ਰਤਨ ਟਾਟਾ ਨੂੰ ਮਿਲਿਆ ‘ਉਦਯੋਗ ਰਤਨ ਐਵਾਰਡ’, ਮਹਾਰਾਸ਼ਟਰ ਸਰਕਾਰ ਨੇ ਬਿਜ਼ਨੈੱਸ ਟਾਈਕੂਨ ਨੂੰ ਕੀਤਾ ਸਨਮਾਨਿਤ

08/20/2023 1:21:00 PM

ਨਵੀਂ ਦਿੱਲੀ (ਇੰਟ.) – ਮਸ਼ਹੂਰ ਬਿਜ਼ਨੈੱਸਮੈਨ ਅਤੇ ਟਾਟਾ ਗਰੁੱਪ ਦੇ ਚੇਅਰਮੈਨ ਨੂੰ ਮਹਾਰਾਸ਼ਟਰ ਸਰਕਾਰ ਨੇ ਉਦਯੋਗ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਹੈ। ਮਹਾਰਾਸ਼ਟਰ ਸਰਕਾਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਡਿਪਟੀ ਸੀ. ਐੱਮ. ਦੇਵੇਂਦਰ ਫੜਨਵੀਸ ਨੇ ਇਹ ਐਵਾਰਡ ਉਨ੍ਹਾਂ ਦੇ ਘਰ ਆ ਕੇ ਦਿੱਤਾ ਹੈ।

ਇਹ ਵੀ ਪੜ੍ਹੋ : 21 ਅਗਸਤ ਨੂੰ ਲਿਸਟ ਹੋਵੇਗਾ ਜੀਓ ਫਾਈਨਾਂਸ਼ੀਅਲ ਦਾ ਸ਼ੇਅਰ, ਨਿਵੇਸ਼ਕਾਂ ਨੂੰ ਮਿਲੇਗਾ ਇਹ ਤੋਹਫ਼ਾ

ਬਿਜ਼ਨੈੱਸ ਟਾਈਕੂਨ ਰਤਨ ਟਾਟਾ ਦੀ ਸਿਹਤ ਖਰਾਬ ਹੋਣ ਕਾਰਨ ਉਹ ਕਿਸੇ ਐਵਾਰਡ ਸਮਾਰੋਹ ਵਿਚ ਹਿੱਸਾ ਨਹੀਂ ਲੈਣਗੇ। ਦੱਸ ਦਈਏ ਕਿ 20 ਅਗਸਤ ਨੂੰ ਮਹਾਰਾਸ਼ਟਰ ’ਚ ਐਵਾਰਡ ਸਮਾਰੋਹ ਹੋਣਾ ਹੈ, ਖਰਾਬ ਸਿਹਤ ਕਾਰਨ ਰਤਨ ਟਾਟਾ ਇਸ ’ਚ ਹਿੱਸਾ ਨਹੀਂ ਲੈ ਸਕਣਗੇ, ਜਿਸ ਕਾਰਨ ਅੱਜ ਹੀ ਮੁੱਖ ਮੰਤਰੀ ਅਤੇ ਡਿਪਟੀ ਸੀ. ਐੱਮ. ਨੇ ਉਨ੍ਹਾਂ ਨੂੰ ਐਵਾਰਡ ਨਾਲ ਸਨਮਾਨਿਤ ਕੀਤਾ ਹੈ।

ਇਹ ਵੀ ਪੜ੍ਹੋ :  ਦੇਸ਼ ਦੇ ਕਰੋੜਾਂ ਕਰਜ਼ਦਾਰਾਂ ਨੂੰ ਵੱਡੀ ਰਾਹਤ, EMI ਬਾਊਂਸ ਹੋਣ ’ਤੇ ਨਹੀਂ ਦੇਣਾ ਹੋਵੇਗਾ ਵਿਆਜ

ਕਿਉਂ ਦਿੱਤਾ ਗਿਆ ਐਵਾਰਡ?

ਕੁੱਝ ਦਿਨ ਪਹਿਲਾਂ ਹੀ ਮਹਾਰਾਸ਼ਟਰ ਸਰਕਾਰ ਨੇ ਦੱਸਿਆ ਸੀ ਕਿ ਦੇਸ਼ ਦੇ ਮਸ਼ਹੂਰ ਬਿਜ਼ਨੈੱਸ ਟਾਇਕੂਨ ਰਤਨ ਟਾਟਾ ਦੇਸ਼ ਭਰ ਦੇ ਲੋਕਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਰਤਨ ਟਾਟਾ ਪਰਓਪਕਾਰ ਅਤੇ ਨਰਮ ਦਿਲ ਲਈ ਜਾਣੇ ਜਾਂਦੇ ਹਨ। ਉਹ ਦੂਜਿਆਂ ਦੀ ਮਦਦ ਕਰਨ ਤੋਂ ਕਦੀ ਪਿੱਛੇ ਨਹੀਂ ਹਟਦੇ ਹਨ, ਜਿਸ ਲਈ ਹੁਣ ਮਹਾਰਾਸ਼ਟਰ ਸਰਕਾਰ ਉਨ੍ਹਾਂ ਨੂੰ ਇਸ ਕੰਮ ਲਈ ‘ਉਦਯੋਗ ਰਤਨ’ ਪੁਰਸਕਾਰ ਦੇਵੇਗੀ। ਐਵਾਰਡ ਦੀ ਜਾਣਕਾਰੀ ਮਹਾਰਾਸ਼ਟਰ ਦੇ ਉਦਯੋਗ ਮੰਤਰੀ ਉਦੈ ਸਾਮੰਤ ਨੇ ਦਿੱਤੀ ਹੈ।

ਇਹ ਵੀ ਪੜ੍ਹੋ :  RBI ਨੇ ਦਿੱਤੀ ਵੱਡੀ ਰਾਹਤ, ਗਾਹਕ ਆਪਣੀ ਮਰਜ਼ੀ ਨਾਲ ਚੁਣ ਸਕਣਗੇ ਵਿਆਜ ਦਰਾਂ ਦਾ ਵਿਕਲਪ

​​​​​​​ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Harinder Kaur

This news is Content Editor Harinder Kaur