ਏਸ਼ੀਆਈ ਬਾਜ਼ਾਰਾਂ ''ਚ ਤੇਜ਼ੀ, ਐੱਸ. ਜੀ. ਐਕਸ. ਨਿਫਟੀ 10400 ਦੇ ਪਾਰ
Monday, Oct 30, 2017 - 07:49 AM (IST)

ਨਵੀਂ ਦਿੱਲੀ— ਏਸ਼ੀਆਈ ਬਾਜ਼ਾਰਾਂ 'ਚ ਮਜ਼ਬੂਤੀ ਨਾਲ ਹਫਤੇ ਦੀ ਸ਼ੁਰੂਆਤ ਚੰਗੀ ਹੋਈ ਹੈ। ਜਾਪਾਨ ਦਾ ਬਾਜ਼ਾਰ ਨਿੱਕੇਈ 47 ਅੰਕ ਯਾਨੀ 0.25 ਫੀਸਦੀ ਵਧ ਕੇ 22,048 ਦੇ ਪੱਧਰ ਉੱਤੇ ਕਾਰੋਬਾਰ ਕਰ ਰਿਹਾ ਹੈ। ਹੈਂਗ ਸੇਂਗ 174 ਅੰਕ ਯਾਨੀ 0.6 ਫੀਸਦੀ ਦੀ ਉਛਾਲ ਨਾਲ 28,612 ਦੇ ਪੱਧਰ ਉੱਤੇ ਕਾਰੋਬਾਰ ਕਰ ਰਿਹਾ ਹੈ।ਐੱਸ. ਜੀ. ਐਕਸ. ਨਿਫਟੀ 36.5 ਅੰਕ ਯਾਨੀ 0.4 ਫੀਸਦੀ ਦੀ ਤੇਜ਼ੀ ਨਾਲ 10,407.5 ਦੇ ਪੱਧਰ ਉੱਤੇ ਕਾਰੋਬਾਰ ਕਰ ਰਿਹਾ ਹੈ।
ਕੋਰਿਆਈ ਬਾਜ਼ਾਰ ਦਾ ਇੰਡੈਕਸ ਕੋਸਪੀ 0.4 ਫੀਸਦੀ ਵਧਿਆ ਹੈ, ਜਦੋਂ ਕਿ ਸਟਰੇਟਸ ਟਾਈਮਸ ਦੀ ਚਾਲ ਸੁਸਤ ਨਜ਼ਰ ਆ ਰਹੀ ਹੈ।ਤਾਇਵਾਨ ਇੰਡੈਕਸ 106 ਅੰਕ ਯਾਨੀ 1 ਫੀਸਦੀ ਦੀ ਮਜ਼ਬੂਤੀ ਨਾਲ 10,815 ਦੇ ਪੱਧਰ ਉੱਤੇ ਕਾਰੋਬਾਰ ਕਰ ਰਿਹਾ ਹੈ।