ਰਾਜੇਸ਼ ਕੁਮਾਰ ਸਿੰਘ ਨੇ DPIIT ਦੇ ਸਕੱਤਰ ਦਾ ਅਹੁਦਾ ਸੰਭਾਲਿਆ

04/25/2023 2:42:21 PM

ਨਵੀਂ ਦਿੱਲੀ–ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ. ਏ. ਐੱਸ.) ਦੇ ਸੀਨੀਅਰ ਅਧਿਕਾਰੀ ਰਾਜੇਸ਼ ਕੁਮਾਰ ਸਿੰਘ ਨੇ ਸੋਮਵਾਰ ਨੂੰ ਡਿਪਾਰਟਮੈਂਟ ਫਾਰ ਪ੍ਰਮੋਸ਼ਨ ਆਫ ਇੰਡਸਟਰੀ ਐਂਡ ਇੰਟਰਨਲ ਟ੍ਰੇਡ (ਡੀ. ਪੀ. ਆਈ. ਆਈ. ਟੀ.) ਦੇ ਸਕੱਤਰ ਦਾ ਅਹੁਦਾ ਸੰਭਾਲ ਲਿਆ। ਸਿੰਘ ਨੇ ਅਨੁਰਾਗ ਜੈਨ ਦਾ ਸਥਾਨ ਲਿਆ ਹੈ, ਜਿਨ੍ਹਾਂ ਨੂੰ ਹਾਲ ਹੀ ’ਚ ਹੋਏ ਪ੍ਰਸ਼ਾਸਨਿਕ ਫੇਰਬਦਲ ’ਚ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ’ਚ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਨਵੀਂ ਆਮਦ ਕਾਰਣ ਤੇਜ਼ੀ ਨਾਲ ਡਿਗੇ ਮੱਕੀ ਦੇ ਰੇਟ, ਕੀਮਤਾਂ MSP ਤੋਂ ਵੀ ਹੇਠਾਂ
ਡੀ. ਪੀ. ਆਈ. ਆਈ. ਟੀ. ਤੋਂ ਪਹਿਲਾਂ ਸਿੰਘ ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ’ਚ ਸਕੱਤਰ ਦੇ ਅਹੁਦੇ ’ਤੇ ਤਾਇਨਾਤ ਸਨ। ਉਹ ਕੇਰਲ ਕੈਡਰ ਦੇ 1989 ਬੈਚ ਦੇ ਆਈ. ਏ. ਐੱਸ. ਅਧਿਕਾਰੀ ਹਨ। ਵਪਾਰ ਅਤੇ ਉਦਯੋਗ ਮੰਤਰਾਲਾ ਨੇ ਸਿੰਘ ਦੇ ਡੀ. ਪੀ. ਆਈ. ਆਈ. ਟੀ. ਦੇ ਸਕੱਤਰ ਦਾ ਅਹੁਦਾ ਸੰਭਾਲਣ ਦੀ ਸੂਚਨਾ ਦਿੰਦੇ ਹੋਏ ਕਿਹਾ ਕਿ ਉਹ ਪ੍ਰਸ਼ਾਸਨਿਕ ਜ਼ਿੰਮੇਵਾਰੀ ਸੰਭਾਲ ਰਹੇ ਹਨ ਜਦੋਂ ਵਪਾਰ ਮੰਤਰਾਲਾ ਘਰੇਲੂ ਨਿਰਮਾਣ ਨੂੰ ਬੜ੍ਹਾਵਾ ਦੇਣ ਦੇ ਨਾਲ ਵਿਦੇਸ਼ੀ ਨਿਵੇਸ਼ ਆਕਰਸ਼ਿਤ ਕਰਨ ਦੀ ਪੁਰਜ਼ੋਰ ਕੋਸ਼ਿਸ਼ ’ਚ ਲੱਗਾ ਹੋਇਆ ਹੈ।

ਇਹ ਵੀ ਪੜ੍ਹੋ- ICICI ਬੈਂਕ ਦਾ ਏਕੀਕ੍ਰਿਤ ਸ਼ੁੱਧ ਲਾਭ ਮਾਰਚ ਤਿਮਾਹੀ 'ਚ 27 ਫ਼ੀਸਦੀ ਵਧਿਆ

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 


Aarti dhillon

Content Editor

Related News