ਸਿੰਗਲ ਯਾਤਰਾ ਅਤੇ ਸੀਜ਼ਨ ਟਿਕਟਾਂ ਬੁੱਕ ਕਰ ਸਕਦੇ ਹਨ।

ਇਹ ਵੀ ਪੜ੍ਹੋ : ਹਿੰਦੂਜਾ ਪਰਿਵਾਰ 'ਚ ਸ਼ੁਰੂ ਹੋਈ ਜਾਇਦਾਦ ਦੀ ਜੰਗ, 18 ਅਰਬ ਡਾਲਰ ਦੇ ਸਾਮਰਾਜ ਦੀ ਹੋਵੇਗੀ ਵੰਡ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Harinder Kaur

Content Editor

Related News