RBI ਦਾ ਵੱਡਾ ਫੈਸਲਾ: ਮਨੀ ਚੇਂਜਰਸ ਲਈ ਨਵੇਂ ਲਾਇਸੈਂਸ ''ਤੇ ਲਗਾਈ ਰੋਕ, ਜਾਣੋ ਨਵੇਂ ਨਿਯਮ

Thursday, May 07, 2026 - 04:54 PM (IST)

RBI ਦਾ ਵੱਡਾ ਫੈਸਲਾ: ਮਨੀ ਚੇਂਜਰਸ ਲਈ ਨਵੇਂ ਲਾਇਸੈਂਸ ''ਤੇ ਲਗਾਈ ਰੋਕ, ਜਾਣੋ ਨਵੇਂ ਨਿਯਮ

ਬਿਜ਼ਨੈੱਸ ਡੈਸਕ : ਭਾਰਤੀ ਰਿਜ਼ਰਵ ਬੈਂਕ (RBI) ਨੇ ਵਿਦੇਸ਼ੀ ਮੁਦਰਾ (ਫੋਰੈਕਸ) ਦੇ ਲੈਣ-ਦੇਣ ਕਰਨ ਵਾਲੀਆਂ ਸੰਸਥਾਵਾਂ ਲਈ ਨਵੇਂ ਨਿਯਮ ਲਾਗੂ ਕੀਤੇ ਹਨ। ਕੇਂਦਰੀ ਬੈਂਕ ਦੇ ਇਸ ਵੱਡੇ ਫੈਸਲੇ ਤਹਿਤ ਹੁਣ ਨਵੇਂ “ਫੁੱਲ ਫਲੈੱਜਡ ਮਨੀ ਚੇਂਜਰਸ” (FFMC) ਨੂੰ ਲਾਇਸੈਂਸ ਜਾਰੀ ਨਹੀਂ ਕੀਤੇ ਜਾਣਗੇ।

ਇਹ ਵੀ ਪੜ੍ਹੋ : ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ ਤਨਖ਼ਾਹ

ਫੋਰੈਕਸ ਸੇਵਾਵਾਂ ਦੇ ਢਾਂਚੇ ਵਿੱਚ ਬਦਲਾਅ

RBI ਅਨੁਸਾਰ, ਵਿਦੇਸ਼ੀ ਮੁਦਰਾ ਸੇਵਾਵਾਂ ਦੀ ਪਹੁੰਚ ਵਧਾਉਣ ਅਤੇ ਨਿਯਮਾਂ ਦੀ ਪਾਲਣਾ ਨੂੰ ਸਰਲ ਬਣਾਉਣ ਲਈ ਮੌਜੂਦਾ ਢਾਂਚੇ ਦੀ ਸਮੀਖਿਆ ਕੀਤੀ ਗਈ ਹੈ। ਇਸ ਦੇ ਤਹਿਤ “ਪ੍ਰਿੰਸੀਪਲ-ਏਜੰਟ ਮਾਡਲ” ਦਾ ਵਿਸਥਾਰ ਕੀਤਾ ਜਾਵੇਗਾ, ਤਾਂ ਜੋ ਜਾਂਚ-ਪੜਤਾਲ ਤੋਂ ਬਾਅਦ ਲੋਕਾਂ ਨੂੰ ਬਿਹਤਰ ਵਿਦੇਸ਼ੀ ਮੁਦਰਾ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਹੁਣ ਵਿਦੇਸ਼ੀ ਮੁਦਰਾ ਨਾਲ ਜੁੜੇ ਕਿਸੇ ਵੀ ਲੈਣ-ਦੇਣ ਲਈ ਸੰਸਥਾਵਾਂ ਨੂੰ RBI ਦੀ ਮਨਜ਼ੂਰੀ ਲੈਣੀ ਲਾਜ਼ਮੀ ਹੋਵੇਗੀ।

ਇਹ ਵੀ ਪੜ੍ਹੋ :  ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਸਿਰਫ਼ 5 ਦਿਨਾਂ 'ਚ ਮਿਲੇਗਾ ਪਾਸਪੋਰਟ

ਤਿੰਨ ਕੈਟਾਗਰੀਆਂ ਵਿੱਚ ਹੋਣਗੇ ਅਰਜ਼ੀਆਂ 'ਤੇ ਵਿਚਾਰ 

ਰਿਜ਼ਰਵ ਬੈਂਕ ਨੇ ਅਧਿਕਾਰਤ ਡੀਲਰਾਂ ਦੀਆਂ ਸ਼੍ਰੇਣੀਆਂ ਦੇ ਨਿਯਮਾਂ ਨੂੰ ਮੁੜ ਨਿਰਧਾਰਤ ਕੀਤਾ ਹੈ। ਹੁਣ ਨਵੀਂ ਮਨਜ਼ੂਰੀ ਲਈ ਅਰਜ਼ੀਆਂ 'ਤੇ ਤਿੰਨ ਸ਼੍ਰੇਣੀਆਂ ਵਿੱਚ ਵਿਚਾਰ ਕੀਤਾ ਜਾਵੇਗਾ:

ਇਹ ਵੀ ਪੜ੍ਹੋ :   ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ

AD Category-I: ਇਸ ਸ਼੍ਰੇਣੀ ਵਿੱਚ ਕੇਵਲ ਬੈਂਕ ਹੀ ਅਰਜ਼ੀ ਦੇ ਸਕਣਗੇ।
AD Category-II: ਅਜਿਹੇ NBFC, FFMC ਜਾਂ ਫੋਰੈਕਸ ਏਜੰਟ ਅਰਜ਼ੀ ਦੇ ਸਕਦੇ ਹਨ ਜੋ ਘੱਟੋ-ਘੱਟ 2 ਸਾਲਾਂ ਤੋਂ ਕੰਮ ਕਰ ਰਹੇ ਹੋਣ। ਇਸ ਤੋਂ ਇਲਾਵਾ, ਪਿਛਲੇ ਦੋ ਵਿੱਤੀ ਸਾਲਾਂ ਵਿੱਚ ਉਹਨਾਂ ਦਾ ਔਸਤ ਸਾਲਾਨਾ ਫੋਰੈਕਸ ਕਾਰੋਬਾਰ 50 ਕਰੋੜ ਰੁਪਏ ਹੋਣਾ ਚਾਹੀਦਾ ਹੈ।
AD Category-III: ਇਸ ਵਿੱਚ ਵਿਦੇਸ਼ੀ ਮੁਦਰਾ ਨਾਲ ਜੁੜੇ ਨਵੇਂ ਅਤੇ ਨਿਵੇਕਲੇ (Innovative) ਉਤਪਾਦ ਅਤੇ ਸੇਵਾਵਾਂ ਦੇਣ ਵਾਲੀਆਂ ਸੰਸਥਾਵਾਂ ਸ਼ਾਮਲ ਹੋਣਗੀਆਂ।

ਇਹ ਵੀ ਪੜ੍ਹੋ :    ਤੁਸੀਂ ਵੀ ਕਰਵਾਉਣਾ ਚਾਹੁੰਦੇ ਹੋ ਆਪਣਾ ਪੂਰਾ ਕਰਜ਼ਾ ਮੁਆਫ਼ ਤਾਂ ਧਿਆਨ ਨਾਲ ਪੜ੍ਹ ਲਓ RBI ਦੀ ਇਹ ਸਲਾਹ

30 ਅਪ੍ਰੈਲ ਤੋਂ ਲਾਗੂ ਹੋਏ ਨਿਰਦੇਸ਼ 

RBI ਨੇ 30 ਅਪ੍ਰੈਲ ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਵਿੱਚ ਸਪੱਸ਼ਟ ਕੀਤਾ ਹੈ ਕਿ ਹੁਣ ਨਵੇਂ FFMC ਲਾਇਸੈਂਸ ਲਈ ਕੋਈ ਵੀ ਅਰਜ਼ੀ ਸਵੀਕਾਰ ਨਹੀਂ ਕੀਤੀ ਜਾਵੇਗੀ। ਕੇਂਦਰੀ ਬੈਂਕ ਦਾ ਇਹ ਕਦਮ ਫੋਰੈਕਸ ਮਾਰਕੀਟ ਨੂੰ ਵਧੇਰੇ ਸੰਗਠਿਤ ਅਤੇ ਪਾਰਦਰਸ਼ੀ ਬਣਾਉਣ ਦੀ ਦਿਸ਼ਾ ਵਿੱਚ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ :   ਦੇਸ਼ ਦੇ ਕਰੋੜਾਂ ਕਾਰੋਬਾਰੀਆਂ 'ਤੇ ਮੰਡਰਾਇਆ ਰੋਜ਼ੀ-ਰੋਟੀ ਦਾ ਸੰਕਟ, ਸਪਲਾਈ ਚੇਨ 'ਤੇ ਵੀ ਪਵੇਗਾ ਬੁਰਾ ਪ੍ਰਭਾਵ
ਇਹ ਵੀ ਪੜ੍ਹੋ :  SBI ਵੱਲੋਂ ਕਰੋੜਾਂ ਗਾਹਕਾਂ ਲਈ Alert! ਠੱਗਾਂ ਨੇ ਲੁੱਟ ਦਾ ਬਣਾਇਆ ਨਵਾਂ ਤਰੀਕਾ
ਇਹ ਵੀ ਪੜ੍ਹੋਹਵਾਈ ਮੁਸਾਫਰਾਂ ਲਈ ਵੱਡੀ ਖੁਸ਼ਖਬਰੀ, ਏਅਰਲਾਈਨ ਦੀ ਟਿਕਟ ਹੋਵੇਗੀ ਸਸਤੀ, ਮਿਲੇਗੀ ਇੰਨੀ ਛੋਟ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


 


author

Harinder Kaur

Content Editor

Related News