ਸਰਕਾਰ ਵੱਲੋਂ 23 ਕਰੋੜ ਤੋਂ ਵੱਧ ਰਾਸ਼ਨ ਕਾਰਡਧਾਰਕਾਂ ਲਈ ਵੱਡੀ ਸਹੂਲਤ ਸ਼ੁਰੂ

Monday, Sep 20, 2021 - 09:03 AM (IST)

ਸਰਕਾਰ ਵੱਲੋਂ 23 ਕਰੋੜ ਤੋਂ ਵੱਧ ਰਾਸ਼ਨ ਕਾਰਡਧਾਰਕਾਂ ਲਈ ਵੱਡੀ ਸਹੂਲਤ ਸ਼ੁਰੂ

ਨਵੀਂ ਦਿੱਲੀ- ਰਾਸ਼ਨ ਕਾਰਡ ਨਾਲ ਸਬੰਧਤ ਸੇਵਾਵਾਂ ਹੁਣ ਦੇਸ਼ ਭਰ ਵਿਚ 3.7 ਲੱਖ ਤੋਂ ਵੱਧ ਸਾਂਝਾ ਸੇਵਾ ਕੇਂਦਰਾਂ (ਸੀ. ਐੱਸ. ਸੀ.) ਵਿਚ ਵੀ ਉਪਲਬਧ ਹੋਣਗੀਆਂ। ਇਨ੍ਹਾਂ ਸੇਵਾਵਾਂ ਵਿਚ ਨਵੇਂ ਰਾਸ਼ਨ ਕਾਰਡ ਲਈ ਬਿਨੈ ਕਰਨਾ, ਵੇਰਵਿਆਂ ਨੂੰ ਅਪਡੇਟ ਕਰਨਾ ਅਤੇ ਇਸ ਨੂੰ ਆਧਾਰ ਨਾਲ ਜੋੜਨਾ ਸ਼ਾਮਲ ਹੈ।

ਇਸ ਕਦਮ ਨਾਲ ਦੇਸ਼ ਭਰ ਦੇ 23.64 ਕਰੋੜ ਰਾਸ਼ਨ ਕਾਰਡਧਾਰਕਾਂ ਨੂੰ ਲਾਭ ਹੋਵੇਗਾ। ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਵਿਭਾਗ ਨੇ ਇਲੈਕਟ੍ਰੌਨਿਕਸ ਅਤੇ ਆਈ. ਟੀ. ਮੰਤਰਾਲਾ ਦੇ ਅਧੀਨ ਵਿਸ਼ੇਸ਼ ਇਕਾਈ ਸੀ. ਐੱਸ. ਸੀ. ਈ-ਗਵਰਨੈਂਸ ਸਰਵਿਸਿਜ਼ ਇੰਡੀਆ ਲਿਮਟਿਡ ਨਾਲ ਕਰਾਰ ਕੀਤਾ ਹੈ। ਇਸ ਸਮਝੌਤੇ ਦਾ ਉਦੇਸ਼ ਅਰਧ-ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਰਾਸ਼ਨ ਦੀ ਸਪਲਾਈ ਨੂੰ ਯਕੀਨੀ ਬਣਾਉਣਾ ਅਤੇ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਹੈ।

ਖੁਰਾਕ ਅਤੇ ਜਨਤਕ ਵੰਡ ਵਿਭਾਗ ਅਤੇ ਸੀ. ਐੱਸ. ਸੀ. ਨੇ ਦੇਸ਼ ਵਿਚ 3.7 ਲੱਖ ਸੀ. ਐੱਸ. ਸੀ. ਜ਼ਰੀਏ ਰਾਸ਼ਨ ਕਾਰਡ ਸੇਵਾਵਾਂ ਲਈ ਸਹਿਮਤੀ ਪੱਤਰ 'ਤੇ ਹਸਤਾਖਰ ਕੀਤੇ ਹਨ। ਬਿਆਨ ਵਿਚ ਕਿਹਾ ਗਿਆ ਹੈ ਕਿ ਇਸ ਸਾਂਝੇਦਾਰੀ ਨਾਲ ਦੇਸ਼ ਭਰ ਵਿਚ 23.64 ਕਰੋੜ ਰਾਸ਼ਨ ਕਾਰਡਧਾਰਕਾਂ ਨੂੰ ਲਾਭ ਹੋਵੇਗਾ। ਹੁਣ ਉਹ ਆਪਣੇ ਕਾਰਡ ਦੇ ਵੇਰਵਿਆਂ ਨੂੰ ਅਪਡੇਟ ਕਰਨ, ਡੁਪਲੀਕੇਟ ਕਾਪੀ ਪ੍ਰਾਪਤ ਕਰਨ, ਕਾਰਡ ਨੂੰ ਆਧਾਰ ਨਾਲ ਲਿੰਕ ਕਰਨ, ਰਾਸ਼ਨ ਦੀ ਉਪਲਬਧਤਾ ਦੀ ਜਾਂਚ ਕਰਨ ਅਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਨ ਲਈ ਨਜ਼ਦੀਕੀ ਸਾਂਝ ਸੇਵਾ ਕੇਂਦਰ ਵਿਚ ਜਾ ਸਕਣਗੇ। ਇਸ ਤੋਂ ਇਲਾਵਾ ਜੇ ਮੌਜੂਦਾ ਰਾਸ਼ਨ ਕਾਰਡਧਾਰਕ ਨਵੇਂ ਰਾਸ਼ਨ ਕਾਰਡ ਲਈ ਬਿਨੈ ਕਰਨਾ ਚਾਹੁੰਦੇ ਹਨ ਉਹ ਨਜ਼ਦੀਕੀ ਸੇਵਾ ਕੇਂਦਰ 'ਤੇ ਜਾ ਕੇ ਵੀ ਅਰਜ਼ੀ ਦੇ ਸਕਣਗੇ।
 


author

Sanjeev

Content Editor

Related News