ਹੁਣ ਇਹ ਮਸ਼ਹੂਰ ਕਾਰੋਬਾਰੀ ਡੀਪਫੇਕ ਵੀਡੀਓ ਦਾ ਹੋਏ ਸ਼ਿਕਾਰ, ਖ਼ੁਦ ਪੋਸਟ ਸਾਂਝੀ ਕਰ ਕਿਹਾ-ਫੇਕ ਵੀਡੀਓ
Thursday, Dec 07, 2023 - 01:22 PM (IST)
ਬਿਜ਼ਨੈੱਸ ਡੈਸਕ - ਬਹੁਤ ਸਾਰੀਆਂ ਵੱਡੀਆਂ ਸ਼ਖਸੀਅਤਾਂ ਦੇ ਨਾਂ 'ਤੇ ਡੀਪਫੇਕ ਵੀਡੀਓਜ਼ ਜਾਰੀ ਕਰਕੇ ਠੱਗੀ ਮਾਰੇ ਜਾਣ ਦੀਆਂ ਕਈ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹਾਲ ਹੀ ਵਿੱਚ ਦਿੱਗਜ ਕਾਰੋਬਾਰੀ ਰਤਨ ਟਾਟਾ ਇਸ ਡੀਪਫੇਕ ਦਾ ਸ਼ਿਕਾਰ ਹੋ ਗਏ ਹਨ। ਦਰਅਸਲ, ਰਤਨ ਟਾਟਾ ਦੇ ਇੰਟਰਵਿਊ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਜੋਖਮ ਮੁਕਤ ਅਤੇ 100 ਫ਼ੀਸਦੀ ਗਾਰੰਟੀ ਦੇ ਨਾਲ "ਵਧਾ-ਚੜ੍ਹਾ ਕੇ ਨਿਵੇਸ਼" ਕਰਨ ਦਾ ਸੁਝਾਅ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ - ਗੌਤਮ ਅਡਾਨੀ ਦੀ ਜਾਇਦਾਦ 'ਚ 12.3 ਅਰਬ ਡਾਲਰ ਦਾ ਵਾਧਾ, ਜਾਣੋ ਮੁਕੇਸ਼ ਅੰਬਾਨੀ ਤੋਂ ਕਿੰਨੇ ਦੂਰ
ਇਸ ਵੀਡੀਓ ਦੇ ਵਾਇਰਲ ਹੋਣ ਦਾ ਜਦੋਂ ਰਤਨ ਟਾਟਾ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਪੋਸਟ ਸਾਂਝੀ ਕਰਦੇ ਹੋਏ ਇਸ ਇੰਟਰਵਿਊ ਵਾਲੀ ਵੀਡੀਓ ਨੂੰ ਫਰਜ਼ੀ ਦੱਸਿਆ ਹੈ। ਰਤਨ ਟਾਟਾ ਨੇ ਇੰਸਟਾਗ੍ਰਾਮ 'ਤੇ ਫਰਜ਼ੀ ਵੀਡੀਓ ਦੀ ਇਕ ਸਟੋਰੀ ਸ਼ੇਅਰ ਕਰਦੇ ਹੋਏ ਇਕ ਯੂਜ਼ਰ ਸੋਨਾ ਅਗਰਵਾਲ ਦੀ ਪੋਸਟ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਫਰਜ਼ੀ ਵੀਡੀਓ ਅਤੇ ਉਸ ਦੇ ਹੇਠਾਂ ਲਿਖੇ ਮੈਸੇਜ ਦੇ ਸਕਰੀਨਸ਼ਾਟ 'ਤੇ ਫੇਕ ਲਿੱਖ ਕੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕਰ ਦਿੱਤਾ।
ਇਹ ਵੀ ਪੜ੍ਹੋ - ਕੀ ਦੇਸ਼ ਦੇ ਸਾਰੇ ਬੈਂਕ ਹੁਣ ਸ਼ਨੀਵਾਰ ਤੇ ਐਤਵਾਰ ਨੂੰ ਰਹਿਣਗੇ ਬੰਦ? ਵਿੱਤ ਮੰਤਰਾਲੇ ਨੇ ਦਿੱਤੀ ਇਹ ਜਾਣਕਾਰੀ
ਤੁਹਾਨੂੰ ਦੱਸ ਦੇਈਏ ਕਿ ਰਤਨ ਟਾਟਾ ਦੇ ਇਸ ਡੀਪਫੇਕ ਵੀਡੀਓ ਵਿੱਚ ਉਨ੍ਹਾਂ ਦੇ ਇੱਕ ਫਰਜ਼ੀ ਇੰਟਰਵਿਊ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਨੂੰ ਵੇਖ ਕੇ ਇੰਝ ਲੱਗਦਾ ਹੈ ਜਿਵੇਂ ਰਤਨ ਟਾਟਾ ਆਪ ਨਿਵੇਸ਼ ਨੂੰ ਲੈ ਕੇ ਲੋਕਾਂ ਨੂੰ ਸੁਝਾਅ ਦੇ ਰਹੇ ਹਨ। ਵੀਡੀਓ ਨੂੰ ਵੇਖਣ ਤੋਂ ਬਾਅਦ ਰਤਨ ਟਾਟਾ ਨੇ ਲੋਕਾਂ ਨੂੰ ਅਜਿਹੇ ਫੇਕ ਵੀਡੀਓ ਤੋਂ ਸਾਵਧਾਨ ਰਹਿਣ ਦੀ ਕਿਹਾ ਹੈ।
ਇਹ ਵੀ ਪੜ੍ਹੋ - ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8